ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਸੜਕ ਹਾਦਸੇ ‘ਚ ਜ਼ਖਮੀਆਂ ਦਾ ਪਹਿਲੇ 48 ਘੰਟਿਆਂ ਤੱਕ ਹੋਵੇਗਾ ਮੁਫਤ ਇਲਾਜ, ‘ਫਰਿਸ਼ਤਾ’ ਬਣੇਗੀ ਭਗਵੰਤ ਮਾਨ ਸਰਕਾਰ

ਪੰਜਾਬ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਐਂਬੂਲੈਂਸਾਂ ਨੂੰ ਓਲਾ/ਉਬੇਰ ਦੀ ਤਰਜ਼ 'ਤੇ ਜੋੜਿਆ ਜਾਵੇਗਾ। ਇਸ ਕਾਰਨ ਹਾਦਸੇ ਸਮੇਂ 15 ਮਿੰਟਾਂ ਵਿੱਚ ਹੀ ਵਾਹਨ ਲੋਕਾਂ ਨੂੰ ਮਿਲ ਜਾਵੇਗਾ।

ਸੜਕ ਹਾਦਸੇ ‘ਚ ਜ਼ਖਮੀਆਂ ਦਾ ਪਹਿਲੇ 48 ਘੰਟਿਆਂ ਤੱਕ ਹੋਵੇਗਾ ਮੁਫਤ ਇਲਾਜ, ‘ਫਰਿਸ਼ਤਾ’ ਬਣੇਗੀ ਭਗਵੰਤ ਮਾਨ ਸਰਕਾਰ
Follow Us
abhishek-thakur
| Published: 06 Sep 2023 15:19 PM

ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਹੁਣ ਫਰਿਸ਼ਤੇ ਸਕੀਮ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਸਾਰੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਨਾਲ ਬਰਾਬਰੀ ਦਾ ਸਲੂਕ ਕੀਤਾ ਜਾਵੇਗਾ। ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਮੰਗਲਵਾਰ ਨੂੰ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਆਯੋਜਿਤ ਇੱਕ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਪ੍ਰਸ਼ੰਸਾ ਪੱਤਰ ਅਤੇ 2000 ਰੁਪਏ ਦੇ ਕੇ ਸਨਮਾਨਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਉਦੋਂ ਤੱਕ ਹਸਪਤਾਲ ਅਥਾਰਟੀ ਜਾਂ ਪੁਲਿਸ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਦਾ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ ਹੋਵੇ।

ਉਨ੍ਹਾਂ ਲੋਕਾਂ ਨੂੰ ਐਂਬੂਲੈਂਸਾਂ ਨੂੰ ਰਸਤਾ ਦੇਣ ਅਤੇ ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟ ਹਮੇਸ਼ਾ ਰੱਖਣ ਦੀ ਅਪੀਲ ਵੀ ਕੀਤੀ। ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ.ਕੇ. ਵੈਂਕਟਰਤਨਮ ਨੇ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।

ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸੜਕ ਸੁਰੱਖਿਆ ਨੂੰ ਸਮਰਪਿਤ ਇੱਕ ਵਿਸ਼ੇਸ਼ ਟੀਮ – ਸੜਕ ਸੁਰੱਖਿਆ ਫੋਰਸ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਮੁਲਾਜ਼ਮਾਂ ਲਈ ਵੱਖਰੀ ਸਿਖਲਾਈ ਦਿੱਤੀ ਜਾਵੇਗੀ ਅਤੇ ਵਰਦੀ ਤਿਆਰ ਕੀਤੀ ਜਾਵੇਗੀ।

15 ਮਿੰਟਾਂ ਵਿੱਚ ਉਪਲਬਧ ਹੋਵੇਗਾ ਵਾਹਨ

ਸਿਹਤ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਐਂਬੂਲੈਂਸਾਂ ਨੂੰ ਓਲਾ/ਉਬੇਰ ਦੀ ਤਰਜ਼ ‘ਤੇ ਜੋੜਿਆ ਜਾਵੇਗਾ। ਇਸ ਨਾਲ ਦੁਰਘਟਨਾ ਸਮੇਂ 15 ਮਿੰਟ ਦੇ ਅੰਦਰ-ਅੰਦਰ ਲੋਕਾਂ ਨੂੰ ਵਾਹਨ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਰਾਜ ਮਾਰਗਾਂ ‘ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖਤ ਕਰ ਰਹੇ ਹਾਂ ਤਾਂ ਜੋ ਲੋਕ ਮਜ਼ਬੂਤ ​​ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕਰਕੇ ਸਰਕਾਰੀ ਸਿਹਤ ਸਹੂਲਤਾਂ ‘ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਉਠਾ ਸਕਣ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...