AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ‘ਚ ਸੜਕਾਂ ‘ਤੇ ਉੱਤਰੇਗੀ ਕਾਂਗਰਸ, ਪੰਜਾਬ ਤੋਂ ਸ਼ੁਰੂਆਤ, ਰਾਹੁਲ ਗਾਂਧੀ ਵੀ ਹੋਣਗੇ ਸ਼ਾਮਲ

ਪਾਰਟੀ ਦੇ ਸੀਨੀਅਰ ਨੇਤਾ ਭੁਪੇਸ਼ ਬਘੇਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਮੁੱਦੇ 'ਤੇ ਪੰਜਾਬ 'ਚ ਇੱਕ ਰੈਲੀ ਕਰੇਗੀ ਤੇ ਰਾਹੁਲ ਗਾਂਧੀ ਵੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਅਗਲੇ ਹਫ਼ਤੇ, 28 ਫਰਵਰੀ ਜਾਂ 1 ਮਾਰਚ ਨੂੰ ਹੋਣ ਦੀ ਉਮੀਦ ਹੈ।

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ 'ਚ ਸੜਕਾਂ 'ਤੇ ਉੱਤਰੇਗੀ ਕਾਂਗਰਸ, ਪੰਜਾਬ ਤੋਂ ਸ਼ੁਰੂਆਤ, ਰਾਹੁਲ ਗਾਂਧੀ ਵੀ ਹੋਣਗੇ ਸ਼ਾਮਲ
ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇਗੀ ਕਾਂਗਰਸ
tv9-punjabi
| Updated On: 17 Feb 2026 10:48 AM IST

ਭਾਰਤ ਤੇ ਅਮਰੀਕਾ ਵਿਚਕਾਰ ਟ੍ਰੇਡ ਡੀਲ ਨੇ ਦੇਸ਼ ‘ਚ ਹਲਚਲ ਮਚਾ ਦਿੱਤੀ ਹੈ। ਜਿੱਥੇ ਸੱਤਾਧਾਰੀ ਪਾਰਟੀ ਇਸ ਨੂੰ ਭਾਰਤ ਲਈ ਲਾਭਦਾਇਕ ਦੱਸ ਰਹੀ ਹੈ, ਉੱਥੇ ਵਿਰੋਧੀ ਧਿਰ ਇਸ ਦਾ ਵਿਰੋਧ ਕਰ ਰਹੀ ਹੈ। ਕਾਂਗਰਸ ਵੀ ਇਸ ਸੌਦੇ ਦੇ ਵਿਰੁੱਧ ਹੈ ਤੇ ਸੰਸਦ ਸਮੇਤ ਕਈ ਥਾਵਾਂ ‘ਤੇ ਇਸ ਦਾ ਵਿਰੋਧ ਕਰ ਰਹੀ ਹੈ। ਪਾਰਟੀ ਇਸ ਸੌਦੇ ਦੇ ਵਿਰੁੱਧ ਸੜਕਾਂ ‘ਤੇ ਉਤਰਨ ਦੀ ਯੋਜਨਾ ਬਣਾ ਰਹੀ ਹੈ।

ਪੰਜਾਬ ਕਾਂਗਰਸ ਇੰਚਾਰਜ ਤੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਕਾਂਗਰਸ ਭਾਰਤ ਤੇ ਅਮਰੀਕਾ ਵਿਚਕਾਰ ਟ੍ਰੇਡ ਡੀਲ ਦੇ ਮੁੱਦੇ ‘ਤੇ ਪੰਜਾਬ ‘ਚ ਇੱਕ ਰੈਲੀ ਕਰੇਗੀ ਤੇ ਰਾਹੁਲ ਗਾਂਧੀ ਵੀ ਇਸ ‘ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਅਗਲੇ ਹਫ਼ਤੇ, 28 ਫਰਵਰੀ ਜਾਂ 1 ਮਾਰਚ ਨੂੰ ਹੋਣ ਦੀ ਉਮੀਦ ਹੈ।

ਕਾਂਗਰਸ ਵੱਲੋਂ ਸੰਸਦ ‘ਚ ਇਸ ਡੀਲ ਵਿਰੁੱਧ ਪ੍ਰਦਰਸ਼ਨ

ਪੰਜਾਬ ਕਾਂਗਰਸ ਇੰਚਾਰਜ ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਲੋਕ ਸਭਾ ਦੇ ਅੰਦਰ ਤੇ ਬਾਹਰ ਭਾਰਤ ਅਤੇ ਅਮਰੀਕਾ ਵਿਚਕਾਰ ਟ੍ਰੇਡ ਡੀਰ ਦਾ ਵਿਰੋਧ ਕਰ ਰਹੇ ਹਨ ਤੇ ਪਹਿਲਾਂ ਹੀ ਕਿਸਾਨਾਂ ਨਾਲ ਸਬੰਧਤ ਮੁੱਦੇ ਉਠਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ, “ਇਸ ਮੁੱਦੇ (ਭਾਰਤ ਤੇ ਅਮਰੀਕਾ ਵਿਚਕਾਰ ਟ੍ਰੇਡ ਡੀਲ) ‘ਤੇ ਲੜਾਈ ਪੰਜਾਬ ‘ਚ ਸ਼ੁਰੂ ਹੋਵੇਗੀ। ਇਸ ਦੌਰਾਨ ਇੱਕ ਵੱਡੀ ਰੈਲੀ ਕੀਤੀ ਜਾਵੇਗੀ, ਜਿੱਥੇ ਰਾਹੁਲ ਗਾਂਧੀ ਤੇ ਹੋਰ ਪਾਰਟੀ ਆਗੂ ਮੌਜੂਦ ਰਹਿਣਗੇ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਮੁੱਦੇ ‘ਤੇ ਰਾਹੁਲ ਗਾਂਧੀ ਨਾਲ ਬਹਿਸ ਲਈ ਕੀਤੀ ਗਈ ਬੇਨਤੀ ਦਾ ਜਵਾਬ ਦਿੰਦੇ ਹੋਏ, ਭੁਪੇਸ਼ ਬਘੇਲ ਨੇ ਕਿਹਾ, “ਜੇਕਰ ਅਮਿਤ ਸ਼ਾਹ ਬਹਿਸ ਕਰਨਾ ਚਾਹੁੰਦੇ ਹਨ, ਤਾਂ ਅਸੀਂ ਉੱਥੇ ਆਵਾਂਗੇ। ਕਿਸਾਨ ਵੀ ਆਉਣਗੇ। ਤੁਸੀਂ ਸਮਾਂ ਤੇ ਸਥਾਨ ਤੈਅ ਕਰੋ।” ਰਾਹੁਲ ਭਾਜਪਾ ਸਰਕਾਰ ‘ਤੇ ਹਮਲਾ ਬੋਲ ਰਹੇ ਹਨ ਤੇ ਟ੍ਰੇਡ ਡੀਲ ਰਾਹੀਂ ਵਿਕ ਜਾਣ ਦਾ ਦੋਸ਼ ਲਗਾ ਰਹੇ ਹਨ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਈ ਸਵਾਲ ਪੁੱਛੇ, ਇਲਜ਼ਾਮ ਲਗਾਇਆ ਕਿ “ਅਸੀਂ ਦੇਸ਼ ਦੇ ਕਿਸਾਨਾਂ ਨਾਲ ਧੋਖਾ ਦੇਖ ਰਹੇ ਹਾਂ।”

ਟ੍ਰੇਡ ਡੀਲ ਤੋਂ ਇਲਾਵਾ ਇੱਕ ਹੋਰ ਸਵਾਲ ਦੇ ਜਵਾਬ ‘ਚ, ਪੰਜਾਬ ਕਾਂਗਰਸ ਇੰਚਾਰਜ ਬਘੇਲ ਨੇ ਕਿਹਾ ਕਿ ਪਾਰਟੀ ਹਾਈਕਮਾਨ ਕੋਲ ਟਿਕਟਾਂ ਵੰਡਣ ਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੀ ਨਿਯੁਕਤੀ ਦਾ ਅਧਿਕਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਟਿਕਟਾਂ ਵੰਡਣ ‘ਚ ਨੌਜਵਾਨਾਂ ਤੇ ਔਰਤਾਂ ਨੂੰ ਪਹਿਲ ਦਿੱਤੀ ਜਾਵੇਗੀ।

ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸੰਗਠਨ ਨੂੰ ਕਰੇਗੀ ਮਜ਼ਬੂਤ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੋਮਵਾਰ ਦੀ ਮੀਟਿੰਗ ‘ਚ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਸ ‘ਚ ਅੰਦੋਲਨ ਦੀ ਯੋਜਨਾ ਬਣਾਉਣਾ, ਸੰਗਠਨ ਨੂੰ ਮਜ਼ਬੂਤ ​​ਕਰਨਾ ਤੇ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣਾ ਸ਼ਾਮਲ ਹੈ।

ਉਨ੍ਹਾਂ ਕਿਹਾ, “ਤੁਸੀਂ ਦੇਖੋਗੇ ਕਿ ਕਾਂਗਰਸ ਲੋਕਾਂ ਦੇ ਮੁੱਦੇ ਕਿਵੇਂ ਉਠਾਏਗੀ, ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਹੋਵੇ , ਜਾਂ ਭਾਰਤ-ਅਮਰੀਕਾ ਟ੍ਰੇਡ ਡੀਲ ਹੋਵੇ।” ਕਾਂਗਰਸ ਨੇ ਸੋਮਵਾਰ ਨੂੰ ਚੰਡੀਗੜ੍ਹ ਦੇ ਕਾਂਗਰਸ ਭਵਨ ‘ਚ ਵੱਖ-ਵੱਖ ਪਾਰਟੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ, ਜਿਨ੍ਹਾਂ’ਚ ਜ਼ਿਲ੍ਹਾ ਪ੍ਰਧਾਨ, ਵਿਧਾਇਕ, ਚੋਣ ਲੜ ਰਹੇ ਉਮੀਦਵਾਰ ਤੇ ਹੋਰ ਆਗੂ ਸ਼ਾਮਲ ਸਨ, ਤਾਂ ਜੋ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾ ਸਕੇ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...