AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੰਗ ਦਾ ਅਸਰ… ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ, ਅੰਮ੍ਰਿਤਸਰ ਦੇ ਛੋਟੇ ਦੁਕਾਨਦਾਰ ਪਰੇਸ਼ਾਨ

ਇਸ ਫੈਸਲੇ ਨਾਲ ਛੋਟੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਦੇ ਅਸਰ ਨੂੰ ਰਿਪੋਰਟ ਕਰਨ ਲਈ ਟੀਵੀ9 ਪੰਜਾਬੀ ਦੀ ਟੀਮ ਗ੍ਰਾਊਂਡ 'ਤੇ ਉੱਤਰੀ। ਇਸ ਦੌਰਾਨ ਦੁਕਾਨਦਾਰਾਂ ਦੇ ਨਾਲ-ਨਾਲ ਗਾਹਕਾਂ ਨੇ ਵੀ ਆਪਣੀ ਜ਼ੇਬ 'ਤੇ ਇਸ ਨੂੰ ਵੱਡਾ ਬੋਝ ਦੱਸਿਆ।

ਜੰਗ ਦਾ ਅਸਰ... ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧਾ, ਅੰਮ੍ਰਿਤਸਰ ਦੇ ਛੋਟੇ ਦੁਕਾਨਦਾਰ ਪਰੇਸ਼ਾਨ
ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ, ਅੰਮ੍ਰਿਤਸਰ ਦੇ ਛੋਟੇ ਦੁਕਾਨਦਾਰ ਪਰੇਸ਼ਾਨ
lalit-sharma
| Updated On: 01 Apr 2026 16:03 PM IST

ਮਿਡਲ ਈਸਟ ਦੇ ਦੇਸ਼ਾਂ ‘ਚ ਚੱਲ ਰਹੀ ਜੰਗ ਦਾ ਅਸਰ ਹੁਣ ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਸਾਫ਼ ਤੌਰ ਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਦੇ ਪ੍ਰਭਾਵ ਹੇਠ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਐਲਪੀਜੀ ਗੈਸ ਸਿਲਿੰਡਰਾਂ ਦੀ ਕੀਮਤ ‘ਚ ਵੱਡਾ ਵਾਧਾ ਕੀਤਾ ਗਿਆ ਹੈ। 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੇ ਰੀਫਿਲ ਤੇ ਕਰੀਬ 200 ਰੁਪਏ ਦਾ ਇਜਾਫਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।

ਇਸ ਫੈਸਲੇ ਨਾਲ ਛੋਟੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਦੇ ਅਸਰ ਨੂੰ ਰਿਪੋਰਟ ਕਰਨ ਲਈ ਟੀਵੀ9 ਪੰਜਾਬੀ ਦੀ ਟੀਮ ਗ੍ਰਾਊਂਡ ‘ਤੇ ਉੱਤਰੀ। ਇਸ ਦੌਰਾਨ ਦੁਕਾਨਦਾਰਾਂ ਦੇ ਨਾਲ-ਨਾਲ ਗਾਹਕਾਂ ਨੇ ਵੀ ਆਪਣੀ ਜ਼ੇਬ ‘ਤੇ ਇਸ ਨੂੰ ਵੱਡਾ ਬੋਝ ਦੱਸਿਆ।

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਗੈਸ ਦੀ ਕਮੀ ਨਾਲ ਜੂਝ ਰਹੇ ਸਨ ਤੇ ਹੁਣ ਕੀਮਤਾਂ ਵਧਣ ਨਾਲ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋਵੇਗਾ। ਕਈਆਂ ਨੇ ਦੱਸਿਆ ਕਿ ਗੈਸ ਸਿਲਿੰਡਰ ਨਾ ਮਿਲਣ ਕਾਰਨ ਉਹਨਾਂ ਨੂੰ ਆਪਣੀਆਂ ਰੇਹੜੀਆਂ ਦੋ-ਦੋ ਦਿਨ ਬੰਦ ਰੱਖਣੀਆਂ ਪੈਂਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਤੇ ਅਸਰ ਪੈ ਰਿਹਾ ਹੈ।

ਦੁਕਾਨਦਾਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਭ ਤੋਂ ਪਹਿਲਾਂ ਐਲਪੀਜੀ ਗੈਸ ਦੀ ਕਮੀ ਨੂੰ ਦੂਰ ਕੀਤਾ ਜਾਵੇ ਤੇ ਫਿਰ ਕਮਰਸ਼ੀਅਲ ਸਿਲਿੰਡਰ ਦੀਆਂ ਵਧੀਆਂ ਕੀਮਤਾਂ ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਹਾਲਾਤ ਇੰਝ ਹੀ ਰਹੇ ਤਾਂ ਉਨ੍ਹਾਂ ਲਈ ਘਰ ਚਲਾਉਣਾ ਮੁਸ਼ਕਿਲ ਹੋ ਜਾਵੇਗਾ।

ਦੂਜੇ ਪਾਸੇ, ਗ੍ਰਾਹਕਾਂ ਨੇ ਵੀ ਇਸ ਫੈਸਲੇ ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਕਮਰ ਤੋੜ ਦਿੱਤੀ ਹੈ ਤੇ ਹੁਣ ਗੈਸ ਦੀਆਂ ਕੀਮਤਾਂ ਵਧਣ ਨਾਲ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋਣਗੀਆਂ। ਗ੍ਰਾਹਕਾਂ ਨੇ ਕਿਹਾ ਕਿ ਜਿੱਥੇ ਪਹਿਲਾਂ ਉਹ 40 ਰੁਪਏ ‘ਚ ਖਾਣਾ ਖਾ ਲੈਂਦੇ ਸਨ, ਹੁਣ ਉਸ ‘ਚ ਵੀ ਵਾਧਾ ਹੋਵੇਗਾ।

ਕੁੱਲ ਮਿਲਾ ਕੇ, ਮਿਡਲ ਈਸਟ ਦੀ ਜੰਗ ਦਾ ਅਸਰ ਸਿੱਧਾ ਆਮ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਲੋਕਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਫੈਸਲੇ ਤੇ ਦੁਬਾਰਾ ਵਿਚਾਰ ਕੀਤਾ ਜਾਵੇ ਤਾਂ ਜੋ ਆਮ ਵਰਗ ਨੂੰ ਰਾਹਤ ਮਿਲ ਸਕੇ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...