Insta Queen ਪਹੁੰਚੀ ਹਸਪਤਾਲ : ਅਮਨਦੀਪ ਕੌਰ ਨੂੰ ਹੋਇਆ ਪੱਥਰੀ ਦਾ ਦਰਦ, ਵਿਜੀਲੈਂਸ ਨੇ ਦੇਰ ਰਾਤ ਕਰਵਾਇਆ ਹਸਪਤਾਲ ‘ਚ ਐਡਮੀਟ

tv9-punjabi
Published: 

28 May 2025 11:30 AM

ਅਪ੍ਰੈਲ ਦੇ ਮਹੀਨੇ ਵਿੱਚ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਏਐਨਟੀਐਫ ਟੀਮ ਨੇ 17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ 'ਤੇ ਹੈ।

Insta Queen ਪਹੁੰਚੀ ਹਸਪਤਾਲ : ਅਮਨਦੀਪ ਕੌਰ ਨੂੰ ਹੋਇਆ ਪੱਥਰੀ ਦਾ ਦਰਦ, ਵਿਜੀਲੈਂਸ ਨੇ ਦੇਰ ਰਾਤ ਕਰਵਾਇਆ ਹਸਪਤਾਲ ਚ ਐਡਮੀਟ
Follow Us On

ਅਪ੍ਰੈਲ ਦੇ ਮਹੀਨੇ ਵਿੱਚ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਏਐਨਟੀਐਫ ਟੀਮ ਨੇ 17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।

ਡਰਗ ਤਸਕਰੀ ਦੇ ਹਨ ਆਰੋਪ

ਅਪ੍ਰੈਲ ਦੇ ਮਹੀਨੇ ਵਿੱਚ ਡਰਗ ਤਸਕਰੀ ਦੇ ਆਰੋਪਾਂ ਦੇ ਵਿੱਚ ਅਮਨਦੀਪ ਕੌਰ (Insta Queen) ਵਿਰੁੱਧ ਪੰਜਾਬ ਪੁਲਿਸ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਪੁਲਿਸ ਨੇ ਉਸ ਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਤੇ ਅਚੱਲ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ।ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।

ਦੇਰ ਰਾਤ ਕਰਵਾਈਆ ਗਿਆ ਸੀ ਐਡਮੀਟ

ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਸੋਫੀਆ ਗਰਗ ਨੇ ਦੱਸਿਆ ਕਿ ਵਿਜੀਲੈਂਸ ਕਰਮਚਾਰੀ ਮੰਗਲਵਾਰ ਦੇਰ ਰਾਤ ਅਮਨਦੀਪ ਕੌਰ ਨੂੰ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਜਦੋਂ ਔਰਤ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਦੇ ਗੁਰਦੇ ਦੇ ਹੇਠਾਂ ਵਾਲੀ ਟਿਊਬ ਵਿੱਚ ਪੱਥਰੀ ਹੈ। ਔਰਤ ਦਾ ਇਲਾਜ ਕੀਤਾ ਗਿਆ ਅਤੇ ਉਸਨੂੰ ਦਾਖਲ ਕਰ ਲਿਆ ਗਿਆ।

ਪਹਿਲਾਂ ਹੀ ਪੱਥਰੀ ਦੀ ਸਮੱਸਿਆ ਤੋਂ ਸੀ ਪੀੜਤ – ਸੂਤਰ

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਅਮਨਦੀਪ ਕੌਰ ਪਹਿਲਾਂ ਹੀ ਪੱਥਰੀ ਦੀ ਸਮੱਸਿਆ ਤੋਂ ਪੀੜਤ ਸੀ। ਅਪ੍ਰੈਲ ਵਿੱਚ, ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਏਐਨਟੀਐਫ ਟੀਮ ਨੇ 17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਇੱਕ ਮਹੀਨੇ ਬਾਅਦ, ਉਸਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਸੋਮਵਾਰ ਨੂੰ, ਵਿਜੀਲੈਂਸ ਬਿਊਰੋ ਨੇ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।