AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਦਿਖੇਗਾ ਯੋਗ ਦਾ ਮਹਾਕੁੰਭ, 21 ਜੂਨ ਨੂੰ 2000 ਲੋਕ ਕਰਨਗੇ ਯੋਗ; ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਸਮਾਗਮ

International Yoga Day: 12ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਯੋਗ ਮਾਹਿਰਾਂ ਦੁਆਰਾ ਸਮੂਹਿਕ ਯੋਗ ਅਭਿਆਸ, ਅਤੇ ਵੱਖ-ਵੱਖ ਯੋਗ ਪ੍ਰਦਰਸ਼ਨ ਦੇ ਨਾਲ-ਨਾਲ ਸਿਹਤ ਜਾਗਰੂਕਤਾ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਅੰਮ੍ਰਿਤਸਰ 'ਚ ਦਿਖੇਗਾ ਯੋਗ ਦਾ ਮਹਾਕੁੰਭ, 21 ਜੂਨ ਨੂੰ 2000 ਲੋਕ ਕਰਨਗੇ ਯੋਗ; ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਸਮਾਗਮ
tv9-punjabi
| Updated On: 17 Jun 2026 16:43 PM IST
Share

ਪੰਜਾਬ ਸਰਕਾਰ ਦੀ ਸਿਹਤ ਪਹਿਲਕਦਮੀ, ਸੀਐਮ ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਸੂਬੇ ਭਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਦਰਭ ਵਿੱਚ, ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਯੋਜਿਤ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।

ਏਡੀਸੀ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ 12ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਇਹ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਵੇਰੇ 6 ਵਜੇ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਯੋਗ ਮਾਹਿਰਾਂ ਦੁਆਰਾ ਸਮੂਹਿਕ ਯੋਗ ਅਭਿਆਸ, ਅਤੇ ਵੱਖ-ਵੱਖ ਯੋਗ ਪ੍ਰਦਰਸ਼ਨ ਦੇ ਨਾਲ-ਨਾਲ ਸਿਹਤ ਜਾਗਰੂਕਤਾ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ

ਏਡੀਸੀ ਨੇ ਕਿਹਾ ਕਿ ਯੋਗਾ ਸਿਰਫ਼ ਇੱਕ ਸਰੀਰਕ ਕਸਰਤ ਨਹੀਂ ਹੈ, ਸਗੋਂ ਇੱਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਨਿਯਮਤ ਯੋਗਾ ਅਭਿਆਸ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਨੂੰ ਬਿਹਤਰ ਬਣਾਉਂਦਾ ਹੈ ਅਤੇ ਕਈ ਬਿਮਾਰੀਆਂ ਤੋਂ ਬਚਾ ਸਕਦਾ ਹੈ। ਇਸ ਸਮਾਗਮ ਵਿੱਚ ਲਗਭਗ 2,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਨ੍ਹਾਂ ਵਿੱਚ ਨਾਗਰਿਕ, ਵਿਦਿਆਰਥੀ, ਯੋਗਾ ਇੰਸਟ੍ਰਕਟਰ, ਸਿਹਤ ਕਰਮਚਾਰੀ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹਨ। ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਅਤੇ ਪ੍ਰਬੰਧਾਂ ਨੂੰ ਯਕੀਨੀ ਬਣਾ ਰਿਹਾ ਹੈ।

ਜਾਗਰੂਕ ਸਮਾਜ ਦੇ ਨਿਰਮਾਣ ਵਿੱਚ ਯੋਗ ਦੀ ਅਹਿਮ ਭੂਮਿਕਾ

ਰੁਪਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ 21 ਜੂਨ ਨੂੰ ਸਵੇਰੇ 5:45 ਵਜੇ ਗੁਰੂ ਨਾਨਕ ਸਟੇਡੀਅਮ ਪਹੁੰਚ ਕੇ ਇਸ ਸਮਾਗਮ ਵਿੱਚ ਹਿੱਸਾ ਲੈਣ ਅਤੇ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਹੈਲਦੀ ਅਤੇ ਜਾਗਰੂਕ ਸਮਾਜ ਦੀ ਉਸਾਰੀ ਲਈ ਮਹੱਤਵਪੂਰਨ ਮੌਕਾ ਹੈ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...