AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਇੱਥੇ ਕਰੋ ਸੰਪਰਕ

Israel Iran War: ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਉੱਤੇ ਕੀਤੇ ਗਏ ਸਾਂਝੇ ਹਮਲਿਆਂ ਨੇ ਮਿਡਲ ਈਸਟ ਵਿੱਚ ਹਾਲਾਤ ਬੇਹੱਦ ਨਾਜ਼ੁਕ ਬਣਾ ਦਿੱਤੇ ਹਨ। ਇਸ ਜੰਗ ਦਾ ਸਿੱਧਾ ਅਸਰ ਹੁਣ ਭਾਰਤ, ਖ਼ਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੀ ਹਵਾਈ ਆਵਾਜਾਈ ਤੇ ਸਾਫ਼ ਨਜ਼ਰ ਆਉਣ ਲੱਗ ਪਿਆ ਹੈ। ਸੁਰੱਖਿਆ ਕਾਰਨਾਂ ਅਤੇ ਕਈ ਦੇਸ਼ਾਂ ਵੱਲੋਂ ਆਪਣੇ ਏਅਰਸਪੇਸ ਬੰਦ ਕੀਤੇ ਜਾਣ ਕਾਰਨ ਸੰਯੁਕਤ ਅਰਬ ਅਮੀਰਾਤ, ਦੁਬਈ, ਸ਼ਾਰਜਾਹ, ਕਤਰ ਅਤੇ ਹੋਰ ਖਾੜੀ ਦੇਸ਼ਾਂ ਵੱਲ ਜਾਣ ਵਾਲੀਆਂ ਉਡਾਣਾਂ ਵੱਡੇ ਪੱਧਰ ਤੇ ਰੱਦ ਕਰ ਦਿੱਤੀਆਂ ਗਈਆਂ ਹਨ।

ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, ਇੱਥੇ ਕਰੋ ਸੰਪਰਕ
CM ਭਗਵੰਤ ਮਾਨ
tv9-punjabi
| Updated On: 02 Mar 2026 17:43 PM IST

ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਨੇ ਅਰਬ ਦੇਸ਼ਾਂ ਵਿੱਚ ਰਹਿੰਦੇ ਬਹੁਤ ਸਾਰੇ ਪੰਜਾਬੀ ਪਰਿਵਾਰਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਪੰਜਾਬ ਸਰਕਾਰ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸਰਕਾਰ ਨੇ ਆਪਣਾ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜਿਸ ਵਿੱਚ ਲੈਂਡਲਾਈਨ ਅਤੇ ਵਟਸਐਪ ਨੰਬਰ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਨ੍ਹਾਂ ਨੰਬਰਾਂ ਤੇ ਸੰਪਰਕ ਸਰਕਾਰ ਆਪਣੇ ਪਰਿਵਾਰਾਂ ਦੀ ਮਦਦ ਕਰ ਸਕੇਗੀ।

ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਉਨ੍ਹਾਂ ਨੇ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ ਹੈ। ਉੱਧਰ, ਸਰਕਾਰ ਇਸ ਗੱਲ ਦਾ ਡਾਟਾ ਵੀ ਇਕੱਠਾ ਕਰਨ ਲਈ ਕੰਮ ਕਰ ਰਹੀ ਹੈ ਕਿ ਉਨ੍ਹਾਂ ਦੇ ਕਿੰਨੇ ਲੋਕ ਉੱਥੇ ਫਸੇ ਹੋਏ ਹਨ।

ਵਿਦੇਸ਼ ਮੰਤਰਾਲੇ ਨਾਲ ਕੀਤਾ ਸੰਪਰਕ

ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਅਰਬ ਦੇਸ਼ਾਂ ਵਿੱਚ ਚੱਲ ਰਹੇ ਟਕਰਾਅ ਕਾਰਨ ਉੱਥੇ ਰਹਿਣ ਵਾਲੇ ਬਹੁਤ ਸਾਰੇ ਪੰਜਾਬੀ ਪਰਿਵਾਰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਜਵਾਬ ਵਿੱਚ, ਪੰਜਾਬ ਸਰਕਾਰ ਦੇ ਐਨਆਰਆਈ ਵਿੰਗ ਨੇ ਸਹਾਇਤਾ ਪ੍ਰਦਾਨ ਕਰਨ ਲਈ ਆਪਣਾ ਕੰਟਰੋਲ ਰੂਮ ਨੰਬਰ ਜਾਰੀ ਕੀਤਾ ਹੈ।

ਜੇਕਰ ਕੋਈ ਵੀ ਆਪਣੇ ਆਪ ਨੂੰ ਜਾਂ ਉਸਦਾ ਕੋਈ ਪਰਿਵਾਰਕ ਮੈਂਬਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ, ਤਾਂ ਉਹ ਤੁਰੰਤ ਸੰਪਰਕ ਕਰੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਨ।

NRI ਵਿੰਗ ਪੰਜਾਬ – 24×7 ਕੰਟਰੋਲ ਰੂਮ

ਫ਼ੋਨ ਨੰਬਰ: 0172-2260042 ਫ਼ੋਨ ਨੰਬਰ: 0172-2260043 ਵਟਸਐਪ: +91 94787 79112

ਲੋੜ ਪੈਣ ‘ਤੇ ਤੁਰੰਤ ਸੰਪਰਕ ਕਰੋ।

ਏਅਰਪੋਰਟ ‘ਤੇ ਯਾਤਰੀਆਂ ਦੀ ਵਧੀ ਪਰੇਸ਼ਾਨੀ

ਦੁਬਈ, ਸ਼ਾਰਜਾਹ ਅਤੇ ਹੋਰ ਮਿਡਲ ਈਸਟ ਦੇਸ਼ਾਂ ਨੂੰ ਜਾਣ ਵਾਲੇ ਅਤੇ ਉੱਥੋਂ ਆਉਣ ਵਾਲੇ ਹਜਾਰਾਂ ਯਾਤਰੀ ਏਅਰਪੋਰਟਸ ਤੇ ਫਸੇ ਹੋਏ ਹਨ। ਉਡਾਣਾਂ ਅਚਾਨਕ ਰੱਦ ਹੋਣ ਅਤੇ ਅਗਲੇ ਸ਼ਡਿਊਲ ਬਾਰੇ ਕੋਈ ਸਪਸ਼ਟ ਜਾਣਕਾਰੀ ਨਾ ਮਿਲਣ ਕਾਰਨ ਯਾਤਰੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਵੱਖ-ਵੱਖ ਖਾੜੀ ਦੇਸ਼ਾਂ ਲਈ ਚੱਲਣ ਵਾਲੀਆਂ ਕਰੀਬ 10 ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਤਾਂ ਖਾੜੀ ਦੇਸ਼ਾਂ ਨੇ ਫਿਲਹਾਲ ਆਪਣੀਆਂ ਸਾਰੀਆਂ ਫਲਾਈਟਸ ਰੱਦ ਕਰ ਦਿੱਤੀਆਂ ਹਨ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...