ਭਾਰਤ-ਪਾਕ ਸਰਹੱਦ ‘ਤੇ BSF ਦੀ ਕਾਰਵਾਈ, ਇੱਕ ਘੁਸਪੈਠੀਆ ਕੀਤਾ ਢੇਰ

lalit-sharma
Updated On: 

04 Mar 2025 00:05 AM

ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਆ ਸੋਂਪਿਆ ਗਿਆ ਹੈ। ਇਸ ਕੋਲੋਂ ਬੀਐਸਐਫ ਜਵਾਨਾਂ ਨੂੰ ਇੱਕ ਮੋਬਾਇਲ ਬਰਾਮਦ ਹੋਇਆ ਹੈ। ਉਹਨਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਕਰਾਉਣ ਦੇ ਲਈ ਅਜਨਾਲਾ ਦੇ ਸਿਵਿਲ ਹਸਪਤਾਲ ਵਿੱਚ ਰੱਖ ਅਗਲੀ ਕਾਰਵਾਈ ਕੀਤੀ ਜਾ ਰਹੀ।

ਭਾਰਤ-ਪਾਕ ਸਰਹੱਦ ਤੇ BSF ਦੀ ਕਾਰਵਾਈ, ਇੱਕ ਘੁਸਪੈਠੀਆ ਕੀਤਾ ਢੇਰ
Follow Us On

Indo-Pak Border: ਭਾਰਤ ਪਾਕ ਸਰਹੱਦ ਤੇ ਅੱਜ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਗਿਆ। ਉਸ ਦੀ ਲਾਸ਼ ਨੂੰ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਰਮਦਾਸ ਪੁਲਿਸ ਦੇ ਹਵਾਲੇ ਕੀਤਾ ਗਿਆ। ਪੁਲਿਸ ਵੱਲੋਂ ਘੁਸਪੈਠੀਏ ਨੂੰ ਸਿਵਿਲ ਹਸਪਤਾਲ ਅਜਨਾਲਾ ਦੇ ਪੋਸਟਮਾਰਟਮ ਹਾਊਸ ਵਿੱਚ ਰੱਖਿਆ ਗਿਆ। ਇਸ ਤੋਂ ਪਹਿਲਾਂ ਵੀ ਪਠਾਨਕੋਟ ‘ਚ ਇੱਕ ਘੁਸਪੈਠੀਏ ਨੂੰ ਢੇਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਇੱਕ ਪਾਕਿਸਤਾਨੀ ਘੁਸਪੈਠੀਆ ਸੋਂਪਿਆ ਗਿਆ ਹੈ। ਇਸ ਕੋਲੋਂ ਬੀਐਸਐਫ ਜਵਾਨਾਂ ਨੂੰ ਇੱਕ ਮੋਬਾਇਲ ਬਰਾਮਦ ਹੋਇਆ ਹੈ। ਉਹਨਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਕਰਾਉਣ ਦੇ ਲਈ ਅਜਨਾਲਾ ਦੇ ਸਿਵਿਲ ਹਸਪਤਾਲ ਵਿੱਚ ਰੱਖ ਅਗਲੀ ਕਾਰਵਾਈ ਕੀਤੀ ਜਾ ਰਹੀ।

ਪਾਕਿਸਤਾਨ ਤੋਂ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਵਾਲੇ ਇੱਕ ਘੁਸਪੈਠੀਏ ਨੂੰ ਬੀਐਸਐਫ ਦੇ ਜਵਾਨਾਂ ਨੇ ਗੋਲੀ ਮਾਰ ਕੇ ਮਾਰੀ ਗਈ ਸੀ। ਜਦੋਂ ਬੀਐਸਐਫ ਨੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਰੁਪਏ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਸੀ। ਮਾਰੇ ਗਏ ਘੁਸਪੈਠੀਏ ਦੀ ਪੂਰੀ ਜਾਂਚ ਕਰਨ ਤੋਂ ਬਾਅਦ, ਬੀਐਸਐਫ ਨੇ ਉਸ ਨੂੰ ਪਠਾਨਕੋਟ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ।