ਵਿਗੜੇ ਭਾਰਤ-ਕੈਨੇਡਾ ਦੇ ਸਬੰਧ ਤਾਂ ਨੌਕਰੀਆਂ, ਕਾਰੋਬਾਰ ਅਤੇ ਵਿਦਿਆਰਥੀਆਂ ‘ਤੇ ਪੈ ਸਕਦੀ ਹੈ ਵੱਡੀ ਮਾਰ

Updated On: 

19 Sep 2023 17:13 PM

ਭਾਰਤ ਸਰਕਾਰ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਕੈਨੇਡੀਅਨ ਡਿਪਲੋਮੈਟ 'ਤੇ ਭਾਰਤ ਦੀ ਅੰਦਰੂਨੀ ਰਾਜਨੀਤੀ 'ਚ ਦਖਲ ਦੇਣ ਦਾ ਦੋਸ਼ ਲੱਗਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡਿਪਲੋਮੈਟ ਭਾਰਤ ਵਿਰੋਧੀ ਕਾਰਵਾਈਆਂ ਵੀ ਵਿੱਚ ਸ਼ਾਮਲ ਸਨ।

ਵਿਗੜੇ ਭਾਰਤ-ਕੈਨੇਡਾ ਦੇ ਸਬੰਧ ਤਾਂ ਨੌਕਰੀਆਂ, ਕਾਰੋਬਾਰ ਅਤੇ ਵਿਦਿਆਰਥੀਆਂ ਤੇ ਪੈ ਸਕਦੀ ਹੈ ਵੱਡੀ ਮਾਰ
Follow Us On

ਕੈਨੇਡਾ ਅਤੇ ਭਾਰਤ ਵਿਚਾਲੇ ਸ਼ੁਰੂ ਹੋਏ ਵਿਵਾਦ ਦਾ ਨਾ ਸਿਰਫ ਦੋਵਾਂ ਦੇਸ਼ਾਂ ਦੇ ਵਪਾਰ ‘ਤੇ ਅਸਰ ਪਵੇਗਾ ਸਗੋਂ ਉਥੇ ਰਹਿਣ ਵਾਲੇ ਲੋਕਾਂ ‘ਤੇ ਵੀ ਅਸਰ ਪਵੇਗਾ। ਪੰਜਾਬੀਆਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪਵੇਗੀ, ਕਿਉਂਕਿ ਕੈਨੇਡਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਨਾਗਰਿਕਾਂ ਚੋਂ ਸਭ ਤੋਂ ਵੱਡੀ ਗਿਣਤੀ ਪੰਜਾਬੀਆਂ ਦੀ ਹੀ ਹੈ। ਕੈਨੇਡਾ ਦੀ ਕੁੱਲ ਆਬਾਦੀ ਦਾ 2.6 ਫੀਸਦੀ ਭਾਵ 9 ਲੱਖ 42 ਹਜ਼ਾਰ 170 ਪੰਜਾਬੀ ਉਥੇ ਰਹਿੰਦੇ ਹਨ। ਉਹ ਉੱਥੇ ਕੰਮ ਹੀ ਨਹੀਂ ਕਰਦੇ ਸਗੋਂ ਆਪਣਾ ਕਾਰੋਬਾਰ ਵੀ ਚਲਾਉਂਦੇ ਹਨ।

ਕੈਨੇਡਾ-ਭਾਰਤ ਵਿਵਾਦ : ਇਹ ਹੋਣਗੇ ਪ੍ਰਭਾਵਿਤ

1. ਕਾਰੋਬਾਰ ਵਿੱਚ ਅਰਬਾਂ ਦਾ ਨੁਕਸਾਨ

ਜੇਕਰ ਅਸੀਂ ਦੋਵਾਂ ਦੇਸ਼ਾਂ ਦੇ ਵਪਾਰ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਵਿੱਤੀ ਸਾਲ 2021-22 ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ 7 ਬਿਲੀਅਨ ਡਾਲਰ ਦਾ ਵਪਾਰ ਹੋਇਆ ਸੀ। ਜਦੋਂ ਕਿ ਵਿੱਤੀ ਸਾਲ 2022-23 ਵਿੱਚ ਦੋਵਾਂ ਦੇਸ਼ਾਂ ਵਿਚਾਲੇ 8.16 ਬਿਲੀਅਨ ਡਾਲਰ ਦਾ ਵਪਾਰ ਹੋਇਆ ਹੈ। ਪਰ ਜਿਸ ਤਰ੍ਹਾਂ ਭਾਰਤ ਨੇ ਕੈਨੇਡਾ ਦੀ ਧਰਤੀ ‘ਤੇ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਵਪਾਰਕ ਸਮਝੌਤਿਆਂ ‘ਤੇ ਪਾਬੰਦੀ ਲਗਾਈ ਹੈ, ਉਸ ਨਾਲ ਕਾਰੋਬਾਰ ਪ੍ਰਭਾਵਿਤ ਹੋ ਸਕਦਾ ਹੈ।

2. ਕੈਨੇਡਾ ਵਿੱਚ ਪੰਜਾਬੀ ਕਿਸਾਨ ਹੋਣਗੇ ਪ੍ਰਭਾਵਿਤ

ਖੇਤੀਬਾੜੀ ਅਤੇ ਬਾਗਬਾਨੀ ਨਾਲ ਸਬੰਧਤ ਜ਼ਿਆਦਾਤਰ ਉਤਪਾਦ ਕੈਨੇਡਾ ਤੋਂ ਭਾਰਤ ਨੂੰ ਸਪਲਾਈ ਕੀਤੇ ਜਾਂਦੇ ਹਨ। ਕੈਨੇਡਾ ਵਿੱਚ ਇਸ ਕਾਰੋਬਾਰ ਵਿੱਚ ਭਾਰਤੀ ਮੂਲ ਦੇ ਪੰਜਾਬੀਆਂ ਦਾ ਦਬਦਬਾ ਹੈ। ਕੈਨੇਡਾ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਲਗਭਗ ਪੰਜਾਬੀਆਂ ਦੇ ਹੱਥਾਂ ਵਿੱਚ ਹੈ। ਜੇਕਰ ਕੈਨੇਡਾ ਨਾਲ ਭਾਰਤ ਦੇ ਵਪਾਰਕ ਸਬੰਧ ਠੀਕ ਨਹੀਂ ਹੁੰਦੇ ਤਾਂ ਇਸ ਦਾ ਸਿੱਧਾ ਅਸਰ ਕੈਨੇਡਾ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਪਵੇਗਾ।

ਇਸ ਦਾ ਅਸਰ ਦੇਖਣ ਲਈ ਨਵੰਬਰ 2017 ਦੀ ਉਦਾਹਰਨ ਵੀ ਦੇਖੀ ਜਾ ਸਕਦੀ ਹੈ। ਪੀਲੇ ਮਟਰ ਦੀ ਦਰਾਮਦ ‘ਤੇ ਰੋਕ ਲਗਾਉਣ ਲਈ ਭਾਰਤ ਨੇ ਇਸ ‘ਤੇ ਟੈਰਿਫ ਵਧਾ ਕੇ 50 ਫੀਸਦੀ ਕਰ ਦਿੱਤਾ ਸੀ। ਇਸ ਦੀ ਵਰਤੋਂ ਵੇਸਣ ਬਣਾਉਣ ਵਿਚ ਕੀਤੀ ਜਾਂਦੀ ਹੈ। ਇਸ ਪਾਬੰਦੀ ਦਾ ਕੈਨੇਡੀਅਨ ਕਿਸਾਨਾਂ ‘ਤੇ ਬਹੁਤ ਮਾੜਾ ਅਸਰ ਪਿਆ। ਕੈਨੇਡੀਅਨ ਕਿਸਾਨਾਂ ਨੂੰ ਆਪਣੀ ਉਪਜ ਘੱਟ ਕੀਮਤ ‘ਤੇ ਪਾਕਿਸਤਾਨ ਭੇਜਣੀ ਪਈ ਸੀ।

3. ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ

ਇਸ ਸਮੇਂ ਪੰਜਾਬ ਦੇ ਕਰੀਬ 1.60 ਲੱਖ ਵਿਦਿਆਰਥੀ ਕੈਨੇਡਾ ਵਿੱਚ ਪੜ੍ਹ ਰਹੇ ਹਨ। ਇਹ ਸਾਰੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਹਨ। ਜੇਕਰ ਵਿਵਾਦ ਵਧਦਾ ਹੈ ਤਾਂ ਕੈਨੇਡਾ ਸਰਕਾਰ ਉਨ੍ਹਾਂ ਬਾਰੇ ਸਖ਼ਤ ਕਾਰਵਾਈ ਕਰ ਸਕਦੀ ਹੈ। ਜਿਸ ਵਿੱਚ ਉਨ੍ਹਾਂ ਦਾ ਵੀਜ਼ਾ ਰੱਦ ਕਰਨਾ ਅਤੇ ਉਨ੍ਹਾਂ ਨੂੰ ਡਿਪੋਰਟ ਕਰਨਾ ਵੀ ਸ਼ਾਮਲ ਹੋ ਸਕਦਾ ਹੈ।

ਪੰਜਾਬ ਤੋਂ ਜ਼ਿਆਦਾਤਰ ਵਿਦਿਆਰਥੀ ਪੜ੍ਹਾਈ ਦੇ ਨਾਂ ‘ਤੇ ਕੰਮ ਲਈ ਕੈਨੇਡਾ ਜਾਂਦੇ ਹਨ। ਕੈਨੇਡਾ ਵੀਜ਼ਾ ਫੀਸਾਂ, ਕਾਲਜ ਫੀਸਾਂ ਅਤੇ ਉਥੇ ਰਹਿਣ ਦੌਰਾਨ ਪ੍ਰਾਪਤ ਕੀਤੇ ਟੈਕਸਾਂ ਤੋਂ ਬਹੁਤ ਕਮਾਈ ਕਰਦਾ ਹੈ। ਕੈਨੇਡਾ ਕਦੇ ਨਹੀਂ ਚਾਹੇਗਾ ਕਿ ਇਹ ਆਮਦਨ ਖਤਮ ਹੋਵੇ।

ਹਰ ਸਾਲ ਇਕੱਲੇ ਪੰਜਾਬ ਵਿਚੋਂ ਹੀ ਔਸਤਨ 50 ਹਜ਼ਾਰ ਦੇ ਕਰੀਬ ਵਿਦਿਆਰਥੀ ਕੰਮ ਦੇ ਬਹਾਨੇ ਪੜ੍ਹਾਈ ਕਰਨ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਜੇਕਰ 25 ਲੱਖ ਰੁਪਏ ਪ੍ਰਤੀ ਵਿਦਿਆਰਥੀ ਦੀ ਫੀਸ ਨੂੰ ਵੀ ਮੰਨਿਆ ਜਾਵੇ ਤਾਂ 12,500 ਕਰੋੜ ਰੁਪਏ ਇਕੱਲੇ ਪੰਜਾਬ ਵਿੱਚੋਂ ਹੀ ਵਿਦੇਸ਼ ਜਾਂਦੇ ਹਨ।