AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ਨਾਲ ਟ੍ਰੇਡ ਡੀਲ ਦਾ ਦੇਸ਼ ਦੇ ਕਿਸਾਨਾਂ ‘ਤੇ ਪਵੇਗਾ ਸਿੱਧਾ ਅਸਰ, AAP ਦਾ ਭਾਜਪਾ ‘ਤੇ ਨਿਸ਼ਾਨਾ

AAP On India-Us Trade Deal: ਗਿੱਲ ਨੇ ਕਿਹਾ ਕਿ ਹੁਣ ਟਰੰਪ ਵੱਲੋਂ ਟਵੀਟ ਆ ਰਹੇ ਹਨ ਤੇ ਮੋਦੀ ਸਰਕਾਰ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੀ ਡੀਲ ਹੋਈ ਹੈ। ਤਲਬੀਰ ਗਿੱਲ ਨੇ ਮੰਗ ਕੀਤੀ ਕਿ ਇਹ ਸਮਝੌਤੇ ਜਨਤਕ ਕੀਤੇ ਜਾਣ, ਕਿਉਂਕਿ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ਤੇ ਪੈ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਕਿਸਾਨੀ ਨੂੰ ਖਤਮ ਕਰਕੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ।

ਅਮਰੀਕਾ ਨਾਲ ਟ੍ਰੇਡ ਡੀਲ ਦਾ ਦੇਸ਼ ਦੇ ਕਿਸਾਨਾਂ 'ਤੇ ਪਵੇਗਾ ਸਿੱਧਾ ਅਸਰ, AAP ਦਾ ਭਾਜਪਾ 'ਤੇ ਨਿਸ਼ਾਨਾ
lalit-sharma
| Updated On: 04 Feb 2026 15:30 PM IST
Share

ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਅੰਮ੍ਰਿਤਸਰ ‘ਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨੇ ਕਿਸਾਨਾਂ ਨਾਲ ਜੁੜੇ ਕਈ ਮੁੱਦਿਆਂ ‘ਤੇ ਮੀਡੀਆ ਨਾਲ ਗੱਲ ਕੀਤੀ ਤੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਤਲਬੀਰ ਗਿੱਲ ਨੇ ਕਿਹਾ ਕਿ ਭਾਜਪਾ ਸਰਕਾਰ ਪਹਿਲਾਂ ਵੀ ਤਿੰਨ ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ, ਜਿਨ੍ਹਾਂ ਦੇ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਡਟ ਗਏ ਸਨ। ਕਿਸਾਨਾਂ ਦੀ ਇਕਜੁੱਟਤਾ ਕਾਰਨ ਸਰਕਾਰ ਨੂੰ ਝੁਕਣਾ ਪਿਆ, ਪਰ ਭਾਜਪਾ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਅਜੇ ਵੀ ਖ਼ਤਮ ਨਹੀਂ ਹੋਈ।

ਗਿੱਲ ਨੇ ਕਿਹਾ ਕਿ ਹੁਣ ਟਰੰਪ ਵੱਲੋਂ ਟਵੀਟ ਆ ਰਹੇ ਹਨ ਤੇ ਮੋਦੀ ਸਰਕਾਰ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੀ ਡੀਲ ਹੋਈ ਹੈ। ਤਲਬੀਰ ਗਿੱਲ ਨੇ ਮੰਗ ਕੀਤੀ ਕਿ ਇਹ ਸਮਝੌਤੇ ਜਨਤਕ ਕੀਤੇ ਜਾਣ, ਕਿਉਂਕਿ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ਤੇ ਪੈ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਕਿਸਾਨੀ ਨੂੰ ਖਤਮ ਕਰਕੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ।

ਤਲਬੀਰ ਗਿੱਲ ਨੇ ਕਿਹਾ ਕਿ ਜੇ ਇਹ ਨਵੇਂ ਸਮਝੌਤੇ ਲਾਗੂ ਹੋਏ ਤਾਂ ਇਹ ਮੁੜ ਕਾਲੇ ਖੇਤੀ ਕਾਨੂੰਨਾਂ ਵਰਗੀ ਸਥਿਤੀ ਪੈਦਾ ਕਰ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਦੇਸ਼ ਦੀ ਕਿਸਾਨੀ ਤੇ ਫਸਲਾਂ ਲਈ ਬਹੁਤ ਘਾਤਕ ਸਾਬਤ ਹੋਵੇਗਾ ਤੇ ਇਸ ਖ਼ਿਲਾਫ਼ ਸਾਰਿਆਂ ਨੂੰ ਇਕੱਠੇ ਹੋ ਕੇ ਕਿਸਾਨਾਂ ਦੇ ਨਾਲ ਖੜ੍ਹਨਾ ਪਵੇਗਾ।

ਮਜੀਠੀਆ ਮਾਮਲੇ ‘ਤੇ ਕੀ ਬੋਲੇ?

ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਹਮਲਿਆਂ ਤੇ ਬੋਲਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਕਿਸੇ ਦੀ ਜ਼ਮਾਨਤ ਹੋਣਾ ਜਾਂ ਨਾ ਹੋਣਾ ਅਦਾਲਤੀ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇਸ ਮਾਮਲੇ ਚ ਕੋਈ ਡਬਲ ਸਟੈਂਡਰਡ ਨਹੀਂ ਹੈ। ਸੱਚ ਤੇ ਝੂਠ ਦਾ ਫੈਸਲਾ ਅਦਾਲਤ ਟ੍ਰਾਇਲ ਦੌਰਾਨ ਕਰੇਗੀ ਤੇ ਪਾਰਟੀ ਅਦਾਲਤੀ ਫੈਸਲੇ ਦਾ ਸਤਿਕਾਰ ਕਰੇਗੀ। ਮਜੀਠਾ ਹਲਕੇ ਦੀ ਸਿਆਸਤ ਬਾਰੇ ਗੱਲ ਕਰਦਿਆਂ ਤਲਬੀਰ ਗਿੱਲ ਨੇ ਕਿਹਾ ਕਿ ਉਹ ਜਦੋਂ ਤੋਂ ਹਲਕਾ ਇੰਚਾਰਜ ਬਣੇ ਹਨ, ਮੈਦਾਨ ਖਾਲੀ ਨਹੀਂ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਚੋਂ ਡਰ ਦਾ ਮਾਹੌਲ ਖਤਮ ਹੋ ਰਿਹਾ ਹੈ ਤੇ ਆਮ ਲੋਕ ਬਿਨਾਂ ਕਿਸੇ ਦਬਾਅ ਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਗਰਾਊਂਡ ‘ਤੇ ਅਕਾਲੀ ਦਲ ਦੀ ਕੋਈ ਮੌਜੂਦਗੀ ਨਹੀਂ: ਤਲਬੀਰ

ਸੋਸ਼ਲ ਮੀਡੀਆ ਤੇ ਹੋ ਰਹੀ ਟ੍ਰੋਲਿੰਗ ਬਾਰੇ ਤਲਬੀਰ ਗਿੱਲ ਨੇ ਕਿਹਾ ਕਿ ਟ੍ਰੋਲਿੰਗ ਸਿਰਫ ਮੋਬਾਈਲਾਂ ਤੱਕ ਸੀਮਿਤ ਹੈ, ਗਰਾਊਂਡ ਤੇ ਅਕਾਲੀ ਦਲ ਦੀ ਕੋਈ ਮੌਜੂਦਗੀ ਨਹੀਂ ਹੈ। ਉਨ੍ਹਾਂ ਕਿਹਾ ਕਿ 2015 ਦੀਆਂ ਬੇਅਦਬੀ ਘਟਨਾਵਾਂ ਤੋਂ ਬਾਅਦ ਲੋਕਾਂ ਨੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਤਲਬੀਰ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕਈ ਵੱਡੇ ਖੁਲਾਸੇ ਸਾਹਮਣੇ ਆਉਣਗੇ ਤੇ ਭਾਜਪਾ ਨਾਲ ਗੱਠਜੋੜ ਸਬੰਧੀ ਸੱਚ ਵੀ ਜਨਤਾ ਦੇ ਸਾਹਮਣੇ ਆਵੇਗਾ। ਉਨ੍ਹਾਂ ਦੋਹਰਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਲੜਾਈ ਲੜਦੀ ਰਹੇਗੀ ਤੇ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰੇਗੀ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...