AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Amritpal: ਪੂਰੇ ਪੰਜਾਬ ਵਿੱਚ ਕੱਲ ਦੁਪਹਿਰ 12 ਵਜੇ ਤੱਕ SMS ਅਤੇ Internet ਸੇਵਾਵਾਂ ਠੱਪ

Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੁਲੂਪੁਰ ਖੈੜਾ ਸੀਲ ਕਰ ਦਿੱਤਾ ਹੈ। ਅਮ੍ਰਿਤਸਰ ਸਥਿਤ ਉਸਦੇ ਜੱਦੀ ਪਿੰਡ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।

Operation Amritpal: ਪੂਰੇ ਪੰਜਾਬ ਵਿੱਚ ਕੱਲ ਦੁਪਹਿਰ 12 ਵਜੇ ਤੱਕ SMS ਅਤੇ Internet ਸੇਵਾਵਾਂ ਠੱਪ
ਪੰਜਾਬ ਪੁਲਿਸ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਹਾਲਾਤ ਨਾ ਵਿਗੜਨ। ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਕ ਟਵੀਟ ਵਿਚ, ਪੰਜਾਬ ਪੁਲਿਸ ਨੇ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੰਜਾਬ ਪੁਲਿਸ ਅਮਨ-ਕਾਨੂੰਨ ਲਈ ਕੰਮ ਕਰ ਰਹੀ ਹੈ। ਸੂਬਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਅਲੀ ਖ਼ਬਰਾਂ ਨੂੰ ਸਾਂਝਾ ਨਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਨਾ ਕਰਨ।
davinder-kumar-jalandhar
| Updated On: 18 Mar 2023 15:38 PM IST
Share
ਜਲੰਧਰ ਨਿਊਜ: ਪੰਜਾਬ ਪੁਲਿਸ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕਰ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਪੂਰੇ ਪੰਜਾਬ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ ਕੱਲ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਪੰਜਾਬ ਦੇ ਲੋਕ ਹੁਣ ਸਿਰਫ ਵਾਈ-ਫਾਈ ਰਾਹੀਂ ਹੀ ਇੰਟਰਨੈੱਟ ਦਾ ਇਸਤੇਮਾਲ ਕਰ ਸਕਦੇ ਹਨ। ਡੋਂਗਲ ਰਾਹੀਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੇ ਜਲੰਧਰ ਦੇ ਮਹਿਤਪੁਰ ਤੋਂ ਮਲਸੀਆਂ ਰੋਡ ‘ਤੇ ਸਥਿਤ ਬੁਲੰਦਪੁਰੀ ਗੁਰਦੁਆਰਾ ਸਾਹਿਬ ਦੀ ਘੇਰਾਬੰਦੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਕੁਝ ਸਾਥੀਆਂ ਸਮੇਤ ਇਸ ਗੁਰਦੁਆਰਾ ਸਾਹਿਬ ਦੇ ਅੰਦਰ ਛੁਪਿਆ ਹੋਇਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੁੰ ਮਹਿਤਪੁਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਸਾਰੀ ਘਟਨਾ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਪਰ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਨੇ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਛੇ ਗੱਡੀਆਂ ਅਮ੍ਰਿਤਪਾਲ ਦੇ ਕਾਫਲੇ ਦੇ ਪਿੱਛੇ ਲੱਗੀਆਂ ਹੋਈਆਂ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...