AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ISI ਨਾਲ ਜੁੜੇ 6 ਸਮਰਥਕ ਹਥਿਆਰਾਂ ਸਮੇਤ ਕਾਬੂ, 5 ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ

ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਿਸ ਦੇ ਸਹਿਯੋਗ ਨਾਲ ਆਈਐਸਆਈ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 'ਚ ਪਟਿਆਲਾ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ।

ISI ਨਾਲ ਜੁੜੇ 6 ਸਮਰਥਕ ਹਥਿਆਰਾਂ ਸਮੇਤ ਕਾਬੂ, 5 ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ
abhishek-thakur
| Published: 31 Aug 2023 12:47 PM IST
Share
ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਿਸ ਦੇ ਸਹਿਯੋਗ ਨਾਲ ਆਈਐਸਆਈ ਨਾਲ ਜੁੜੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪੰਜਾਬ ਤੋਂ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕੁਝ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।

ਹਥਿਆਰ ਵੀ ਬਰਾਮਦ ਹੋਏ

ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਪਟਿਆਲਾ ‘ਚ ਦੋ ਦੋਸਤਾਂ ਦਾ ਕਤਲ

24 ਅਪ੍ਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫਤੇ ਦੇ ਅੰਦਰ ਹੀ ਪੁਲਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ 6 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...