ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

Updated On: 

03 Oct 2026 20:37 PM IST

ਅੰਮ੍ਰਿਤਸਰ ਵਿੱਚ ਮੇਕਅਪ ਆਰਟਿਸਟ ਅਤੇ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੋਲੀ ਲੱਗਣ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਿਆ। ਰਾਹਗੀਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਿਆ ਅਤੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

(Photo Credit: Social Media)

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਲੱਗਣ ਤੋਂ ਬਾਅਦ ਸੜਕ ‘ਤੇ ਖੂਨ ਨਾਲ ਲੱਥਪੱਥ ਪਏ ਮੈਡ ਸੰਧੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਹਾਲਾਂਕਿ, ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ, ਮੈਡ ਸੰਧੂ ਕਿਸੇ ਕੰਮ ਲਈ ਜਾ ਰਿਹਾ ਸੀ ਜਦੋਂ ਉਸ ਨੂੰ ਗੋਲੀ ਮਾਰੀ ਗਈ। ਗੋਲੀ ਲੱਗਣ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਿਆ। ਰਾਹਗੀਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਿਆ ਅਤੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮੈਡ ਸੰਧੂ ਦੀ ਮੌਤ ਦੀ ਖ਼ਬਰ ਨੇ ਸੋਸ਼ਲ ਮੀਡੀਆ ‘ਤੇ ਉਸ ਦੇ ਫੋਲਰਸ ਵਿੱਚ ਹੜਕੰਪ ਮਚਾ ਦਿੱਤਾ, ਕਈ ਲੋਕਾਂ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਆਪਣੀ ਸੰਵੇਦਨਾ ਪ੍ਰਗਟ ਕੀਤੀ। ਇੱਕ ਵਾਇਰਲ ਵੀਡੀਓ ਵਿੱਚ ਮੈਡ ਸੰਧੂ ਸੜਕ ‘ਤੇ ਜ਼ਖਮੀ ਪਿਆ ਦਿਖਾਇਆ ਗਿਆ ਹੈ। ਹਾਲਾਂਕਿ, ਘਟਨਾ ਦੀ ਵੀਡੀਓ ਦੀ ਟੀਵੀ9 ਪੰਜਾਬੀ ਪੁਸ਼ਟੀ ਨਹੀਂ ਕਰਦਾ।

CTV ਫੁਟੇਜ ਖੰਗਾਲ ਰਹੀ ਪੁਲਿਸ

ਵਾਰਦਾਤ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਪਿੱਛੇ ਦਾ ਉਦੇਸ਼ ਅਜੇ ਵੀ ਸਪੱਸ਼ਟ ਨਹੀਂ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਕਤਲ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਉਹ ਮੈਡ ਸੰਧੂ ਦੇ ਜਾਣਕਾਰਾਂ ਅਤੇ ਉਨ੍ਹਾਂ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੇ ਹਨ। ਜਿਨ੍ਹਾਂ ਨਾਲ ਉਹ ਘਟਨਾ ਤੋਂ ਪਹਿਲਾਂ ਸੰਪਰਕ ਵਿੱਚ ਰਿਹਾ ਹੋ ਸਕਦਾ ਹੈ।

ਕਤਲ ਦੀ ਜਾਂਚ ਜਾਰੀ

ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ। ਕੀ ਇਹ ਕਤਲ ਨਿੱਜੀ ਰੰਜਿਸ਼, ਝਗੜੇ ਜਾਂ ਕਿਸੇ ਹੋਰ ਕਾਰਨ ਕਰਕੇ ਹੋਇਆ ਸੀ, ਇਹ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਹੋਰ ਵੇਰਵਿਆਂ ਦੀ ਉਡੀਕ ਕਰ ਰਹੀ ਹੈ। ਉਹ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੇ ਹਨ।

Loading...
Unable to load recommendations.
Follow Us
Related Stories
‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਪੱਟੀ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਤਰਨਤਾਰਨ ਜ਼ਿਲ੍ਹਾ ਮੁਕਾਬਲੇ ‘ਚ 6 ਗੋਲਡ, 2 ਸਿਲਵਰ ਤੇ 1 ਕਾਂਸੀ ਦਾ ਤਗਮਾ ਜਿੱਤਿਆ
ਪੰਜਾਬ ਪ੍ਰਧਾਨ ਬਦਲਣ ਤੋਂ ਬਾਅਦ ਹਰਕਤ ‘ਚ ਕਾਂਗਰਸ, ਸਚਿਨ ਪਾਇਲਟ ਨੇ ਦਿੱਲੀ ‘ਚ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
ਗਾਇਕ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ: ਮੋਹਾਲੀ ‘ਚ ਪਾਰਟੀ ਦਫ਼ਤਰ ਦਾ ਉਦਘਾਟਨ, ਬੋਲੇ- ਪੰਜਾਬੀਅਤ ਨਾਲ ਜੁੜੇ ਮੁੱਦੇ ਚੁੱਕਾਂਗੇ
CM ਮਾਨ ਨੇ ਜਲੰਧਰ ‘ਚ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ, ਬੋਲੇ- ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨਾਲ ਸਰਕਾਰ
ਜਗਰਾਓਂ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ ਮਾਰੀ 22 ਲੱਖ ਦੀ ਠੱਗੀ, ਏਜੰਟ ਨੇ ਦਿੱਤਾ ਜਾਅਲੀ ਵੀਜ਼ਾ; 3 ਖਿਲਾਫ਼ ਮਾਮਲਾ ਦਰਜ
24 ਸਾਲਾਂ ‘ਚ ਪੰਜਾਬ ਕਾਂਗਰਸ ਨੇ ਬਦਲੇ 8 ਪ੍ਰਧਾਨ, 5 ਨੇ ਛੱਡੀ ਪਾਰਟੀ; 1 ਬਗ਼ਾਵਤ ਦੇ ਰਾਹ… ਹੁਣ ਕੀ ਕਰਨਗੇ ਵੜਿੰਗ?