Punjab: ਪੰਜਾਬ ਵਿਧਾਨ ਸਭਾ ਕਵਰੇਜ ‘ਚ ਵਿਰੋਧੀ ਧਿਰ ਦੀ ਅਣਦੇਖੀ, ਮਾਮਲਾ ਹਾਈਕੋਰਟ ਪਹੁੰਚਿਆ, 22 ਨੂੰ ਹੋਵੇਗੀ ਸੁਣਵਾਈ

Published: 

21 Nov 2023 09:19 AM

ਪਟੀਸ਼ਨਰ ਨੇ ਕਿਹਾ ਕਿ ਉਹ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Punjab: ਪੰਜਾਬ ਵਿਧਾਨ ਸਭਾ ਕਵਰੇਜ ਚ ਵਿਰੋਧੀ ਧਿਰ ਦੀ ਅਣਦੇਖੀ, ਮਾਮਲਾ ਹਾਈਕੋਰਟ ਪਹੁੰਚਿਆ, 22 ਨੂੰ ਹੋਵੇਗੀ ਸੁਣਵਾਈ

ਪੰਜਾਬ ਵਿਧਾਨ ਸਭਾ ਦੀ ਇੱਕ ਤਸਵੀਰ

Follow Us On

ਪੰਜਾਬ ਨਿਊਜ। ਪੰਜਾਬ ਵਿਧਾਨ ਸਭਾ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ (High Court) ਵਿੱਚ ਪਹੁੰਚ ਗਿਆ ਹੈ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ‘ਤੇ ਸਿਰਫ ਸਰਕਾਰ ਅਤੇ ਇਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ।

ਹਾਈਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ‘ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪਟੀਸ਼ਨ ‘ਚ ਕਿਹਾ ਹੈ ਕਿ ਇਸ ਸਰਕਾਰ ‘ਚ ਜਦੋਂ ਵੀ ਵਿਧਾਨ ਸਭਾ ਦਾ ਸੈਸ਼ਨ ਹੁੰਦਾ ਹੈ ਤਾਂ ਇਸ ਦੀ ਲਾਈਵ ਕਵਰੇਜ ਦਾ ਸਾਰਾ ਧਿਆਨ ਸਰਕਾਰ ‘ਤੇ ਹੁੰਦਾ ਹੈ। ਵਿਰੋਧੀ ਨੇਤਾਵਾਂ ਅਤੇ ਮੁੱਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।

ਹਾਈਕੋਰਟ ਨੂੰ ਕੀਤੀ ਇਹ ਅਪੀਲ

ਪਟੀਸ਼ਨਰ ਨੇ ਕਿਹਾ ਕਿ ਉਹ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਜਨਤਾ ਨੂੰ ਆਪਣੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਵਿੱਚ ਆਪਣੇ ਮੁੱਦੇ ਉਠਾਉਂਦੇ ਦੇਖਣ ਦਾ ਪੂਰਾ ਹੱਕ ਹੈ। ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਵਿਧਾਨ ਸਭਾ ਦੀ ਕਵਰੇਜ ਦੌਰਾਨ ਹਰ ਕਿਸੇ ਨੂੰ ਪੂਰੀ ਕਵਰੇਜ ਦੇਣ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਫਿਲਹਾਲ ਇਹ ਪਟੀਸ਼ਨ ਹਾਈਕੋਰਟ ਦੀ ਰਜਿਸਟਰੀ ‘ਚ ਦਾਇਰ ਕੀਤੀ ਗਈ ਹੈ, ਜਿਸ ‘ਤੇ 22 ਨਵੰਬਰ ਨੂੰ ਸੁਣਵਾਈ ਹੋਵੇਗੀ।

Exit mobile version