ਜਲੰਧਰ ‘ਚ ਧਾਰਮਿਕ ਹੋਰਡਿੰਗਾਂ ਨੂੰ ਫਾੜਨ ਦੇ ਮਾਮਲੇ ‘ਚ ਪੁਲੀਸ ਨੇ 295 ਦੇ ਤਹਿਤ ਪਰਚਾ ਕੀਤਾ ਦਰਜ
ਜਲੰਧਰ ਦੇ ਬਾਬੂ ਲਾਭ ਸਿੰਘ ਨਗਰ ਧਾਰਮਿਕ ਹੋਰਡਿੰਗਾਂ ਨੂੰ ਫਾੜਨ ਤੇ ਮਾਮਲਾ ਗਰਮਾਇਆ ਪੁਲੀਸ ਨੇ ਕੀਤਾ 295 ਦੇ ਤਹਿਤ ਪਰਚਾ ਦਰਜ।
ਜਲੰਧਰ ਦੇ ਬਾਬੂ ਲਾਬ ਸਿੰਘ ਨਗਰ ‘ਚ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਹੋਰਡਿੰਗਾਂ ਨੂੰ ਫਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਸਿੱਖ ਸੰਗਤ ਨੂੰ ਪਤਾ ਲੱਗਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਹੋਰਡਿੰਗਜ਼ ਦੀ ਫਾੜੇ ਗਏ ਤੇ ਸਿੱਖ ਜਥੇਬੰਦੀਆ ਦੇ ਆਗੂ ਮੋਕੇ ਤੇ ਇਕੱਠੇ ਹੋ ਗਏ ਅਤੇ ਪੁਲਸ ‘ਤੇ ਦਬਾਅ ਪਾ ਕੇ ਦੋ ਵਿਅਕਤੀਆਂ ਖਿਲਾਫ ਧਾਰਾ 295 ਤਹਿਤ ਮਾਮਲਾ ਦਰਜ ਕਰਵਾਇਆ ।
ਧਾਰਮਿਕ ਹੋਰਡਿੰਗਾਂ ਨੂੰ ਫਾੜਨ ਦਾ ਮਾਮਲਾ
ਜਲੰਧਰ ਦੇ ਬਾਬੂ ਲਾਭ ਸਿੰਘ ਨਗਰ ਵਿਖੇ ਮਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਭੰਦ ਵਿਚ ਹੋਰਡਿੰਗਜ ਜੌ ਸਿੱਖ ਸੰਗਤ ਵਲੋਂ ਲਗਾਏ ਸੀ ਓਹਨਾਂ ਹੋਰਡਿੰਗਜ ਨੂੰ ਫਾੜ ਦਿੱਤਾ ਗਿਆ ।ਸਿੱਖ ਸੰਗਤ ਨੇ ਓਥੇ ਰੋਸ ਜਤਾਇਆ ਏਥੇ ਵੇਖਦੇ ਹੀ ਵੇਖਦੇ ਓਥੇ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ । ਸਿੱਖ ਜਥੇਬੰਦੀਆ ਦੇ ਆਗੂਆਂ ਦਾ ਕਹਿਣਾ ਹੈ ਕਿ ਧਾਰਮਿਕ ਬੋਰਡ ਪਾੜ ਕੇ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਧਰਮ ਦੇ ਕੰਮ ਵਿੱਚ ਰੁਕਾਵਟ ਪਾਉਣ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੱਸ ਦਈਏ ਕਿ ਸਿੱਖ ਜਥੇਬੰਦੀਆ ਦੇ ਆਗੂਆਂ ਦੇ ਇਕੱਠੇ ਹੋਣ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਅਤੇ ਪੁਲਿਸ ‘ਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦਾ ਦਬਾਅ ਬਣਾਇਆ ਗਿਆ।
ਆਰੋਪਿਆਂ ਖ਼ਿਲਾਫ਼ ਮਾਮਲਾ ਦਰਜ਼
ਉਕਤ ਸਿੱਖ ਸੰਗਤ ਦੇ ਸਤਨਾਮ ਸਿੰਘ ਨੇ ਥਾਣਾ ਇਕ ਵਿਖੇ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਤਾਂ ਪੁਲਿਸ ਨੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ।ਥਾਣਾ ਡਵੀਜ਼ਨ ਨੰ 1 ਚ ਸਤਨਾਮ ਸਿੰਘ ਪੁੱਤਰ ਹਜਾਰਾ ਸਿੰਘ ਦੀ ਸ਼ਿਕਾਇਤ ਤੇ ਪੁਲਿਸ ਨੇ ਦੋਸ਼ੀ ਰਵੀ ਸਿੰਘ ਵਾਸੀ ਕਪੂਰਥਲਾ ਤੇ ਮਨਦੀਪ ਸਿੰਘ ਵਾਸੀ ਬਸਤੀ ਬਾਵਾ ਖੇਲ ਅਤੇ ਨਾਮਲੂਮ ਵਿਅਕਤੀਆਂ ਖਿਲਾਫ 295 ਏ ਧਾਰਾ ਤਹਿਤ ਪਰਚਾ ਦਰਜ ਕਰ ਲਿਆ ਹੈ ।
ਧਾਰਮਿਕ ਪੋਸਟਰਾਂ ਨੂੰ ਪਾੜਨ ‘ਤੇ ਗਰਮਾਇਆਂ ਮਾਮਲਾ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼ਰਾਰਤੀ ਅਨਸਰਾਂ ਵੱਲੋਂ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਅਜਿਹਾ ਕੀਤਾ ਗਿਆ ਹੈ। ਜਦੋਂ ਕਿ ਸ਼ਰਾਰਤੀ ਅਨਸਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਗਲਤ ਕੰਮ ਕਰਦੇ ਹਨ। ਜਿਸ ਕਾਰਨ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਮਾਹੌਲ ਵਿਗੜਦਾ ਹੈ ਅਤੇ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਹੋ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ ਅਤੇ ਧਾਰਮਿਕ ਪੋਸਟਰਾਂ ਜਾਂ ਬਿਲਬੋਰਡਾਂ ਨੂੰ ਪਾੜਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ।
ਪੁਲੀਸ ਨੇ ਕੀਤਾ 295 ਦੇ ਤਹਿਤ ਪਰਚਾ ਦਰਜ
ਇਸ ਦੇ ਨਾਲ ਹੀ ਪੰਜਾਬ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ‘ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਹੁੰਦਾ ਹੈ ਕਿ ਉਹ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚਣ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ‘ਤੇ ਅੱਖ ਕਿਉਂ ਨਹੀਂ ਰੱਖਦੇ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਕਿੰਨੀਆਂ ਘਟਨਾਵਾਂ ਵਾਪਰਨਗੀਆਂ, ਜਿਸ ਨਾਲ ਮਾਹੌਲ ਅਤੇ ਮਾਹੌਲ ਖ਼ਰਾਬ ਹੋ ਸਕਦਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਉਹ ਰਾਤ ਤੱਕ ਇਸ ਤਰ੍ਹਾਂ ਲੋਕਾਂ ‘ਤੇ ਤਿੱਖੀ ਨਜ਼ਰ ਰੱਖ ਕੇ ਮਾਹੌਲ ਖਰਾਬ ਕਰਨ ਤੋਂ ਪਹਿਲਾਂ ਲੋਕਾਂ ਖਿਲਾਫ ਸਖਤ ਕਾਰਵਾਈ ਕਰੇ ।