Operation Amritpal: ਪੂਰੇ ਪੰਜਾਬ ਵਿੱਚ ਕੱਲ ਦੁਪਹਿਰ 12 ਵਜੇ ਤੱਕ SMS ਅਤੇ Internet ਸੇਵਾਵਾਂ ਠੱਪ
Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੁਲੂਪੁਰ ਖੈੜਾ ਸੀਲ ਕਰ ਦਿੱਤਾ ਹੈ। ਅਮ੍ਰਿਤਸਰ ਸਥਿਤ ਉਸਦੇ ਜੱਦੀ ਪਿੰਡ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਹਾਲਾਤ ਨਾ ਵਿਗੜਨ। ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਟਵੀਟ ਵਿਚ, ਪੰਜਾਬ ਪੁਲਿਸ ਨੇ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ। ਪੰਜਾਬ ਪੁਲਿਸ ਅਮਨ-ਕਾਨੂੰਨ ਲਈ ਕੰਮ ਕਰ ਰਹੀ ਹੈ। ਸੂਬਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਅਲੀ ਖ਼ਬਰਾਂ ਨੂੰ ਸਾਂਝਾ ਨਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਨਾ ਕਰਨ।
ਜਲੰਧਰ ਨਿਊਜ: ਪੰਜਾਬ ਪੁਲਿਸ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕਰ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਪੂਰੇ ਪੰਜਾਬ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ ਕੱਲ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਪੰਜਾਬ ਦੇ ਲੋਕ ਹੁਣ ਸਿਰਫ ਵਾਈ-ਫਾਈ ਰਾਹੀਂ ਹੀ ਇੰਟਰਨੈੱਟ ਦਾ ਇਸਤੇਮਾਲ ਕਰ ਸਕਦੇ ਹਨ। ਡੋਂਗਲ ਰਾਹੀਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੇ ਜਲੰਧਰ ਦੇ ਮਹਿਤਪੁਰ ਤੋਂ ਮਲਸੀਆਂ ਰੋਡ ‘ਤੇ ਸਥਿਤ ਬੁਲੰਦਪੁਰੀ ਗੁਰਦੁਆਰਾ ਸਾਹਿਬ ਦੀ ਘੇਰਾਬੰਦੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਕੁਝ ਸਾਥੀਆਂ ਸਮੇਤ ਇਸ ਗੁਰਦੁਆਰਾ ਸਾਹਿਬ ਦੇ ਅੰਦਰ ਛੁਪਿਆ ਹੋਇਆ ਹੈ।
ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੁੰ ਮਹਿਤਪੁਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਸਾਰੀ ਘਟਨਾ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ।
ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਪਰ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਨੇ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਛੇ ਗੱਡੀਆਂ ਅਮ੍ਰਿਤਪਾਲ ਦੇ ਕਾਫਲੇ ਦੇ ਪਿੱਛੇ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।