Income Tax Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ

sunny-chopra-ferozepur
Updated On: 

18 May 2023 14:02 PM IST

ਇਨਕਮ ਟੈਕਸ ਵੱਲੋਂ ਹੁਣ ਸ਼ਰਾਬ ਕਾਰੋਬਾਰੀ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ 'ਤੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੀਪ ਮਲਹੋਤਰਾ ਨਾਲ ਸਬੰਧਿਤ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਅਧਿਕਾਰੀ ਪਹੁੰਚੇ ਹਨ।

Income Tax Raid: ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ ਤੇ ਇਨਕਮ ਟੈਕਸ ਦੀ ਛਾਪੇਮਾਰੀ
Follow Us On
Income Tax Raid: ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ (Deep Malhotra) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਵਿਖੇ ਦੀਪ ਮਲਹੋਤਰਾ ਦੇ ਘਰ ਅਤੇ ਦਫ਼ਤਰ ‘ਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ‘ਚ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ ਅਤੇ ਦੀਪ ਮਲਹੋਤਰਾ ਨਾਲ ਸਬੰਧਿਤ ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਦੇ ਅਧਿਕਾਰੀ ਪਹੁੰਚੇ ਹਨ। ਦੱਸ ਦਈਏ ਕਿ ਦੀਪ ਮਲਹੋਤਰਾ ਦੇ ਪੁੱਤਰ ਗੋਤਮ ਮਲਹੋਤਰ (Gautam Malhotra) ਨੂੰ ਕੁਝ ਸਮਾਂ ਪਹਿਲਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਨਕਮ ਟੈਕਸ ਵਿਭਾਗ ਵੱਲੋਂ ਰੇਡ

ਜੀਰਾ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਘਰ ਅਤੇ ਫੈਕਟਰੀ ਦੇ ਬਾਹਰ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਤੈਨਾਤੀ ਹੈ। ਕਿਉਂਕਿ ਪਵਨ ਬਾਂਸਲ ਦੇ ਘਰ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ 8 ਫਰਵਰੀ 2023 ਨੂੰ ਈ. ਡੀ. ਨੇ ਦੀਪ ਮਲਹੋਤਰਾ ਦੇ ਪੁੱਤਰ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਈ.ਡੀ. (Enforcement Directorate) ਦੇ ਅਧਿਕਾਰੀਆਂ ਨੇ ਮਾਮਲੇ ‘ਚ ਪੁੱਛਗਿੱਛ ਕਰਨ ਤੋਂ ਬਾਅਦ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਵੀ ਸ਼ਰਾਬ ਫੈਕਟਰੀ ਦੇ ਸੀਈਓ ਪਵਨ ਬਾਂਸਲ ਦਾ ਨਾਮ ਆਇਆ ਸੀ। ਟੈਕਸ ਦੀਆਂ ਟੀਮਾਂ ਵੱਲੋਂ ਰੇਡ ਚੱਲ ਰਹੀ ਹੈ ਪਰ ਇਸ ਮਾਮਲੇ ਵਿੱਚ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ