AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਸ਼ਾ ਛੁਡਾਊ ਕੇਂਦਰਾਂ ‘ਚ ਇਨਕਮ ਟੈਕਸ ਦਾ ਐਕਸ਼ਨ, 4 ਰੁਪਏ ਦੀ ਗੋਲੀ 250 ‘ਚ ਵੇਚਣ ਦਾ ਆਰੋਪ; ਜਾਂਚ ਸ਼ੁਰੂ

ਨਸ਼ਾ ਛੁਡਾਊ ਕੇਂਦਰਾਂ ਵਿੱਚ ਮਹਿਜ਼ ਚਾਰ ਰੁਪਏ ਦੀ ਲਾਗਤ ਵਾਲੀ ਗੋਲੀ ਮਰੀਜ਼ਾਂ ਨੂੰ 80 ਰੁਪਏ ਤੱਕ ਵੇਚੇ ਜਾਣ ਅਤੇ ਕਾਲਾਬਜ਼ਾਰੀ ਰਾਹੀਂ 250 ਰੁਪਏ ਤੱਕ ਵਸੂਲੇ ਜਾਣ ਦੀਆਂ ਪੁਖ਼ਤਾ ਸੂਚਨਾਵਾਂ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਸਥਿਤ ਤਿੰਨ ਨਸ਼ਾ ਛੁਡਾਊ ਕੇਂਦਰਾਂ 'ਤੇ ਇੱਕੋ ਵੇਲੇ ਸਰਵੇ ਮੁਹਿੰਮ ਚਲਾਈ।

ਨਸ਼ਾ ਛੁਡਾਊ ਕੇਂਦਰਾਂ 'ਚ ਇਨਕਮ ਟੈਕਸ ਦਾ ਐਕਸ਼ਨ, 4 ਰੁਪਏ ਦੀ ਗੋਲੀ 250 'ਚ ਵੇਚਣ ਦਾ ਆਰੋਪ; ਜਾਂਚ ਸ਼ੁਰੂ
tv9-punjabi
| Updated On: 28 Oct 2026 19:43 PM IST
Share

ਨਸ਼ਾ ਛੁਡਾਊ ਕੇਂਦਰਾਂ ਵਿੱਚ ਮਹਿਜ਼ ਚਾਰ ਰੁਪਏ ਦੀ ਲਾਗਤ ਵਾਲੀ ਗੋਲੀ ਮਰੀਜ਼ਾਂ ਨੂੰ 80 ਰੁਪਏ ਤੱਕ ਵੇਚੇ ਜਾਣ ਅਤੇ ਕਾਲਾਬਜ਼ਾਰੀ ਰਾਹੀਂ 250 ਰੁਪਏ ਤੱਕ ਵਸੂਲੇ ਜਾਣ ਦੀਆਂ ਪੁਖ਼ਤਾ ਸੂਚਨਾਵਾਂ ਤੋਂ ਬਾਅਦ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਸਥਿਤ ਤਿੰਨ ਨਸ਼ਾ ਛੁਡਾਊ ਕੇਂਦਰਾਂ ‘ਤੇ ਇੱਕੋ ਵੇਲੇ ਸਰਵੇ ਮੁਹਿੰਮ ਚਲਾਈ।

ਸਵੇਰੇ ਲਗਭਗ 11 ਵਜੇ ਪਹੁੰਚੀਆਂ ਜਾਂਚ ਟੀਮਾਂ ਨੇ ਮਜੀਠਾ ਰੋਡ ‘ਤੇ ਸਥਿਤ ‘ਪਰਿਵਰਤਨ ਨਸ਼ਾ ਛੁਡਾਊ ਕੇਂਦਰ’, ਛੇਹਰਟਾ ਸਥਿਤ ‘ਸਮਰਪਣ ਮਾਨਸਿਕ ਸਿਹਤ ਤੇ ਨਸ਼ਾ ਛੁਡਾਊ ਹਸਪਤਾਲ’ ਅਤੇ ਜ਼ਿਲ੍ਹਾ ਤਰਨਤਾਰਨ ਵਿੱਚ ਸਥਿਤ ‘ਸੰਕਲਪ ਨਸ਼ਾ ਛੁਡਾਊ ਕੇਂਦਰ’ ਵਿਖੇ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਡੂੰਘਾਈ ਨਾਲ ਪੜਤਾਲ ਕੀਤੀ।

ਲੈਪਟਾਪ, ਮੋਬਾਈਲ ਅਤੇ ਆਨਲਾਈਨ ਡਾਟਾ ਜ਼ਬਤ ਕਰਕੇ ਜਾਂਚ ਸ਼ੁਰੂ

ਛਾਪੇਮਾਰੀ ਦੌਰਾਨ ਕੇਂਦਰਾਂ ਵਿੱਚ ਮੌਜੂਦ ਕੰਪਿਊਟਰ ਸਿਸਟਮ, ਲੈਪਟਾਪ, ਮੋਬਾਈਲ ਫੋਨ ਅਤੇ ਆਨਲਾਈਨ ਡਿਜੀਟਲ ਡਾਟੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਬਾਰੀਕੀ ਨਾਲ ਘੋਖਿਆ ਗਿਆ। ਇਹ ਸਮੁੱਚੀ ਕਾਰਵਾਈ ਪ੍ਰਿੰਸੀਪਲ ਡਾਇਰੈਕਟਰ ਇਨਕਮ ਟੈਕਸ (ਇਨਵੈਸਟੀਗੇਸ਼ਨ) ਲੁਧਿਆਣਾ ਅਤੇ ਚੰਡੀਗੜ੍ਹ ਦੀ ਅਗਵਾਈ ਹੇਠ ਨੇਪਰੇ ਚਾੜ੍ਹੀ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਸਮੇਤ ਕਰੀਬ 17 ਸ਼ਹਿਰਾਂ ਦੇ 20 ਅੱਡਿਆਂ ‘ਤੇ ਵਿਆਪਕ ਸਰਵੇ ਕੀਤਾ ਗਿਆ ਸੀ, ਜਿਸ ਵਿੱਚ ਆਮਦਨ ਕਰ ਵਿਭਾਗ ਦੇ ਲਗਭਗ 170 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ। ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਜਿਨ੍ਹਾਂ ਤਿੰਨ ਕੇਂਦਰਾਂ ਦੀ ਜਾਂਚ ਕੀਤੀ ਗਈ, ਉਹ ਸਾਰੇ ‘ਸੁਮਨ ਇੰਫੋ ਹੈਲਥਕੇਅਰ ਪ੍ਰਾਈਵੇਟ ਲਿਮਿਟੇਡ’ ਅਧੀਨ ਚਲਾਏ ਜਾ ਰਹੇ ਹਨ।

ਸਟਾਕ ਤੇ ਆਨਲਾਈਨ ਰਿਕਾਰਡ ਦੀ ਡੂੰਘਾਈ ਨਾਲ ਜਾਂਚ

ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਕੇਂਦਰਾਂ ਵਿੱਚ ਦਵਾਈਆਂ ਦੀ ਖ਼ਰੀਦ, ਵਿਕਰੀ, ਮੌਜੂਦਾ ਸਟਾਕ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਕੱਚੇ-ਪੱਕੇ ਵਹੀ-ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਯਮਾਂ ਅਨੁਸਾਰ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਵੰਡੀਆਂ ਜਾਂਦੀਆਂ ਦਵਾਈਆਂ ਦਾ ਪੂਰਾ ਵੇਰਵਾ ਡਰੱਗ ਵਿਭਾਗ ਦੇ ਅਧਿਕਾਰਤ ਪੋਰਟਲ ‘ਤੇ ਅੱਪਲੋਡ ਕਰਨਾ ਲਾਜ਼ਮੀ ਹੁੰਦਾ ਹੈ। ਇਸ ਕਾਰਨ ਵਿਭਾਗ ਦੀ ਵੈੱਬਸਾਈਟ ‘ਤੇ ਦਰਜ ਅੰਕੜਿਆਂ ਅਤੇ ਇਨ੍ਹਾਂ ਕੇਂਦਰਾਂ ਵੱਲੋਂ ਦਰਸਾਈ ਗਈ ਅਸਲ ਵਿਕਰੀ ਵਿਚਲੇ ਫ਼ਰਕ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਜੇਕਰ ਜਾਂਚ ਦੌਰਾਨ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ, ਕਾਲਾਬਜ਼ਾਰੀ ਜਾਂ ਵਿੱਤੀ ਗੜਬੜੀਆਂ ਦੇ ਠੋਸ ਸਬੂਤ ਮਿਲਦੇ ਹਨ, ਤਾਂ ਸਬੰਧਤ ਵਿਭਾਗਾਂ ਵੱਲੋਂ ਕੇਂਦਰ ਸੰਚਾਲਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ
ਕੀ Bisleri ਦਾ ਪਾਣੀ ਪੀਣਾ ਸੁਰੱਖਿਅਤ ਹੈ? ਲੈਬ ਟੈਸਟ 'ਚ ਵੱਡਾ ਖੁਲਾਸਾ...
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ
BJP-SAD ਨੂੰ ਜਨਤਾ ਨੇ ਨਕਾਰ ਦਿੱਤਾ, ਭਾਲ ਰਹੇ ਸਿਆਸੀ ਜ਼ਮੀਨ... ਅੰਮ੍ਰਿਤਸਰ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਪਾਇਲਟ ਦੇ ਨਿਸ਼ਾਨੇ...
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?
ਸੈਫ਼ ਨੂੰ ਕਿਸਨੇ ਦਿੱਤੀ ਧਮਕੀ? ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਕੀ ਹੈ ਮੁੰਬਈ ਪੁਲਿਸ ਦੀ ਤਿਆਰੀ?...
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ
ਮਾਰਕ ਜ਼ੁਕਰਬਰਗ ਦਾ ₹538 ਕਰੋੜ ਦਾ ਆਇਰਿਸ਼ ਮਹਿਲ, ਜਾਣੋ ਸਟ੍ਰੈਨਕੈਲੀ ਕਾਸਲ ਦੀ ਖਾਸੀਅਤ...
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...