Women day celebration : ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ
International Women Day: ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ 71 ਮਹਿਲਾਵਾਂ ਨੂੰ ਸਰਵੋਤਮ ਨਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਸੁਖਜਿੰਦਰ ਸਹੋਤਾ: ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਨਾਰੀ ਪੁਰਸਕਾਰ ਸਮਾਗਮ ਬਾਬਾ ਫਰੀਦ ਸੱਭਿਆਚਾਰਕ ਕੇਂਦਰ (Baba Farid Culture Center) ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ ਫਰੀਦਕੋਟ ਬਲਜੀਤ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਸਮਾਜ ਵਿੱਚ ਮਹਿਲਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਆਪਣੇ ਸੰਬੋਧਨ ਵਿੱਚ ਜਿਲ੍ਹਾ ਵਾਸੀਆਂ ਨੂੰ ਕੌਮਾਂਤਰੀ ਮਹਿਲਾ ਦਿਵਸ (International Women’s Day) ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਮਾਜ ਵਿੱਚ ਮਹਿਲਾਵਾਂ ਦਾ ਦਰਜਾ ਉਤਮ ਹੈ। ਔਰਤ ਜਿਥੇ ਇਕ ਜਨਨੀ ਹੈ ਉਥੇ ਹੀ ਔਰਤ ਦੇ ਸਹਿਯੋਗ ਤੋਂ ਬਿਨਾਂ ਨਿਰੋਏ ਸਮਾਜ ਦੀ ਸਿਰਜਣਾ ਕਰਨਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਅੱਜ ਦੀ ਔਰਤ ਮਰਦ ਨਾਲੋਂ ਕਿਸੇ ਵੀ ਪੱਖ ਤੋਂ ਘੱਟ ਨਹੀਂ। ਔਰਤਾਂ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਕੇ ਨਾਮਣਾ ਖੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਵਿੱਚ ਉਹ ਕਿਹੜਾ ਕੰਮ ਜਾ ਰੁਤਬਾ ਨਹੀਂ ਜੋ ਔਰਤਾਂ ਪ੍ਰਾਪਤ ਨਹੀਂ ਕਰ ਸਕਦੀਆਂ ਅਤੇ ਉਸ ਨੂੰ ਨਿਭਾ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਸਮਾਜ ਸਮਰੱਥ ਔਰਤਾਂ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਔਰਤਾਂ ਦੀ ਉਨਤੀ ਤੇ ਤਰੱਕੀ ਅਤੇ ਉਸ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਦਦ ਕਰੀਏ, ਤਾਂ ਜੋ ਉਹ ਸਾਡੇ ਸੁਪਨਿਆਂ ਦੇ ਪੰਜਾਬ ਦੀ ਸਿਰਜਨਾ ਵਿੱਚ ਹਿੱਸੇਦਾਰ ਬਣ ਸਕਣ ।
71 ਮਹਿਲਾਵਾਂ ਨੂੰ ਸਰਵੋਤਮ ਨਾਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਵੋਤਮ ਨਾਰੀ ਪੁਰਸਕਾਰ ਤਹਿਤ 71 ਮਹਿਲਾਵਾਂ ਨੂੰ ਪੁਰਸਕਾਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਜਿਨ੍ਹਾਂ ਵਿੱਚ ਪ੍ਰਸ਼ਾਸ਼ਨਿਕ ਕੰਮਾਂ ਲਈ 26, ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ 11, ਉਦਯੋਗ ਨਾਲ ਸਬੰਧਤ 02, ਖੇਤੀਬਾੜੀ, ਕਿਸਾਨ ਤੇ ਮਾਰਕਟਿੰਗ, ਸੈਲਫ ਹੈਲਪ ਗਰੁੱਪ ਨਾਲ ਸਬੰਧੀ 03, ਸਿਹਤ ਵਿਭਾਗ ਅਤੇ ਪੈਰਾ ਮੈਡੀਕਲ ਸਟਾਫ ਨਾਲ ਸਬੰਧਤ 07, ਪ੍ਰੋਜਕੈਟ ਡਾਇਰੈਕਟਰ ਆਤਮਾ ਕਿੱਤਾ ਮੁੱਖੀ ਟਰੇਨਿੰਗ ਲਈ 06 ਅਤੇ 16 ਨਿੱਜੀ ਖੇਤਰਾਂ ਵਿੱਚ ਸਵੈ ਨਿਰਭਰ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਜਾਗੋ ਵੀ ਕੱਢੀ ਗਈ ਅਤੇ ਇਸ ਦੋਰਾਨ ਮਾਂ ਵਿਸ਼ੇ ਤੇ ਅਰੁਣਾ ਰੰਦੇਵ ਵੱਲੋਂ ਭਾਵੁਕ ਕਵਿਤਾ ਸੁਣਾਈ ਗਈ । ਇਸ ਮੌਕੇ ਜਿਲ੍ਹਾ ਮਾਲ ਅਫਸਰ ਡਾ. ਅਜੀਤਪਾਲ ਸਿੰਘ, ਸਿਵਲ ਸਰਜਨ ਨਰੇਸ਼ ਬਠਲਾ, ਐਸ.ਐਮ.ਓ ਡਾ. ਚੰਦਰ ਸ਼ੇਖਰ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਮਨਪ੍ਰੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਕਰਨ ਬਰਾੜ, ਡੀ.ਸੀ.ਪੀ.ਓ ਸ੍ਰੀ ਅਮਨਦੀਪ ਸਿੰਘ ਸੋਢੀ, ਗਗਨਦੀਪ ਸਿੰਘ ਧਾਲੀਵਾਲ ਸੀਨੀਅਰ ਆਪ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਵੀ ਸ਼ਿਰਕਤ ਕੀਤੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ