ISI ਨਾਲ ਜੁੜੇ 6 ਸਮਰਥਕ ਹਥਿਆਰਾਂ ਸਮੇਤ ਕਾਬੂ, 5 ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਿਸ ਦੇ ਸਹਿਯੋਗ ਨਾਲ ਆਈਐਸਆਈ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 'ਚ ਪਟਿਆਲਾ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ।
ਪੰਜਾਬ ਨਿਊਜ਼। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੁਹਾਲੀ ਪੁਲਿਸ ਦੇ ਸਹਿਯੋਗ ਨਾਲ ਆਈਐਸਆਈ ਨਾਲ ਜੁੜੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪੰਜਾਬ ਤੋਂ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕੁਝ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।
In a major breakthrough, #AGTF-Punjab & @sasnagarpolice, have arrested six associates of ISI-backed, Pak-based terrorist Harwinder Singh @ Rinda
One of the arrested persons was involved in a double murder case at Patiala in April’23 and has been absconding ever-since (1/2) pic.twitter.com/J6syZBMMuu
— DGP Punjab Police (@DGPPunjabPolice) August 31, 2023
ਇਹ ਵੀ ਪੜ੍ਹੋ
ਹਥਿਆਰ ਵੀ ਬਰਾਮਦ ਹੋਏ
ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਪਟਿਆਲਾ ‘ਚ ਦੋ ਦੋਸਤਾਂ ਦਾ ਕਤਲ
24 ਅਪ੍ਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫਤੇ ਦੇ ਅੰਦਰ ਹੀ ਪੁਲਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ 6 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।