ਭਗਵੰਤ ਮਾਨ ਤੇ ਕੇਜਰੀਵਾਲ ਵਲੋਂ ਪੰਜਾਬ ਵਿਚ 400 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ। ਅੱਜ ਇੱਥੇ 400 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਅਸੀਂ ਨਫਰਤ ਦੀ ਰਾਜਨੀਤੀ ਨਹੀਂ ਕਰਦੇ, ਵਿਕਾਸ ਦੀ ਰਾਜਨੀਤੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹਰ ਰੋਜ਼ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਹਿਲਾਂ ਕਹਿੰਦੇ ਸੀ ਕਿ ਅਸੀਂ ਤਾਂ ਪਵਿੱਤਰ ਹਾਂ, ਅੱਜ ਕੱਲ੍ਹ ਜ਼ਮਾਨਤਾਂ ਕਰਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ਾ ਕਿਵੇਂ ਚੜ੍ਹ ਗਿਆ, ਹੁਣ ਪਤਾ ਲੱਗਦਾ ਹੈ ਕਿ ਲੁਟੇਰਿਆਂ ਨੇ ਆਪਣਾ ਕਰਜ਼ਾ ਲਾਹ ਕੇ ਪੰਜਾਬ ਸਿਰ ਚੜ੍ਹਾ ਦਿੱਤਾ।

ਉਨ੍ਹਾਂ ਕਿਹਾ ਕਿ ਲੁਟੇਰਿਆਂ ਤੋਂ ਪੈਸਾ ਖੋਹ ਕੇ ਹੁਣ ਤੁਹਾਨੂੰ ਬਿਜਲੀ ਮੁਫਤ, ਸਿੱਖਿਆ, ਮੁਹੱਲਾਂ ਕਲੀਨਿਕਾਂ ਆਦਿ ਸਹੂਲਤਾਂ ਰਾਹੀਂ ਤੁਹਾਡੇ ਕੋਲ ਆਵੇਗਾ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸਾਰੇ ਵਿਧਾਇਕ ਆਪਣੇ ਆਪਣੇ ਹਲਕਿਆਂ ਵਿੱਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਉਨ੍ਹਾਂ ਕਿਹਾ ਕਿ ਅਜੇ ਸਰਕਾਰ ਨੂੰ ਇਕ ਸਾਲ ਨਹੀਂ ਹੋਇਆ, ਪ੍ਰਾਪਤੀਆਂ ਐਨੀਆਂ ਹਨ ਕਿ ਪਹਿਲਾਂ ਵਾਲੀਆਂ ਸਰਕਾਰਾਂ ਪੰਜ ਸਾਲ ਵਿੱਚ ਵੀ ਨਹੀਂ ਕਰਦੀਆਂ ਸਨ, ਜਿੰਨਾਂ ਅਸੀਂ ਇਕ ਸਾਲ ਵਿੱਚ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਰੰਗਲਾ ਬਣਾਉਣਾ ਹੈ ਤਾਂ ਸਿਹਤ ਪਹਿਲਾਂ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਵੀ ਕਮੀ ਪੇਸ਼ੀ ਨਜ਼ਰ ਆਵੇ ਤਾਂ ਉਹ ਦੱਸੋ, ਅਸੀਂ ਦੂਰ ਕਰਨ ਵਾਸਤੇ ਬੈਠੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਤੁਹਾਡੇ ਦੁਆਰ ਦੇ ਨਾਂ ਤੇ ਅਫਸਰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਵੀ ਘਰ ਬੈਠਿਆ ਨੂੰ ਮਿਲੇਗੀ।
ਜ਼ਿਕਰਯੋਗ ਹੈ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਸੂਬੇ ‘ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2022 ਨੂੰ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਖੋਲ੍ਹੇ ਸਨ। ਹੁਣ ਸੀਐਮ ਮਾਨ ਅਤੇ ਸੁਪਰੀਮੋ ਕੇਜਰੀਵਾਲ 400 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਵਿੱਚੋਂ 30 ਅੰਮ੍ਰਿਤਸਰ ਵਿੱਚ ਖੁੱਲ੍ਹਣ ਜਾ ਰਹੇ ਹਨ।