ਮੋਬਾਈਲ ਨੰਬਰ ਪੋਰਟ ਕਰਨ ਵਾਲਿਆਂ ਲਈ ਅਹਿਮ ਜਾਣਕਾਰੀ. Tv9 Hindi
ਚੰਡੀਗੜ੍ਹ ਨਿਊਜ: ਖਾਲਿਸਤਾਨੀ ਸਮਰਥਕ ਅ੍ਰਮਿਤਪਾਲ ਸਿੰਘ ਦੇ ਫਰਾਰ ਹੋਣ ਦੇ ਬਾਅਦ ਤੋਂ ਸੂਬੇ ਵਿਚ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ ਹੁਣ ਪੂਰੀ ਤਰ੍ਹਾਂ ਨਾਲ ਬਹਾਲ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਸਕੱਤਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਸ਼ੁਰੂ ਹੋ ਗਈ ਹੈ।
ਸੂਬੇ ਦੇ ਲੋਕਾਂ ਨੂੰ ਪਹਿਲਾਂ ਉਮੀਦ ਸੀ ਕਿ ਸੋਮਵਾਰ ਨੂੰ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਨਾਲ ਬਹਾਲ ਹੋ ਜਾਵੇਗੀ ਪਰ ਸਰਕਾਰ ਨੇ ਚਾਰ ਜਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ ਤੇ ਮੋਬਾਈਲ ਇੰਟਰਨੈੱਟ ਤੇ
ਐਸਐਮਐਸ ਸੇਵਾਵਾਂ ਦੀ ਮੁਅੱਤਲੀ ਮੰਗਲਵਾਰ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਸੀ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੋਂ ਲੈ ਕੇ ਬੱਚਿਆ ਦੀ ਪੜ੍ਹਾਈ ਤੱਕ ਪ੍ਰਭਾਵਿਤ ਹੋ ਰਹੀ ਸੀ।
ਆਨਲਾਈਨ ਸ਼ਾਪਿੰਗ ਸਿਸਟਮ ਵੀ ਰਿਹਾ ਠੱਪ
ਸੂਬੇ ਚ ਆਨਲਾਈਨ ਖਰੀਦਦਾਰੀ ਕਰਨ ਅਤੇ
ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਸੀ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਪਿਛਲੇ ਚਾਰ ਦਿਨਾਂ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ