ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ, ਸ੍ਰੀ ਗੁਰੂ ਨਾਨਕ ਦੇਵ ਜੀ ਦੱਸਿਆ ਸੀ ਵਿਸ਼ਨੂੰ ਦਾ ਅਵਤਾਰ | iqbal-singh-lalpura apologized-from sri-akal-takht-sahib sgpc Harjinder singh dhami Amritsar-news more detail in punjabi Punjabi news - TV9 Punjabi

ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ, ਸ੍ਰੀ ਗੁਰੂ ਨਾਨਕ ਦੇਵ ਜੀ ਦੱਸਿਆ ਸੀ ਵਿਸ਼ਨੂੰ ਦਾ ਅਵਤਾਰ

Updated On: 

12 Sep 2024 17:09 PM

Iqbal Singh Lalpura: ਸ਼੍ਰੋਮਣੀ ਕਮੇਟੀ ਨੇ ਕਿਹਾ ਸੀ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਵਿਰੁੱਧ ਮਨਘੜਤ ਬਿਆਨਬਾਜ਼ੀ ਕੀਤੀ, ਜਿਸ ਨਾਲ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਠੇਸ ਪਹੁੰਚੀ ਹੈ। ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹੈ, ਜਿਸ ਲਈ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ,  ਸ੍ਰੀ ਗੁਰੂ ਨਾਨਕ ਦੇਵ ਜੀ ਦੱਸਿਆ ਸੀ ਵਿਸ਼ਨੂੰ ਦਾ ਅਵਤਾਰ

ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ

Follow Us On

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੂੰ ਵਿਸ਼ਨੂ ਦਾ ਰੂਪ ਦੱਸਣ ਵਾਲੇ ਆਪਣੇ ਬਿਆਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਵੱਲੋਂ ਸਿੱਖਾਂ ਦੀ ਸਰਬਉੱਚ ਸੰਸਥਾ ਨੂੰ ਭੇਜੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਹ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨ ਰਹੇ ਹਨ।

ਜਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦੇ ਅਵਤਾਰ ਹਨ। ਉਨ੍ਹਾਂ ਦੇ ਇਸ ਬਿਆਨ ਤੇ ਐਸਜੀਪੀਸੀ ਨੇ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਖ਼ਿਲਾਫ਼ ਐਕਸ਼ਨ ਲਿਆ ਸੀ, ਜਿਸਤੋਂ ਬਾਅਦ ਹੁਣ ਉਨ੍ਹਾਂ ਨੇ ਆਪਣਾ ਮੁਆਫੀਨਾਮਾ ਸ੍ਰੀ ਅਕਾਲ ਤਖ਼ਤ ਨੂੰ ਭੇਜਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਲਾਲਪੁਰਾ ਦਾ ਇਹ ਬਿਆਨ ਆਰਐਸਐਸ ਅਤੇ ਭਾਜਪਾ ਨੂੰ ਖੁਸ਼ ਕਰਨ ਲਈ ਦਿੱਤਾ ਗਿਆ ਸੀ। ਹਾਲਾਂਕਿ, ਲਾਲਪੁਰਾ ਨੇ ਆਪਣੀ ਸਫਾਈ ਵਿੱਚ ਕਿਹਾ ਸੀਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

ਲਾਲਪੁਰਾ ਨੇ ਪੱਤਰ ਭੇਜ ਕੇ ਮੁਆਫੀ ਮੰਗੀ

ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜਿਆ ਹੈ। ਜਿਸ ਵਿੱਚ ਉਸਨੇ ਕਿਹਾ ਹੈ ਕਿ 8 ਸਤੰਬਰ 2024 ਨੂੰ ਦਿੱਲੀ ਦੇ ਦਿਆਲ ਕਾਲਜ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਕਹਿਣ ਦਾ ਦੋਸ਼ ਲਗਾਇਆ ਗਿਆ ਸੀ। ਜਿਸ ‘ਤੇ ਉਹ ਬਿਨਾਂ ਕਿਸੇ ਦਲੀਲ ਅਤੇ ਸਪੱਸ਼ਟੀਕਰਨ ਦੇ ਮੁਆਫੀ ਮੰਗਦਾ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਮੈਂ ਕਿਸੇ ਵੀ ਦਲੀਲ ਵਿੱਚ ਫਸੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੰਸਥਾ ਦੇ ਸਤਿਕਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਹਾਂ। ਉਹ ਨਾ ਸਿਰਫ਼ ਇਸ ਗ਼ਲਤੀ ਲਈ ਸਗੋਂ ਇਸ ਦੁਨੀਆਂ ਵਿਚ ਰਹਿੰਦਿਆਂ ਹੋਈ ਹਰ ਗ਼ਲਤੀ ਲਈ ਮੁਆਫ਼ੀ ਮੰਗਦਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦੀ ਬੇਨਤੀ ਕਰਦੇ ਹਨ ਤਾਂ ਜੋ ਅਜਿਹੀ ਗਲਤੀ ਦੁਬਾਰਾ ਨਾ ਹੋਵੇ।

ਅਵਤਾਰਵਾਦ ਨੂੰ ਨਹੀਂ ਮੰਨਦਾ ਸਿੱਖ ਪੰਥ- ਧਾਮੀ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੁੜੀ ਹੋਈ ਹੈ ਅਤੇ ਅਵਤਾਰਵਾਦ ਦੀ ਸਿੱਖ ਧਰਮ ਵਿੱਚ ਕੋਈ ਥਾਂ ਨਹੀਂ ਹੈ। ਲਾਲਪੁਰਾ ਦਾ ਸਿੱਖ ਗੁਰੂਆਂ ਨੂੰ ਹਿੰਦੂ ਦੇਵੀ ਦੇਵਤਿਆਂ ਨਾਲ ਜੋੜਨਾ ਆਰਐਸਐਸ ਦੇ ਏਜੰਡੇ ਨੂੰ ਅੱਗੇ ਵਧਾਉਣ ਦਾ ਹਿੱਸਾ ਹੈ। ਧਾਮੀ ਨੇ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਸਿੱਖ ਵਿਰੋਧੀ ਕਾਰਵਾਈ ਨਾ ਵਾਪਰੇ। ਇਸ ਤੋਂ ਪਹਿਲਾਂ ਵੀ ਕਈ ਭਾਜਪਾ ਆਗੂ ਸਿੱਖ ਧਰਮ ਨੂੰ ਅਸਿੱਧੇ ਤੌਰ ਤੇ ਹਿੰਦੂ ਧਰਮ ਨਾਲ ਜੋੜਣ ਵਾਲੇ ਬਿਆਨ ਦੇਕੇ ਚਰਚਾਵਾਂ ਵਿੱਚ ਆ ਚੁੱਕੇ ਹਨ।

Exit mobile version