AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਫਵਾਹਾਂ ਕਾਰਨ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਲੰਬੀਆਂ ਲਾਈਨਾਂ ‘ਚ ਖੜ੍ਹੇ ਲੋਕ; ਧੱਕਾ-ਮੁੱਕੀ ਦੇ ਮਾਹੌਲ ‘ਚ ਕਈ ਵਾਰ ਪੰਪ ਕਰਨੇ ਪਏ ਬੰਦ

ਪੈਟਰੋਲ ਪੰਪ ਤੇ ਮੌਜੂਦ ਮੁਲਾਜ਼ਮਾਂ ਮੁਤਾਬਕ ਲੋਕਾਂ 'ਚ ਫੈਲ ਰਹੀਆਂ ਅਫਵਾਹਾਂ ਕਾਰਨ ਇਹ ਹਾਲਤ ਬਣੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਆਮ ਤਰੀਕੇ ਨਾਲ ਜਾਰੀ ਹੈ ਤੇ ਪਿੱਛੋਂ ਲਗਾਤਾਰ ਤੇਲ ਆ ਰਿਹਾ ਹੈ। ਪਰ ਲੋਕ ਬਿਨਾਂ ਲੋੜ ਵੱਡੀ ਮਾਤਰਾ 'ਚ ਤੇਲ ਭਰਵਾ ਕੇ ਸਟਾਕ ਕਰ ਰਹੇ ਹਨ, ਜਿਸ ਕਾਰਨ ਪੰਪਾਂ ਤੇ ਭੀੜ ਤੇ ਹੜਕੰਪ ਦਾ ਮਾਹੌਲ ਬਣ ਗਿਆ ਹੈ।

ਅਫਵਾਹਾਂ ਕਾਰਨ ਪੈਟਰੋਲ ਪੰਪਾਂ 'ਤੇ ਭਾਰੀ ਭੀੜ, ਲੰਬੀਆਂ ਲਾਈਨਾਂ 'ਚ ਖੜ੍ਹੇ ਲੋਕ; ਧੱਕਾ-ਮੁੱਕੀ ਦੇ ਮਾਹੌਲ 'ਚ ਕਈ ਵਾਰ ਪੰਪ ਕਰਨੇ ਪਏ ਬੰਦ
ਅਫਵਾਹਾਂ ਕਾਰਨ ਪੈਟਰੋਲ ਪੰਪਾਂ ‘ਤੇ ਭਾਰੀ ਭੀੜ, ਲੰਬੀਆਂ ਲਾਈਨਾਂ ‘ਚ ਖੜ੍ਹੇ ਲੋਕ
lalit-sharma
| Updated On: 27 Mar 2026 08:03 AM IST

ਬਟਾਲਾ ਰੋਡ ਤੇ ਕਈ ਪੈਟਰੋਲ ਪੰਪਾਂ ਤੇ ਬੀਤੇ ਦਿਨ ਅਚਾਨਕ ਭਾਰੀ ਭੀੜ ਦੇਖਣ ਨੂੰ ਮਿਲੀ। ਸਵੇਰੇ ਤੋਂ ਹੀ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਤੇ ਲੋਕ ਘੰਟਿਆਂ ਤੱਕ ਆਪਣੀ ਵਾਰੀ ਦੀ ਉਡੀਕ ਕਰਦੇ ਰਹੇ। ਕਈ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਡਰ ਹੈ ਕਿ ਕਿਤੇ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਬੰਦ ਨਾ ਹੋ ਜਾਵੇ ਜਾਂ ਕੀਮਤਾਂ ਹੋਰ ਨਾ ਵਧ ਜਾਣ, ਜਿਸ ਕਰਕੇ ਉਹ ਆਪਣੀਆਂ ਗੱਡੀਆਂ ਦੀਆਂ ਟੈਂਕੀਆਂ ਪੂਰੀਆਂ ਭਰਵਾਉਣ ਲਈ ਪੰਪਾਂ ਤੇ ਪਹੁੰਚ ਰਹੇ ਹਨ।

ਪੈਟਰੋਲ ਪੰਪ ਤੇ ਮੌਜੂਦ ਮੁਲਾਜ਼ਮਾਂ ਮੁਤਾਬਕ ਲੋਕਾਂ ‘ਚ ਫੈਲ ਰਹੀਆਂ ਅਫਵਾਹਾਂ ਕਾਰਨ ਇਹ ਹਾਲਤ ਬਣੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਆਮ ਤਰੀਕੇ ਨਾਲ ਜਾਰੀ ਹੈ ਤੇ ਪਿੱਛੋਂ ਲਗਾਤਾਰ ਤੇਲ ਆ ਰਿਹਾ ਹੈ। ਪਰ ਲੋਕ ਬਿਨਾਂ ਲੋੜ ਵੱਡੀ ਮਾਤਰਾ ‘ਚ ਤੇਲ ਭਰਵਾ ਕੇ ਸਟਾਕ ਕਰ ਰਹੇ ਹਨ, ਜਿਸ ਕਾਰਨ ਪੰਪਾਂ ਤੇ ਭੀੜ ਤੇ ਹੜਕੰਪ ਦਾ ਮਾਹੌਲ ਬਣ ਗਿਆ ਹੈ।

ਮੁਲਾਜ਼ਮਾਂ ਨੇ ਇਹ ਵੀ ਦੱਸਿਆ ਕਿ ਕਈ ਵਾਰ ਲੋਕ ਲਾਈਨਾਂ ਦੀ ਪਰਵਾਹ ਨਾ ਕਰਦੇ ਹੋਏ ਧੱਕਾ-ਮੁੱਕੀ ਕਰਦੇ ਹਨ ਤੇ ਜ਼ਬਰਦਸਤੀ ਅੱਗੇ ਆਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਕਾਰਨ ਕਈ ਵਾਰ ਪੰਪ ਨੂੰ ਕੁਝ ਸਮੇਂ ਲਈ ਬੰਦ ਵੀ ਕਰਨਾ ਪਿਆ ਤਾਂ ਜੋ ਹਾਲਾਤ ਕਾਬੂ ‘ਚ ਕੀਤੇ ਜਾ ਸਕਣ। ਉਨ੍ਹਾਂ ਨੇ ਦੱਸਿਆ ਕਿ ਕੀਮਤਾਂ ‘ਚ ਵੱਡਾ ਵਾਧਾ ਨਹੀਂ ਹੋਇਆ ਤੇ ਸਿਰਫ਼ ਹਲਕਾ ਫ਼ਰਕ ਆਇਆ ਹੈ, ਪਰ ਅਫਵਾਹਾਂ ਕਾਰਨ ਲੋਕ ਬੇਵਜ੍ਹਾ ਘਬਰਾਏ ਹੋਏ ਹਨ।

ਦੂਜੇ ਪਾਸੇ, ਪੈਟਰੋਲ ਭਰਵਾਉਣ ਆਏ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਗਭਗ ਦੋ ਤੋਂ ਢਾਈ ਘੰਟੇ ਤੱਕ ਲਾਈਨਾਂ ‘ਚ ਖੜ੍ਹਾ ਰਹਿਣਾ ਪਿਆ। ਕੁਝ ਲੋਕ ਮਜੀਠਾ ਰੋਡ ਵਰਗੇ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਇੱਥੇ ਤੇਲ ਭਰਵਾਉਣ ਆਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪ੍ਰਬੰਧ ਠੀਕ ਤਰੀਕੇ ਨਾਲ ਕੀਤਾ ਜਾਵੇ ਤਾਂ ਧੱਕਾ-ਮੁੱਕੀ ਤੇ ਭੀੜ ਨੂੰ ਘਟਾਇਆ ਜਾ ਸਕਦਾ ਹੈ। ਪੈਟਰੋਲ ਪੰਪ ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੇ ਵਿਸ਼ਵਾਸ ਨਾ ਕਰਨ ਤੇ ਬਿਨਾਂ ਲੋੜ ਵੱਡੀ ਮਾਤਰਾ ‘ਚ ਤੇਲ ਸਟਾਕ ਨਾ ਕਰਨ। ਉਨ੍ਹਾਂ ਦਾ ਕਹਿਣਾ ਹੈ ਕਿ ਸਪਲਾਈ ਪੂਰੀ ਤਰ੍ਹਾਂ ਆਮ ਹੈ ਤੇ ਲੋਕ ਆਰਾਮ ਨਾਲ ਆਪਣੀ ਵਾਰੀ ਤੇ ਤੇਲ ਭਰਵਾ ਸਕਦੇ ਹਨ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...