AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ IT ਵਿਭਾਗ ਦੀ ਵੱਡੀ ਕਾਰਵਾਈ, ਸਟੀਲ ਫਰਮ ‘ਤੇ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਛਾਪੇਮਾਰੀ; ਅਹਿਮ ਦਸਤਾਵੇਜ਼ ਜ਼ਬਤ

ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਸਵੇਰ ਤੋਂ ਸ਼ੁਰੂ ਕੀਤੀ ਗਈ ਛਾਪੇਮਾਰੀ ਅਜੇ ਵੀ ਸਾਰੇ ਟਿਕਾਣਿਆਂ 'ਤੇ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਜਲੰਧਰ ਦੇ ਗੜ੍ਹਾ ਰੋਡ ਸਥਿਤ ਮਾਰਕੀਟ ਦੇ ਨਜ਼ਦੀਕ ਇੱਕ ਪ੍ਰਮੁੱਖ ਸਟੀਲ ਫਰਮ 'ਤੇ ਆਮਦਨ ਕਰ ਵਿਭਾਗ ਦੀ ਵੱਡੀ ਟੀਮ ਵੱਲੋਂ ਦਬਿਸ਼ ਦਿੱਤੀ ਗਈ।

ਜਲੰਧਰ 'ਚ IT ਵਿਭਾਗ ਦੀ ਵੱਡੀ ਕਾਰਵਾਈ, ਸਟੀਲ ਫਰਮ 'ਤੇ ਸ਼ੁੱਕਰਵਾਰ ਦੇਰ ਰਾਤ ਤੱਕ ਚੱਲੀ ਛਾਪੇਮਾਰੀ; ਅਹਿਮ ਦਸਤਾਵੇਜ਼ ਜ਼ਬਤ
davinder-kumar-jalandhar
| Updated On: 14 Nov 2026 08:26 AM IST
Share

ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀਰਵਾਰ ਸਵੇਰ ਤੋਂ ਸ਼ੁਰੂ ਕੀਤੀ ਗਈ ਛਾਪੇਮਾਰੀ ਅਜੇ ਵੀ ਸਾਰੇ ਟਿਕਾਣਿਆਂ ‘ਤੇ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਜਲੰਧਰ ਦੇ ਗੜ੍ਹਾ ਰੋਡ ਸਥਿਤ ਮਾਰਕੀਟ ਦੇ ਨਜ਼ਦੀਕ ਇੱਕ ਪ੍ਰਮੁੱਖ ਸਟੀਲ ਫਰਮ ‘ਤੇ ਆਮਦਨ ਕਰ ਵਿਭਾਗ ਦੀ ਵੱਡੀ ਟੀਮ ਵੱਲੋਂ ਦਬਿਸ਼ ਦਿੱਤੀ ਗਈ। ‘ਪ੍ਰਬਲ ਸਟੀਲ’ ਨਾਮ ਦੀ ਇਸ ਫਰਮ ‘ਤੇ ਵੀਰਵਾਰ ਸਵੇਰੇ ਸ਼ੁਰੂ ਹੋਈ ਇਹ ਕਾਰਵਾਈ ਸ਼ੁੱਕਰਵਾਰ ਦੇਰ ਰਾਤ ਤੱਕ ਨਿਰੰਤਰ ਜਾਰੀ ਰਹੀ।

ਦਿੱਲੀ ਤੋਂ ਪਹੁੰਚੀਆਂ ਵਿਸ਼ੇਸ਼ ਟੀਮਾਂ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਛਾਪੇਮਾਰੀ ਨੂੰ ਅੰਜਾਮ ਦੇਣ ਲਈ ਦਿੱਲੀ ਤੋਂ ਆਮਦਨ ਕਰ ਵਿਭਾਗ ਦੀ ਵਿਸ਼ੇਸ਼ ਟੀਮ ਜਲੰਧਰ ਪਹੁੰਚੀ ਹੈ। ਕਾਰਵਾਈ ਦੌਰਾਨ ਫਰਮ ਦੇ ਬਾਹਰ ਦਿੱਲੀ ਨੰਬਰ ਦੀਆਂ ਕਈ ਗੱਡੀਆਂ ਖੜ੍ਹੀਆਂ ਦੇਖੀਆਂ ਗਈਆਂ। ਆਸ-ਪਾਸ ਦੇ ਦੁਕਾਨਦਾਰਾਂ ਅਨੁਸਾਰ ਵੀਰਵਾਰ ਸਵੇਰੇ ਅਚਾਨਕ ਵਿਭਾਗ ਦੀ ਟੀਮ ਫਰਮ ‘ਤੇ ਪਹੁੰਚੀ ਅਤੇ ਅੰਦਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਲਗਾਤਾਰ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸ਼ੁੱਕਰਵਾਰ ਨੂੰ ਵੀ ਸਾਰਾ ਦਿਨ ਟੀਮ ਦੇ ਮੈਂਬਰ ਫਰਮ ਦੇ ਅੰਦਰ ਵਹੀ-ਖਾਤਿਆਂ, ਦਸਤਾਵੇਜ਼ਾਂ ਅਤੇ ਹੋਰ ਕਾਰੋਬਾਰੀ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕਰਦੇ ਰਹੇ। ਇਸ ਵੱਡੀ ਛਾਪੇਮਾਰੀ ਨੂੰ ਲੈ ਕੇ ਪੂਰੇ ਇਲਾਕੇ ਅਤੇ ਕਾਰੋਬਾਰੀ ਹਲਕਿਆਂ ਵਿੱਚ ਦਿਨ ਭਰ ਚਰਚਾਵਾਂ ਦਾ ਬਾਜ਼ਾਰ ਗਰਮ ਰਿਹਾ।

ਵੱਡੀ ਮਾਤਰਾ ਵਿੱਚ ਦਸਤਾਵੇਜ਼ ਜ਼ਬਤ

ਦੱਸਿਆ ਜਾ ਰਿਹਾ ਹੈ ਕਿ ਜਾਂਚ ਟੀਮ ਨੇ ਫਰਮ ਵਿੱਚੋਂ ਵੱਡੀ ਮਾਤਰਾ ਵਿੱਚ ਅਹਿਮ ਦਸਤਾਵੇਜ਼ ਅਤੇ ਕੁਝ ਹੋਰ ਸਾਮਾਨ ਆਪਣੇ ਕਬਜ਼ੇ ਵਿੱਚ ਲਿਆ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਟੀਮ ਵੱਲੋਂ ਕਿਹੜੇ ਖ਼ਾਸ ਦਸਤਾਵੇਜ਼ ਬਰਾਮਦ ਕੀਤੇ ਗਏ ਹਨ ਅਤੇ ਇਸ ਪੂਰੀ ਜਾਂਚ ਦਾ ਮੁੱਖ ਆਧਾਰ ਕੀ ਹੈ। ਆਮਦਨ ਕਰ ਵਿਭਾਗ ਵੱਲੋਂ ਵੀ ਹੁਣ ਤੱਕ ਛਾਪੇਮਾਰੀ ਦੇ ਕਾਰਨਾਂ ਜਾਂ ਜਾਂਚ ਦੇ ਦਾਇਰੇ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਜਦੋਂ ਇਸ ਛਾਪੇਮਾਰੀ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੌਕੇ ‘ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਦੇ ਕੁਝ ਮੁਲਾਜ਼ਮ ਵੀ ਤਾਇਨਾਤ ਸਨ, ਪਰ ਪੁਲਿਸ ਕਰਮਚਾਰੀਆਂ ਨੇ ਵੀ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਪਾਸਾ ਵੱਟਿਆ। ਫਿਲਹਾਲ ਵਿਭਾਗ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਾ ਆਉਣ ਕਾਰਨ ਛਾਪੇਮਾਰੀ ਦੇ ਅਸਲ ਕਾਰਨਾਂ ਅਤੇ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕੀ ਹੈ।

Follow Us
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...