AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਬੱਡੀ ਜਗਤ ਲਈ ਇੱਕ ਹੋਰ ਸਦਮਾ, ਗੁਰਜੀਤ ਤੂਤ ਤੋਂ ਬਾਅਦ ਹੁਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦੀ ਮੌਤ

ਸੁੱਖਾ ਬੀਹਲੇਵਾਲਾ ਕਿਸੇ ਸਮੇਂ ਕਬੱਡੀ ਕੋਚ ਗੁਰਦੀਪ ਸਿੰਘ ਮੱਲ੍ਹੀ ਦੇ ਪਸੰਦੀਦਾ ਖਿਡਾਰੀਆਂ ਵਿੱਚੋਂ ਇੱਕ ਸੀ। ਪਿੰਡ ਵਾਸੀਆਂ ਮੁਤਾਬਕ ਇੱਕ ਸਮਾਂ ਅਜਿਹਾ ਸੀ ਜਦੋਂ ਪੰਜਾਬ ਦੇ ਖੇਡ ਮੇਲਿਆਂ 'ਚ ਸੁੱਖਾ ਬੀਹਲੇਵਾਲਾ ਦਾ ਨਾਮ ਬੋਲਦਾ ਸੀ। ਉਸ ਦੀਆਂ ਰੇਡਾਂ 'ਤੇ ਇਨਾਮਾਂ ਦੀ ਵਰਖਾ ਹੁੰਦੀ ਸੀ ਤੇ ਉਸ ਨੇ ਆਪਣੇ ਆਲੇ-ਦੁਆਲੇ ਦੇ ਕਈ ਨੌਜਵਾਨਾਂ ਨੂੰ ਕਬੱਡੀ ਨਾਲ ਜੋੜਿਆ।

ਕਬੱਡੀ ਜਗਤ ਲਈ ਇੱਕ ਹੋਰ ਸਦਮਾ, ਗੁਰਜੀਤ ਤੂਤ ਤੋਂ ਬਾਅਦ ਹੁਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦੀ ਮੌਤ
ਕਬੱਡੀ ਜਗਤ ਨੂੰ ਇੱਕ ਹੋਰ ਸਦਮਾ, ਗੁਰਜੀਤ ਤੂਤ ਤੋਂ ਬਾਅਦ ਹੁਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦੀ ਮੌਤ
sukhjinder-sahota-faridkot
| Updated On: 30 Aug 2026 14:59 PM IST
Share

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੀਹਲੇਵਾਲਾ ਦੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਜਿੰਦਰ ਸਿੰਘ ਉਰਫ਼ ਸੁੱਖਾ ਬੀਹਲੇਵਾਲਾ ਦੀ ਲੀਵਰ ਦੀ ਬਿਮਾਰੀ ਕਾਰਨ ਮੌਤ ਹੋ ਗਈ। ਕੁਝ ਦਿਨ ਪਹਿਲਾਂ ਪੰਜਾਬ ਦੇ ਨਾਮੀ ਕਬੱਡੀ ਖਿਡਾਰੀ ਗੁਰਜੀਤ ਤੂਤ ਦੀ ਵੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਹੁਣ ਉਸ ਦੇ ਸਾਥੀ ਰਹੇ ਸੁੱਖਾ ਬੀਹਲੇਵਾਲਾ ਦੇ ਅਕਾਲ ਚਲਾਣੇ ਨਾਲ ਕਬੱਡੀ ਜਗਤ’ਚ ਸੋਗ ਦੀ ਲਹਿਰ ਹੈ।

ਸੁੱਖਾ ਬੀਹਲੇਵਾਲਾ ਕਿਸੇ ਸਮੇਂ ਕਬੱਡੀ ਕੋਚ ਗੁਰਦੀਪ ਸਿੰਘ ਮੱਲ੍ਹੀ ਦੇ ਪਸੰਦੀਦਾ ਖਿਡਾਰੀਆਂ ਵਿੱਚੋਂ ਇੱਕ ਸੀ। ਪਿੰਡ ਵਾਸੀਆਂ ਮੁਤਾਬਕ ਇੱਕ ਸਮਾਂ ਅਜਿਹਾ ਸੀ ਜਦੋਂ ਪੰਜਾਬ ਦੇ ਖੇਡ ਮੇਲਿਆਂ ‘ਚ ਸੁੱਖਾ ਬੀਹਲੇਵਾਲਾ ਦਾ ਨਾਮ ਬੋਲਦਾ ਸੀ। ਉਸ ਦੀਆਂ ਰੇਡਾਂ ‘ਤੇ ਇਨਾਮਾਂ ਦੀ ਵਰਖਾ ਹੁੰਦੀ ਸੀ ਤੇ ਉਸ ਨੇ ਆਪਣੇ ਆਲੇ-ਦੁਆਲੇ ਦੇ ਕਈ ਨੌਜਵਾਨਾਂ ਨੂੰ ਕਬੱਡੀ ਨਾਲ ਜੋੜਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਬਾਅਦ ‘ਚ ਸੁੱਖਾ ਬੀਹਲੇਵਾਲਾ ਲੀਵਰ ਦੀ ਗੰਭੀਰ ਬਿਮਾਰੀ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ ਉਸ ਨੂੰ ਕਬੱਡੀ ਛੱਡਣੀ ਪਈ। ਮਹਿੰਗੇ ਇਲਾਜ ‘ਤੇ ਘਰ ਦੀ ਸਾਰੀ ਜਮ੍ਹਾਂ ਪੂੰਜੀ ਖਰਚ ਹੋ ਗਈ ਤੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੋ ਗਈ। ਲੰਬੀ ਬਿਮਾਰੀ ਤੇ ਆਰਥਿਕ ਤੰਗੀ ਦੇ ਦੌਰਾਨ ਉਸ ਦੀ ਪਤਨੀ ਵੀ ਪਰਿਵਾਰ ਤੋਂ ਵੱਖ ਹੋ ਗਈ।

ਹੁਣ ਸੁੱਖਾ ਬੀਹਲੇਵਾਲਾ ਆਪਣੇ ਪਿੱਛੇ ਬਿਰਧ ਤੇ ਬਿਮਾਰ ਮਾਤਾ ਸਮੇਤ ਦੋ ਛੋਟੇ ਬੱਚੇ ਛੱਡ ਗਿਆ ਹੈ। ਪਰਿਵਾਰ ਮੁਤਾਬਕ ਉਸ ਦੀ 6 ਸਾਲ ਦੀ ਧੀ ਅਤੇ 5 ਸਾਲ ਦਾ ਪੁੱਤ ਹੈ। ਘਰ ‘ਚ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ ਤੇ ਬੱਚਿਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਹੁਣ ਉਸ ਦੀ ਬਿਮਾਰ ਮਾਤਾ ਦੇ ਸਿਰ ਆ ਗਈ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਸੁੱਖੇ ਦੀ ਮਾਤਾ ਵੀ ਲੰਬੇ ਸਮੇਂ ਤੋਂ ਬਿਮਾਰ ਹੈਅਤੇ ਉਸ ਦੇ ਦੋ ਅਪਰੇਸ਼ਨ ਹੋ ਚੁੱਕੇ ਹਨ। ਅਜਿਹੇ ‘ਚ ਪਰਿਵਾਰ ਲਈ ਆਉਣ ਵਾਲਾ ਸਮਾਂ ਹੋਰ ਵੀ ਮੁਸ਼ਕਲ ਬਣ ਗਿਆ ਹੈ। ਪਿੰਡ ਵਾਸੀਆਂ ਨੇ ਸਮਾਜ ਸੇਵੀ ਸੰਸਥਾਵਾਂ, ਕਬੱਡੀ ਕਲੱਬਾਂ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੁੱਖਾ ਬੀਹਲੇਵਾਲਾ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤੇ ਉਸ ਦੇ ਦੋਵੇਂ ਛੋਟੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ, ਤਾਂ ਜੋ ਇਸ ਨਾਮੀ ਖਿਡਾਰੀ ਦੇ ਪਰਿਵਾਰ ਨੂੰ ਮੁਸ਼ਕਲ ਹਾਲਾਤਾਂ ‘ਚ ਰੁਲਣ ਤੋਂ ਬਚਾਇਆ ਜਾ ਸਕੇ।

ਮਾਤਾ ਨੇ ਸਰਕਾਰ ਤੇ ਸਮਾਜ ਸੇਵੀਆਂ ਤੋਂ ਮਦਦ ਦੀ ਕੀਤੀ ਅਪੀਲ

ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਸੁੱਖਾ ਬੀਹਲੇਵਾਲਾ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਸੁੱਖਾ ਸਕੂਲ ਦੇ ਸਮੇਂ ਤੋਂ ਹੀ ਕਬੱਡੀ ਖੇਡਣ ਲੱਗ ਪਿਆ ਸੀ। ਉਨ੍ਹਾਂ ਕਿਹਾ ਕਿ ਸੁੱਖਾ ਬਚਪਨ ਤੋਂ ਹੀ ਖੇਡਾਂ ਦਾ ਸ਼ੌਕੀਨ ਸੀ ਤੇ ਥੋੜ੍ਹੇ ਸਮੇਂ ਵਿੱਚ ਹੀ ਇਲਾਕੇ ਦੇ ਖੇਡ ਮੇਲਿਆਂ ‘ਚ ਉਸ ਦਾ ਨਾਮ ਬਣ ਗਿਆ ਸੀ।

ਮਾਤਾ ਨੇ ਦੱਸਿਆ ਕਿ ਸੁੱਖਾ ਆਪਣੇ ਨਾਲ ਦੇ ਪਿੰਡਾਂ ਦੇ ਕਈ ਨੌਜਵਾਨਾਂ ਨੂੰ ਕਬੱਡੀ ਖੇਡਣ ਲਈ ਪ੍ਰੇਰਿਤ ਕਰਦਾ ਸੀ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਵੀ ਕਰਦਾ ਰਿਹਾ। ਪਰ ਲੀਵਰ ਦੀ ਗੰਭੀਰ ਬਿਮਾਰੀ ਨੇ ਉਸ ਦੀ ਜ਼ਿੰਦਗੀ ਬਦਲ ਦਿੱਤੀ। ਇਲਾਜ ਦੌਰਾਨ ਪਰਿਵਾਰ ਦੀ ਸਾਰੀ ਜਮ੍ਹਾਂ ਪੂੰਜੀ ਖਰਚ ਹੋ ਗਈ, ਪਰ ਉਹ ਆਪਣੇ ਪੁੱਤ ਨੂੰ ਬਚਾ ਨਹੀਂ ਸਕੇ।

ਮਨਜੀਤ ਕੌਰ ਨੇ ਕਿਹਾ ਕਿ ਹੁਣ ਘਰ ‘ਚ ਕਮਾਈ ਦਾ ਕੋਈ ਸਾਧਨ ਨਹੀਂ ਹੈ। ਉਸ ਦੇ ਦੋ ਛੋਟੇ ਪੋਤੇ-ਪੋਤੀ ਹਨ ਤੇ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਉਸ ਤੇ ਆ ਗਈ ਹੈ, ਜਦਕਿ ਉਹ ਖ਼ੁਦ ਵੀ ਬਿਮਾਰ ਰਹਿੰਦੀ ਹੈ। ਉਨ੍ਹਾਂ ਪੰਜਾਬ ਸਰਕਾਰ, ਸਮਾਜ ਸੇਵੀ ਸੰਸਥਾਵਾਂ ਤੇ ਕਬੱਡੀ ਕਲੱਬਾਂ ਨੂੰ ਅਪੀਲ ਕੀਤੀ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਤੇ ਉਸ ਦੇ ਦੋਵੇਂ ਪੋਤੇ-ਪੋਤੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਸਹਾਇਤਾ ਕੀਤੀ ਜਾਵੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...