ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Yoga Day: ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਪੀਕਰ ਕੁਲਤਾਰ ਸੰਧਵਾਂ ਨੇ ਮਨਾਇਆ ਯੋਗ ਦਿਵਸ, ਲੋਕਾਂ ਨੂੰ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼

Aman Arora and Kultar Sandhwan Yoga Day: ਸਵੇਰ ਦੀ ਪਹਿਲੀ ਕਿਰਨ ਦੇ ਨਾਲ, ਸੁਨਾਮ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਸ਼ਨ ਦੇਖਣ ਨੂੰ ਮਿਲਿਆ। ਤਿੰਨ ਵੱਖ-ਵੱਖ ਥਾਵਾਂ 'ਤੇ ਆਯੋਜਿਤ ਯੋਗਾ ਪ੍ਰੋਗਰਾਮਾਂ ਵਿੱਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਯੋਗਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਦਾ ਸਾਧਨ ਹੈ, ਸਗੋਂ ਮਾਨਸਿਕ ਸੰਤੁਲਨ ਅਤੇ ਅਧਿਆਤਮਿਕ ਸ਼ਾਂਤੀ ਦਾ ਮਾਰਗ ਵੀ ਹੈ।

Yoga Day: ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਪੀਕਰ ਕੁਲਤਾਰ ਸੰਧਵਾਂ ਨੇ ਮਨਾਇਆ ਯੋਗ ਦਿਵਸ, ਲੋਕਾਂ ਨੂੰ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼
Yoga Day: ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਪੀਕਰ ਕੁਲਤਾਰ ਸੰਧਵਾ ਮਨਾਇਆ ਯੋਗ ਦਿਵਸ, ਲੋਕਾਂ ਨੂੰ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼
Follow Us
shailesh-kumar-shaheed-bhagat-singh-nagar
| Updated On: 21 Jun 2025 11:06 AM IST

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੁਨਾਮ ਵਿੱਚ ਆਯੋਜਿਤ ਤਿੰਨ ਵੱਡੇ ਯੋਗਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਉੱਥੇ ਹੀ ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੋਟਕਪੁਰਾ ਯੋਗਾ ਕੈਂਪ ‘ਚ ਹਿੱਸਾ ਲਿਆ। ਅਮਨ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣ।

ਸਵੇਰ ਦੀ ਪਹਿਲੀ ਕਿਰਨ ਦੇ ਨਾਲ, ਸੁਨਾਮ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਸ਼ਨ ਦੇਖਣ ਨੂੰ ਮਿਲਿਆ। ਤਿੰਨ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਯੋਗਾ ਪ੍ਰੋਗਰਾਮਾਂ ਵਿੱਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਅਤੇ ਯੋਗਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਸਿਹਤਮੰਦ ਰੱਖਣ ਦਾ ਸਾਧਨ ਹੈ, ਸਗੋਂ ਮਾਨਸਿਕ ਸੰਤੁਲਨ ਅਤੇ ਅਧਿਆਤਮਿਕ ਸ਼ਾਂਤੀ ਦਾ ਮਾਰਗ ਵੀ ਹੈ।

ਨੌਜਵਾਨਾਂ, ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਨੇ ਵੀ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਯੋਗਾ ਆਸਣਾਂ ਦਾ ਅਭਿਆਸ ਕੀਤਾ। ਇਸ ਤਰ੍ਹਾਂ, ਯੋਗ ਦਿਵਸ ਦੇ ਮੌਕੇ ‘ਤੇ, ਸੁਨਾਮ ਵਿੱਚ ਸਿਹਤ ਅਤੇ ਜਾਗਰੂਕਤਾ ਦਾ ਇੱਕ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਅਤੇ ਅਮਨ ਅਰੋੜਾ ਨੇ ਖੁਦ ਅੱਗੇ ਆ ਕੇ ਸਮਾਜ ਨੂੰ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਯੋਗਾ

ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੋਟਕਪੁਰਾ ਵਿਖੇ ਯੋਗਾ ਕੈਂਪ ‘ਚ ਹਿੱਸਾ ਲਿਆ। ਉਨ੍ਹਾਂ ਨੇ ਕੁਰਸੀ ‘ਤੇ ਬੈਠ ਕੇ ਯੋਗ ਆਸਣ ਕੀਤੇ। ਉਨ੍ਹਾਂ ਨੇ ਯੋਗਾ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਆਮ ਲੋਕਾਂ ਨੂੰ ਇਹ ਗਿਫ਼ਟ ਦਿੱਤਾ। ਉਨ੍ਹਾਂ ਕਿਹਾ ਕਿ ਸੀਐਮ ਦੀ ਯੋਗਸ਼ਾਲਾ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰੋਗਰਾਮ ਵੱਡੇ ਕਾਰੋਬਾਰੀਆਂ ਤੇ ਵੱਡੇ ਲੋਕਾਂ ਵਾਸਤੇ ਹੁੰਦੇ ਹਨ ਤੇ ਆਮ ਲੋਕਾਂ ਵਾਸਤੇ ਕੀ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਯੋਗਾ ਤੋਂ ਵੱਡੀ ਕੋਈ ਗੱਲ ਹੀ ਕੋਈ ਨਹੀਂ।

ਉਨ੍ਹਾਂ ਕਿਹਾ ਕਿ ਯੋਗਾ ਲੋਕਾਂ ਨੂੰ ਅੰਦਰ ਜੋੜਦੀ ਹੈ। ਲੋਕਾਂ ਨੂੰ ਅੱਜ-ਕੱਲ੍ਹ ਟੈਂਸ਼ਨ ਬਹੁੱਤ ਹੁੰਦੀ ਹੈ। ਲੋਕਾਂ ਨੂੰ ਚਿੰਤਾ ਮੁਕਤ ਰਹਿਣਾ ਹੈ ਤਾਂ ਯੋਗਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜ਼ਿੰਦਗੀ ਦਾ ਆਨੰਦ ਲੈਣਾ ਚਾਹੀਦਾ ਹੈ।

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...