AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ਬਾਰਡਰ ‘ਤੇ ਪਾਕਿਸਤਾਨੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ 2 ਘੁਸਪੈਠੀਆਂ ਨੂੰ ਮਾਰ ਗਿਰਾਇਆ

Tarn Taran Border: ਪੰਜਾਬ ਦੇ ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਦੋ ਪਾਕਿਸਤਾਨੀ ਨਾਗਰਿਕਾਂ ਦੀ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ। ਸੁਰੱਖਿਆ ਏਜੰਸੀਆਂ ਵੱਲੋਂ ਚੇਤਾਵਨੀ ਦਿੱਤੇ ਜਾਣ ਦੇ ਬਾਵਜੂਦ ਦੋਵੇਂ ਅੱਗੇ ਵਧਦੇ ਰਹੇ, ਜਿਸ ਤੋਂ ਬਾਅਦ ਕੀਤੀ ਗਈ ਕਾਰਵਾਈ ਵਿੱਚ ਦੋਵੇਂ ਮਾਰੇ ਗਏ।

ਤਰਨਤਾਰਨ ਬਾਰਡਰ 'ਤੇ ਪਾਕਿਸਤਾਨੀ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ 2 ਘੁਸਪੈਠੀਆਂ ਨੂੰ ਮਾਰ ਗਿਰਾਇਆ
ਪਾਕਿਸਤਾਨੀ ਘੁਸਪੈਠ ਦੀ ਕੋਸ਼ਿਸ਼ ਨਾਕਾਮ
lalit-sharma
| Updated On: 02 Oct 2026 15:01 PM IST
Share

ਪੰਜਾਬ ਦੇ ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨੂੰ BSF ਨੇ ਨਾਕਾਮ ਕਰ ਦਿੱਤਾ। BSF ਮੁਤਾਬਕ, ਪਾਕਿਸਤਾਨ ਵੱਲੋਂ ਕੁਝ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਸੁਰੱਖਿਆ ਏਜੰਸੀਆਂ ਨੇ ਪਹਿਲਾਂ ਉਨ੍ਹਾਂ ਨੂੰ ਚੇਤਾਵਨੀ ਦਿੱਤੀ, ਪਰ ਇਸ ਦੇ ਬਾਵਜੂਦ ਘੁਸਪੈਠੀਏ ਅੱਗੇ ਵਧਦੇ ਰਹੇ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਕੀਤੀ ਅਤੇ ਦੋ ਘੁਸਪੈਠੀਆਂ ਨੂੰ ਮਾਰ ਗਿਰਾਇਆ।

ਇਹ ਘਟਨਾ ਤਰਨਤਾਰਨ ਦੇ BOP ਰਾਜੋਕੇ ਇਲਾਕੇ ਵਿੱਚ ਰਾਤ ਕਰੀਬ 12:30 ਵਜੇ ਵਾਪਰੀ। BSF ਮੁਤਾਬਕ, ਪਾਕਿਸਤਾਨ ਵਾਲੇ ਪਾਸੇ ਚੱਟਨਵਾਲੇ ਇਲਾਕੇ ਤੋਂ ਘੱਟੋ-ਘੱਟ ਤਿੰਨ ਲੋਕ ਭਾਰਤੀ ਸਰਹੱਦ ਵੱਲ ਵਧ ਰਹੇ ਸਨ। ਉਨ੍ਹਾਂ ਨੂੰ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਫਾਇਰਿੰਗ ਕੀਤੀ ਗਈ। ਇਸ ਕਾਰਵਾਈ ਵਿੱਚ ਦੋ ਘੁਸਪੈਠੀਏ ਮਾਰੇ ਗਏ।

ਇੱਕ ਘੁਸਪੈਠੀਆ ਵਾਪਸ ਪਾਕਿਸਤਾਨ ਭੱਜਿਆ

BSF ਮੁਤਾਬਕ, ਫਾਇਰਿੰਗ ਦੌਰਾਨ ਇੱਕ ਹੋਰ ਘੁਸਪੈਠੀਆ ਭੱਜ ਕੇ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਯਾਨੀ ਕੁੱਲ ਤਿੰਨ ਲੋਕ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਸੁਰੱਖਿਆ ਬਲਾਂ ਦੀ ਕਾਰਵਾਈ ਤੋਂ ਬਾਅਦ ਦੋ ਨੂੰ ਮਾਰ ਗਿਰਾਇਆ ਗਿਆ, ਜਦਕਿ ਤੀਜਾ ਵਾਪਸ ਪਾਕਿਸਤਾਨ ਪਰਤ ਗਿਆ।

BSF ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਘਟਨਾ ਤੋਂ ਬਾਅਦ ਇੱਕ ਵਾਰ ਫਿਰ ਸਪੱਸ਼ਟ ਹੋਇਆ ਕਿ ਪੰਜਾਬ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਅਲਰਟ ਹਨ। BSF ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਘੁਸਪੈਠੀਏ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਪਹਿਲਾਂ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਅਤੇ ਚੇਤਾਵਨੀ ਨਾ ਮੰਨਣ ‘ਤੇ ਫਾਇਰਿੰਗ ਕੀਤੀ ਗਈ। ਇਸ ਪੂਰੇ ਘਟਨਾਕ੍ਰਮ ਵਿੱਚ ਦੋ ਪਾਕਿਸਤਾਨੀ ਘੁਸਪੈਠੀਆਂ ਦੇ ਮਾਰੇ ਜਾਣ ਦੀ ਪੁਸ਼ਟੀ BSF ਵੱਲੋਂ ਕੀਤੀ ਗਈ ਹੈ। ਉੱਥੇ ਹੀ ਤੀਜੇ ਘੁਸਪੈਠੀਏ ਦੇ ਵਾਪਸ ਪਾਕਿਸਤਾਨ ਪਰਤਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਤਰਨਤਾਰਨ ਸੈਕਟਰ ਦੇ ਰਾਜੋਕੇ BOP ਇਲਾਕੇ ਦੀ ਹੈ।

Follow Us
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...