ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਹੋਈ ਖ਼ਤਮ, ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ

Updated On: 

16 Apr 2025 00:03 AM IST

ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਦੁਪਹਿਰ 2:30 ਵਜੇ ਸ਼ੁਰੂ ਹੋਈ ਸੀ। ਇਸ 'ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਜਾਰੀ ਕਰਕੇ ਲਿਖਿਆ ਕਿ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ।

ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਹੋਈ ਖ਼ਤਮ, ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ
Follow Us On

Partap Singh Bajwa: ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਿਨ ਭਰ ਚੱਲੀ ਪੁੱਛਗਿੱਛ ਖਤਮ ਹੋ ਗਈ ਹੈ। ਦੇਰ ਸ਼ਾਮ ਨੂੰ ਸੁਖਜਿੰਦਰ ਰੰਧਾਵਾ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਅੱਜ ਦੁਪਹਿਰ ਵਜੇ ਸ਼ੁਰੂ ਹੋਈ ਸੀ। ਇਸ ‘ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ ਹੈ ਇਹ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ।

ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਣ ਆਏ ਹਨ ਅਤੇ ਉਨ੍ਹਾਂ ਨੇ ਸਿੱਧੇ ਤੌਰ ‘ਤੇ ਕਿਹਾ ਕਿ ਸਾਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਥੋੜ੍ਹੀ ਜਿਹੀ ਪੁੱਛਗਿੱਛ ਬਾਕੀ ਹੈ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੂੰ ਛੱਡ ਦਿੱਤਾ ਜਾਵੇਗਾ। ਹਾਲਾਂਕਿ, ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਪ੍ਰਤਾਪ ਬਾਜਵਾ ਨਾਲ ਪੰਜਾਬ ਪੁਲਿਸ ਬਹੁਤ ਮਾੜਾ ਵਿਵਹਾਰ ਕਰ ਰਹੀ ਹੈ।

ਕਾਂਗਰਸ ਹਾਈਕਮਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਨ ‘ਚ ਸਾਹਮਣੇ ਆਈ ਹੈ। ਬਾਜਵਾ ਨੇ ਸੂਬੇ ‘ਚ 50 ਬੰਬਾਂ ਦੇ ਆਉਣ ਸਬੰਧੀ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਸੂਬੇ ਦੀ ਰਾਜਨੀਤੀ ਗਰਮਾ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਉਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਹੁਣ ਕਾਂਗਰਸ ਉਨ੍ਹਾਂ ਦੇ ਨਾਲ ਖੜ੍ਹੀ ਜਾਪਦੀ ਹੈ। ਪਾਰਟੀ ਦਾ ਕਹਿਣਾ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ।

ਸੂਤਰਾਂ ਅਨੁਸਾਰ ਹਾਈਕਮਾਨ ਨੇ ਸੂਬਾਈ ਤੇ ਕੇਂਦਰੀ ਆਗੂਆਂ ਨੂੰ ਹਦਾਇਤ ਕੀਤੀ ਹੈ ਕਿ ਹਰ ਖੁੱਲ੍ਹ ਕੇ ਪ੍ਰਤਾਪ ਸਿੰਘ ਬਾਜਵਾ ਦਾ ਸਮਰਥਨ ਕਰਨ। ਕੇਂਦਰੀ ਲੀਡਰਸ਼ਿਪ ਦਾ ਕਹਿਣਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਭ੍ਰਿਸ਼ਟ ਹੈ। ਇਸ ਲਈ ਇਸ ਵਿਰੁੱਧ ਮੋਰਚਾ ਖੋਲ੍ਹਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਇੰਡੀਆ ਕੋਲੀਸ਼ਨ ਅਗੇਂਸਟ ਡੇਟਾ ਪ੍ਰੋਟੈਕਸ਼ਨ ਐਕਟ ਦੀ ਹਾਲੀਆ ਮੀਟਿੰਗ ਵਿੱਚ, ਕਾਂਗਰਸ ਨੇ ਆਮ ਆਦਮੀ ਪਾਰਟੀ ਨਾਲ ਸੰਪਰਕ ਨਹੀਂ ਕੀਤਾ। ਕਾਫ਼ੀ ਸਮੇਂ ਤੋਂ, ਦੋਵਾਂ ਧਿਰਾਂ ਵਿਚਕਾਰ ਦੂਰੀ ਵਧਦੀ ਜਾਪਦੀ ਹੈ।