AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਭਗਵੰਤ ਮਾਨ ਨੂੰ ਪਾਕਿਸਤਾਨ ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ

ਰਮੇਸ਼ ਸਿੰਘ ਅਰੋੜਾ ਨੇ ਆਪਣੇ ਵੀਡੀਓ ਸੰਦੇਸ਼ 'ਚ ਕਿਹਾ ਕਿ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਾਲੇ ਧਾਰਮਿਕ, ਸੱਭਿਆਚਾਰਕ ਤੇ ਆਪਸੀ ਭਾਈਚਾਰੇ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸੀਐਮ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਆ ਕੇ ਉੱਥੋਂ ਦੀ ਖ਼ੂਬਸੂਰਤੀ, ਵਿਰਾਸਤ ਤੇ ਇਤਿਹਾਸਕ ਸਥਾਨਾਂ ਨੂੰ ਦੇਖਣ।

CM ਭਗਵੰਤ ਮਾਨ ਨੂੰ ਪਾਕਿਸਤਾਨ ਤੋਂ ਸੱਦਾ, ਮੰਤਰੀ ਰਮੇਸ਼ ਅਰੋੜਾ ਬੋਲੇ- ਦਿਲੋਂ ਸਵਾਗਤ ਹੈ
tv9-punjabi
| Updated On: 27 Oct 2026 12:48 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਕਿਸਤਾਨ ਜਾਣ ਦੀ ਇੱਛਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਉਨ੍ਹਾਂ ਨੂੰ ਰਸਮੀ ਸੱਦਾ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸੂਬਾਈ ਅਲਪਸੰਖਿਆਕ ਮਾਮਲਿਆਂ ਦੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਸੀਐਮ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ ਜਾਵੇਗਾ।

ਰਮੇਸ਼ ਸਿੰਘ ਅਰੋੜਾ ਨੇ ਆਪਣੇ ਵੀਡੀਓ ਸੰਦੇਸ਼ ‘ਚ ਕਿਹਾ ਕਿ ਪਾਕਿਸਤਾਨ ਦੋਵਾਂ ਦੇਸ਼ਾਂ ਵਿਚਾਲੇ ਧਾਰਮਿਕ, ਸੱਭਿਆਚਾਰਕ ਤੇ ਆਪਸੀ ਭਾਈਚਾਰੇ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸੀਐਮ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਆ ਕੇ ਉੱਥੋਂ ਦੀ ਖ਼ੂਬਸੂਰਤੀ, ਵਿਰਾਸਤ ਤੇ ਇਤਿਹਾਸਕ ਸਥਾਨਾਂ ਨੂੰ ਦੇਖਣ।

‘ਮਾਨ ਸਾਹਿਬ, ਅਸੀਂ ਤੁਹਾਡਾ ਦਿਲੋਂ ਸਵਾਗਤ ਕਰਦੇ ਹਾਂ’

ਪਾਕਿਸਤਾਨ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ‘ਚ ਪਾਕਿਸਤਾਨ ਜਾਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਦੇ ਜਵਾਬ ‘ਚ ਉਨ੍ਹਾਂ ਨੇ ਸੀਐਮ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਦੇਸ਼ ਹੈ ਤੇ ਉੱਥੇ ਰਹਿਣ ਵਾਲੇ ਹਿੰਦੂ, ਮੁਸਲਿਮ, ਸਿੱਖ ਅਤੇ ਇਸਾਈ ਭਾਈਚਾਰਿਆਂ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਨੇ ਧਾਰਮਿਕ ਤੇ ਸੱਭਿਆਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਵੀ ਕਹੀ।

ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਆਪਣੇ ਚੰਗੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਵੀ ਪਾਕਿਸਤਾਨ ਆਉਣ ਦੇ ਇੱਛੁਕ ਰਹੇ ਹਨ। ਉਨ੍ਹਾਂ ਭਾਰਤੀ ਵਿਧਾਇਕਾਂ ਨੂੰ ਸਿਰਫ਼ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਦੀ ਬਜਾਏ ਹੋਰ ਧਰਮਾਂ ਨਾਲ ਸਬੰਧਤ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ।

ਲਾਹੌਰ ‘ਚ ਹੋਣ ਵਾਲੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਦਾ ਮਿਲਿਆ ਸੀ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੂੰ 27 ਤੋਂ 29 ਨਵੰਬਰ ਤੱਕ ਲਾਹੌਰ ‘ਚ ਹੋਣ ਵਾਲੇ ਚੌਥੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ‘ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਸੀ। ਇਹ ਸੱਦਾ ਪ੍ਰਸਿੱਧ ਪੰਜਾਬੀ ਕਵੀ ਬਾਬਾ ਬਸ਼ੀਰ ਹੁਸੈਨ ਨਜ਼ਮੀ, ਜਿਨ੍ਹਾਂ ਨੂੰ ਬਾਬਾ ਨਜ਼ਮੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਅਤੇ ਪੰਜਾਬੀ ਪ੍ਰਚਾਰ ਸੰਗਠਨ ਵੱਲੋਂ ਭੇਜਿਆ ਗਿਆ ਸੀ।

23 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਸੱਦੇ ਦਾ ਜ਼ਿਕਰ ਕਰਦਿਆਂ ਸੀਐਮ ਮਾਨ ਨੇ ਕੇਂਦਰ ਸਰਕਾਰ ਤੇ ਤੰਜ਼ ਕੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਨੂੰ ਫਰਾਂਸ ਜਾਂ ਜਾਪਾਨ ਜਾਣ ਦੀ ਇਜਾਜ਼ਤ ਮਿਲਣ ਤੇ ਵੀ ਸ਼ੱਕ ਹੈ, ਤਾਂ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲਣਾ ਹੋਰ ਵੀ ਮੁਸ਼ਕਲ ਹੋ ਸਕਦਾ ਹੈ।

ਕਰਤਾਰਪੁਰ ਲਾਂਘੇ ਰਾਹੀਂ ਪੂਰੇ ਸਦਨ ਦੇ ਜਾਣ ਦਾ ਦਿੱਤਾ ਸੀ ਸੁਝਾਅ

ਸੀਐਮ ਭਗਵੰਤ ਮਾਨ ਨੇ ਇਹ ਸੁਝਾਅ ਵੀ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਸਿਆਸੀ ਤੇ ਸੁਰੱਖਿਆ ਸਬੰਧੀ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰ ਇਕੱਠੇ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾ ਕੇ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਦੇ ਹਨ। ਇਸ ਦੌਰਾਨ ਪਾਕਿਸਤਾਨ ਵੱਲੋਂ ਆਏ ਸੱਦੇ ਨੇ ਦੋਵਾਂ ਪੰਜਾਬਾਂ ਵਿਚਾਲੇ ਧਾਰਮਿਕ ਤੇ ਸੱਭਿਆਚਾਰਕ ਸਾਂਝ ਨੂੰ ਲੈ ਕੇ ਚਰਚਾ ਮੁੜ ਤੇਜ਼ ਕਰ ਦਿੱਤੀ ਹੈ।

Follow Us
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...