AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pakistani Drone: ਅੰਮ੍ਰਿਤਸਰ ਚ BSF ਦਾ ਵੱਡਾ ਐਕਸ਼ਨ, ਦੇਰ ਰਾਤ ਸੁਣਾਈ ਦਿੱਤੀ ਡਰੋਨ ਦੀ ਆਵਾਜ਼; ਤਲਾਸ਼ੀ ਦੌਰਾਨ ਮਿਲੀ ਖੇਪ

ਭਾਰਤ-ਪਾਕਿਸਤਾਨ ਸਰਹੱਦ 'ਤੇ ਹੈਰੋਇਨ ਦੀ ਤਸਕਰੀ ਨੂੰ BSF ਨੇ ਇੱਕ ਵਾਰ ਫਿਰ ਰੋਕ ਦਿੱਤਾ ਹੈ। ਜਵਾਨਾਂ ਨੇ ਵੱਡੀ ਮਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ।

Pakistani Drone: ਅੰਮ੍ਰਿਤਸਰ ਚ BSF ਦਾ ਵੱਡਾ ਐਕਸ਼ਨ, ਦੇਰ ਰਾਤ ਸੁਣਾਈ ਦਿੱਤੀ ਡਰੋਨ ਦੀ ਆਵਾਜ਼; ਤਲਾਸ਼ੀ ਦੌਰਾਨ ਮਿਲੀ ਖੇਪ
lalit-sharma
| Updated On: 03 Jun 2023 13:00 PM IST
Share
Pakistani Drone: ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਤਸਕਰੀ ਨੂੰ ਇੱਕ ਵਾਰ ਫਿਰ ਰੋਕ ਦਿੱਤਾ ਹੈ। ਅੰਮ੍ਰਿਤਸਰ ‘ਚ ਜਵਾਨਾਂ ਨੇ ਵੱਡੀ ਮਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਜਿਸ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਭੇਜਿਆ ਸੀ। ਬੀਐਸਐਫ (Border Security Force) ਮੁਤਾਬਕ ਜਵਾਨ 2-3 ਜੂਨ ਦੀ ਦਰਮਿਆਨੀ ਰਾਤ ਨੂੰ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਉਦੋਂ ਉਸ ਨੇ ਪਿੰਡ ਰਾਏ ਨੇੜੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਡਰੋਨ ਦੀ ਹਰਕਤ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਰਾਹੀਂ ਕੁਝ ਸੁੱਟਿਆ । ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਨੂੰ ਦਿੱਤੀ ਅਤੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਖੇਤਾਂ ਵਿੱਚੋਂ ਪੀਲੇ ਰੰਗ ਦਾ ਇੱਕ ਵੱਡਾ ਪੈਕੇਟ ਮਿਲਿਆ।

ਨਸ਼ੇ ਦੀ ਖੇਪ ਬਰਾਮਦ ਹੋਈ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੈਕੇਟ ਨੂੰ ਖੋਲ੍ਹਿਆ ਤਾਂ ਉਸ ‘ਚ 5 ਪੈਕੇਟ (5 Packet) ਬਰਾਮਦ ਹੋਏ, ਜਿਨ੍ਹਾਂ ‘ਚ ਹੈਰੋਇਨ ਸੀ। ਇਸ ਦਾ ਭਾਰ ਕਰੀਬ 5.5 ਕਿਲੋ ਸੀ। ਜਿਸ ਦਾ ਸੈਂਪਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਫਾਜ਼ਿਲਕਾ ਤੋਂ 17 ਕਰੋੜ ਦੀ ਹੈਰੋਇਨ ਬਰਾਮਦ

ਜੇਕਰ ਬੀਤੇ ਦਿਨ ਦੀ ਗੱਲ ਕਰੀਏ ਤਾਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਜ਼ਿਲਕਾ ਅਧੀਨ ਪੈਂਦੇ ਪਿੰਡ ਚੱਕਖੇਵਾ ਤੋਂ ਕਰੀਬ ਢਾਈ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਹ ਖੇਪ ਸਰਹੱਦ ਪਾਰ ਤੋਂ ਤਸਕਰਾਂ (Drugs Peddlers) ਵੱਲੋਂ ਡਰੋਨ ਰਾਹੀਂ ਵੀ ਭੇਜੀ ਗਈ ਸੀ। ਜਿਸ ਨੂੰ ਜ਼ਬਤ ਕਰਕੇ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...