ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਸੈਨੀਵਾਲਾ ‘ਤੇ ਫਹਿਰਾਇਆ ਝੰਡਾ, ਸ਼ਹੀਦਾਂ ਨੂੰ ਕੀਤਾ ਯਾਦ – Punjabi News

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਸੈਨੀਵਾਲਾ ‘ਤੇ ਫਹਿਰਾਇਆ ਝੰਡਾ, ਸ਼ਹੀਦਾਂ ਨੂੰ ਕੀਤਾ ਯਾਦ

Updated On: 

15 Aug 2024 16:20 PM

Independence day: ਅਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਮਾਰਕ 'ਤੇ ਮੱਥਾ ਟੇਕਿਆ। ਉਨ੍ਹਾਂ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਕੰਟੋਨਮੈਂਟ ਬੋਰਡ ਪਾਰਕ ਵਿਖੇ ਤਿਰੰਗਾ ਝੰਡਾ ਲਹਿਰਾਇਆ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਸੈਨੀਵਾਲਾ ਤੇ ਫਹਿਰਾਇਆ ਝੰਡਾ, ਸ਼ਹੀਦਾਂ ਨੂੰ ਕੀਤਾ ਯਾਦ

ਮੰਤਰੀ ਲਾਲਜੀਤ ਭੁੱਲਰ

Follow Us On

Independence day: ਪੰਜਾਬ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ 15 ਅਗਸਤ ਨੂੰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਲਈ ਫ਼ਿਰੋਜ਼ਪੁਰ ਪੁੱਜੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਨੇ ਹੁਸੈਨੀਵਾਲਾ ਵਿਖੇ ਜਾ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਮਾਰਕ ‘ਤੇ ਮੱਥਾ ਵੀ ਟੇਕਿਆ। ਉਨ੍ਹਾਂ ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਕੰਟੋਨਮੈਂਟ ਬੋਰਡ ਪਾਰਕ ਵਿਖੇ ਤਿਰੰਗਾ ਝੰਡਾ ਲਹਿਰਾਇਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਭੁੱਲਰ ਨੇ ਕਿਹਾ ਕਿ ਅੱਜ ਜੇਕਰ ਅਸੀਂ ਸਾਰੇ ਸੁਖੀ ਜੀਵਨ ਬਤੀਤ ਕਰ ਰਹੇ ਹਾਂ ਤਾਂ ਅਸੀਂ ਆਪਣੇ ਸ਼ਹੀਦਾਂ, ਬਹਾਦਰਾਂ ਅਤੇ ਕੁਰਬਾਨੀਆਂ ਸਦਕਾ ਹੀ ਜੀਅ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦੇ ਵਿਕਾਸ ਲਈ 25 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਜਿਸ ਦੀ 2.5 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਤੇ ਲਾਲ ਕਿਲੇ ਤੇ ਹੀ PM ਕਿਉਂ ਲਹਿਰਾਉਂਦੇ ਹਨ ਤਿਰੰਗਾ? ਜਾਣੋ ਇਤਿਹਾਸ

ਕੈਬਨਿਟ ਮੰਤਰੀ ਨੇ ਕਿਹਾ ਕਿਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਦੂਰ-ਦੂਰ ਤੋਂ ਇੱਥੇ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਬੱਸ ਵੀ ਚਲਾਈ ਜਾਵੇਗੀ। ਇਸ ਕਾਰਨ ਇਨ੍ਹਾਂ ਸੈਲਾਨੀਆਂ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ।

78ਵਾਂ ਸੁਤੰਤਰਤਾ ਦਿਹਾੜਾ ਮਨਾ ਰਿਹਾ ਦੇਸ਼

ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ‘ਤੇ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ਵਿਕਸਿਤ ਭਾਰਤ ਦਾ ਸੰਕਲਪ ਵੀ ਪੇਸ਼ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਸੁਤੰਤਰਤਾ ਦਿਵਸ ਦੀ ਥੀਮ ਵਿਕਸਿਤ ਭਾਰਤ @2047 ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਯੂਨੀਫਾਰਮ ਸਿਵਲ ਕੋਡ, ਬੰਗਲਾਦੇਸ਼ ਵਿੱਚ ਚੱਲ ਰਹੀ ਹਿੰਸਾ, ਦੇਸ਼ ਦੀਆਂ ਧੀਆਂ ਭੈਣਾਂ ਅਤੇ ਇੱਕ ਲੱਖ ਗੈਰ-ਸਿਆਸੀ ਨੌਜਵਾਨਾਂ ਦੇ ਮੁੱਦਿਆਂ ਬਾਰੇ ਗੱਲ ਕੀਤੀ। ਉਨ੍ਹਾਂ ਦੇਸ਼ ਦੀ ਨਿਆਂ ਪ੍ਰਣਾਲੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਸ ਵਿੱਚ ਦੇਰੀ ਹੋ ਰਹੀ ਹੈ ਜੋ ਚਿੰਤਾਜਨਕ ਹੈ।

Exit mobile version