Pakistani Drone: ਭਾਰਤੀ ਸਰੱਹਦ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਦੇ ਜਵਾਨਾਂ ਨੇ ਕੀਤਾ ਢੇਰ
ਪਾਕਿਸਤਾਨ 'ਚ ਬੈਠੇ ਤਸਕਰਾਂ ਦੀ ਕੋਸ਼ਿਸ਼ ਨੂੰ ਇੱਕ ਵਾਰ ਮੁੜ ਸੀਮਾ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕਰ ਡਰੋਨ ਨੂੰ ਢਹਿ-ਢੇਰੀ ਕਰ ਦਿੱਤਾ ਹੈ।
ਅੰਮ੍ਰਿਤਸਰ ਨਿਊਜ਼: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਹੈ। ਇੱਕ ਵਾਰ ਮੁੜ ਪਾਕਿਸਤਾਨ ‘ਚ ਬੈਠੇ ਤਸਕਰਾਂ ਦੀ ਕੋਸ਼ਿਸ਼ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ (Border Security Forces) ਨੇ ਨਾਕਾਮ ਕਰ ਦਿੱਤਾ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਡਰੋਨ ਨੂੰ ਢਹਿ-ਢੇਰੀ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਡਰੋਨ ਪੰਜਾਬ ਦੇ ਅੰਮ੍ਰਿਤਸਰ ਵਿੱਚ ਗਸ਼ਤ ਦੌਰਾਨ ਮਿਲਿਆ ਹੈ।
ਫਾਇਰਿੰਗ ਕਰ ਢੇਰ ਕੀਤਾ ਡਰੋਨ
ਬੀਐਸਐਫ ਮੁਤਾਬਕ ਅੱਧੀ ਰਾਤ ਨੂੰ ਭਾਰਤੀ ਸਰਹੱਦ ਵਿੱਚ ਡਰੋਨ ਦੇ ਆਉਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨ ਸਰਹੱਦ ‘ਤੇ ਗਸ਼ਤ ‘ਤੇ ਸਨ। ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਫਾਇਰਿੰਗ (Firing on Drone) ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਵੀ ਬੰਦ ਹੋ ਗਈ।
ਸਰਹੱਦ ਨੇੜੇ ਮਿਲਿਆ ਡਰੋਨ
ਸੀਮਾਂ ਸੁਰੱਖਿਆ ਬਲ ਦੇ ਜਵਾਨਾਂ ਨੇ ਰਾਤ ਨੂੰ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਵਾਨਾਂ ਨੇ ਭੈਣੀ ਰਾਜਪੂਤਾਨਾ ‘ਚ ਡਰੋਨ ਨੂੰ ਜ਼ਬਤ ਕਰ ਲਿਆ। ਇਹ ਇੱਕ DJI Matric 300RTK ਡਰੋਨ ਹੈ, ਜਿਸ ਦੀ ਵਰਤੋਂ ਪਾਕਿਸਤਾਨ ਵਿੱਚ ਬੈਠੇ ਤਸਕਰ ਹੈਰੋਇਨ (Heroin) ਅਤੇ ਹਥਿਆਰਾਂ ਦੀ ਸਰਹੱਦ ਪਾਰ ਕਰਨ ਲਈ ਕਰਦੇ ਹਨ।
ਫਿਲਹਾਲ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਨੂੰ ਜ਼ਬਤ ਕਰ ਲਿਆ ਗਿਆ ਹੈ। ਡਰੋਨ ਨੂੰ ਜਾਂਚ ਲਈ ਜਲਦ ਹੀ ਫੋਰੈਂਸਿਕ ਲੈਬ (Forensic laboratory) ਵਿੱਚ ਭੇਜਿਆ ਜਾਵੇਗਾ। ਜਿੱਥੇ ਡਰੋਨ ਬਾਰੇ ਹੋਰ ਜਾਣਕਾਰੀ ਮਿਲ ਸਕਦੀ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ