AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

India-US Trade Deal: ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦਾ ਪਹਿਰਾ, ਸ਼ਾਂਤੀਪੂਰਨ ਢੰਗ ਨਾਲ ਮੁਫ਼ਤ ਲੰਘਾਏ ਜਾ ਰਹੇ ਵਾਹਨ

ਕਿਸਾਨ ਸੰਗਠਨਾਂ ਦੇ ਆਗੂਆਂ ਨੇ ਟੋਲ ਪਲਾਜ਼ਿਆਂ 'ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕੀਤਾ, ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਖੇਤਰ ਤੇ ਪੇਂਡੂ ਆਰਥਿਕਤਾ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

India-US Trade Deal: ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦਾ ਪਹਿਰਾ, ਸ਼ਾਂਤੀਪੂਰਨ ਢੰਗ ਨਾਲ ਮੁਫ਼ਤ ਲੰਘਾਏ ਜਾ ਰਹੇ ਵਾਹਨ
ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਦਾ ਪਹਿਰਾ
shailesh-kumar-shaheed-bhagat-singh-nagar
| Updated On: 22 Jul 2026 14:30 PM IST
Share

ਸੰਯੁਕਤ ਕਿਸਾਨ ਮੋਰਚਾ (SKM) ਦੀ ਕਾਲ ‘ਤੇ ਪੰਜਾਬ ਭਰ ਦੇ ਵੱਖ-ਵੱਖ ਟੋਲ ਪਲਾਜ਼ਿਆਂ ਨੂੰ ਅੱਜ ਕਿਸਾਨਾਂ ਨੇ ਮੁਫ਼ਤ ਕਰਵਾ ਕੇ ਆਪਣਾ ਵਿਰੋਧ ਪ੍ਰਦਰਸ਼ਨ ਦਾ ਜ਼ਾਹਰ ਕੀਤਾ ਹੈ। ਨਵਾਂਸ਼ਹਿਰ ਜ਼ਿਲ੍ਹੇ ਦੇ ਬਹਿਰਾਮ ਵਿਖੇ ਇੱਕ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਮੁ਼ਫ਼ਤ ਕਰਵਾਇਆ। ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਤੇ ਕਿਸਾਨਾਂ ਨਾਲ ਸਬੰਧਤ ਹੋਰ ਲੰਬਿਤ ਮੁੱਦਿਆਂ ਦੇ ਵਿਰੋਧ ਵਿੱਚ ਤਿੰਨ ਘੰਟਿਆਂ ਲਈ ਟੋਲ ਮੁਕਤ ਕਰ ਦਿੱਤਾ ਗਿਆ। ਦੁਪਹਿਰ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ, ਹਰ ਆਕਾਰ ਦੇ ਵਾਹਨ ਬਿਨਾਂ ਕਿਸੇ ਟੋਲ ਚਾਰਜ ਦੇ ਪਲਾਜ਼ਿਆਂ ‘ਚੋਂ ਲੰਘ ਰਹੇ ਹਨ।

ਕਿਸਾਨ ਸੰਗਠਨਾਂ ਦੇ ਆਗੂਆਂ ਨੇ ਟੋਲ ਪਲਾਜ਼ਿਆਂ ‘ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕੀਤਾ, ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਖੇਤਰ ਤੇ ਪੇਂਡੂ ਆਰਥਿਕਤਾ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਸ ਸਮਝੌਤੇ ਨੂੰ ਲਾਗੂ ਕਰਨ ਨਾਲ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਦੀ ਦਰਾਮਦ ‘ਚ ਵਾਧਾ ਹੋਵੇਗਾ, ਜਿਸ ਨਾਲ ਭਾਰਤੀ ਕਿਸਾਨਾਂ ਲਈ ਆਪਣੀਆਂ ਫਸਲਾਂ ਦੇ ਉਚਿਤ ਭਾਅ ਪ੍ਰਾਪਤ ਕਰਨਾ ਮੁਸ਼ਕਲ ਹੋ ਜਾਵੇਗਾ।

ਵਿਰੋਧ ਪ੍ਰਦਰਸ਼ਨ ਦੌਰਾਨ, ਕਿਸਾਨਾਂ ਨੇ ਜ਼ਮੀਨ ਪ੍ਰਾਪਤੀ (ਲੈਂਡ ਪੂਲਿੰਗ) ਨੀਤੀ, ਵੱਖ-ਵੱਖ ਲੰਬਿਤ ਮੰਗਾਂ ਤੇ ਖੇਤੀਬਾੜੀ ਨਾਲ ਸਬੰਧਤ ਹੋਰ ਮਾਮਲਿਆਂ ਦੇ ਮੁੱਦੇ ਵੀ ਪ੍ਰਮੁੱਖਤਾ ਨਾਲ ਉਠਾਏ। ਕਿਸਾਨ ਆਗੂਆਂ ਨੇ ਸਰਕਾਰ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨ ਤੇ ਖੇਤੀਬਾੜੀ ਹਿੱਤਾਂ ਦੀ ਰਾਖੀ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ।

ਇਸ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਿਆਂ ‘ਤੇ ਵੱਡੀ ਗਿਣਤੀ ‘ਚ ਕਿਸਾਨ ਮੌਜੂਦ ਹਨ। ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਿਹਾ ਤੇ ਵਾਹਨਾਂ ਦੀ ਆਵਾਜਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਹੈ। ਟੋਲ ਚਾਰਜ ਮੁਫ਼ਤ ਹੋਣ ਤੋਂ ਵਾਹਨ ਚਾਲਕਾਂ ਨੇ ਰਾਹਤ ਮਹਿਸੂਸ ਕੀਤੀ ਤੇ ਕਈਆਂ ਨੇ ਕਿਸਾਨ ਸੰਗਠਨਾਂ ਦੁਆਰਾ ਕੀਤੇ ਗਏ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।

ਸੰਯੁਕਤ ਕਿਸਾਨ ਮੋਰਚਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਫੈਸਲਾ ਲੈਣ ਜਾਂ ਭਾਰਤ-ਅਮਰੀਕਾ ਐਫਟੀਏ ਵਰਗੇ ਮੁੱਦਿਆਂ ‘ਤੇ ਗੱਲਬਾਤ ਕਰਨ ‘ਚ ਅਸਫਲ ਰਹੀ ਤਾਂ ਭਵਿੱਖ ਵਿੱਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਖੇਤੀਬਾੜੀ ਤੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...