ਇੰਦਰਪਾਲ ਸਿੰਘ ਧੰਨਾ ਬਣੇ ਮੁੱਖ ਸੂਚਨਾ ਕਮਿਸ਼ਨਰ: ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ; ਸੁਰੇਸ਼ ਅਰੋੜਾ ਦੀ ਥਾਂ ਲੈਣਗੇ

Published: 

19 Jan 2024 16:59 PM

ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਇੰਦਰਪਾਲ ਸਿੰਘ ਧੰਨਾ ਫੌਜਦਾਰੀ ਕੇਸਾਂ ਦੇ ਪ੍ਰਸਿੱਧ ਵਕੀਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਹਰਬਖਸ਼ ਸਿੰਘ ਵੀ ਬੈਰਿਸਟਰ ਸਨ। ਉਹ ਸਮੂਹ ਪੰਜਾਬ ਵਿੱਚ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪੜਦਾਦਾ ਗੁਲਾਬ ਸਿੰਘ ਸੈਸ਼ਨ ਜੱਜ ਹਨ।

ਇੰਦਰਪਾਲ ਸਿੰਘ ਧੰਨਾ ਬਣੇ ਮੁੱਖ ਸੂਚਨਾ ਕਮਿਸ਼ਨਰ: ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ; ਸੁਰੇਸ਼ ਅਰੋੜਾ ਦੀ ਥਾਂ ਲੈਣਗੇ

ਇੰਦਰਪਾਲ ਸਿੰਘ ਧੰਨਾ

Follow Us On

ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਨੂੰ ਪੰਜਾਬ ਦਾ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਮੂਲ ਰੂਪ ਤੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਸਮਾਜ ਸੇਵੀ ਵਜੋਂ ਇਲਾਕੇ ਵਿੱਚ ਜਾਣੇ ਜਾਂਦੇ ਹਨ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿੱਚ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਇੰਦਰਪਾਲ ਸਿੰਘ ਧੰਨਾ ਦੇ ਨਾਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ. ਵੇਣੁਪ੍ਰਸਾਦ ਦਾ ਨਾਮ ਵੀ ਦੌੜ ਵਿੱਚ ਚੱਲ ਰਿਹਾ ਸੀ।

ਕੀ ਹੈ ਇੰਦਰਪਾਲ ਸਿੰਘ ਦਾ ਪਿੱਛੋਕੜ ?

ਇੰਦਰਪਾਲ ਸਿੰਘ ਧੰਨਾ ਫੌਜਦਾਰੀ ਕੇਸਾਂ ਦੇ ਪ੍ਰਸਿੱਧ ਵਕੀਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦਾਦਾ ਹਰਬਖਸ਼ ਸਿੰਘ ਵੀ ਬੈਰਿਸਟਰ ਸਨ। ਉਹ ਸਮੂਹ ਪੰਜਾਬ ਵਿੱਚ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪੜਦਾਦਾ ਗੁਲਾਬ ਸਿੰਘ ਸੈਸ਼ਨ ਜੱਜ ਹਨ। ਇੰਦਰਪਾਲ ਸਿੰਘ ਦੀਆਂ ਦੋ ਧੀਆਂ ਵੀ ਵਕੀਲ ਹਨ। ਜਦੋਂਕਿ ਬੇਟਾ ਵੀ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ।