AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਠਿੰਡਾ ਕੈਂਟ ਦੇ ਫ਼ੌਜੀ ਟਿਕਾਣਿਆਂ ਦੀ ਜਾਸੂਸੀ ਕਰਦਾ ISI ਏਜੰਟ ਗ੍ਰਿਫ਼ਤਾਰ, ਸਰਹੱਦ ਪਾਰ ਭੇਜਦਾ ਸੀ ਲੋਕੇਸ਼ਨ

ਬਠਿੰਡਾ ਕੈਂਟ ਦੇ ਫ਼ੌਜੀ ਟਿਕਾਣਿਆਂ ਦੀ ਰੇਕੀ ਕਰਕੇ ਉਨ੍ਹਾਂ ਦੀ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਦੇ ਗੰਭੀਰ ਦੋਸ਼ ਹੇਠ ਸੁਰੱਖਿਆ ਏਜੰਸੀਆਂ ਨੇ ਇੱਕ ISI ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਅਤੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਅਨੁਸਾਰ, ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ISI ਹੈਂਡਲਰਾਂ ਦੇ ਇਸ਼ਾਰੇ 'ਤੇ ਸੰਵੇਦਨਸ਼ੀਲ ਫ਼ੌਜੀ ਅਦਾਰਿਆਂ ਦੀ ਰੇਕੀ ਕਰਦਾ ਸੀ।

ਬਠਿੰਡਾ ਕੈਂਟ ਦੇ ਫ਼ੌਜੀ ਟਿਕਾਣਿਆਂ ਦੀ ਜਾਸੂਸੀ ਕਰਦਾ ISI ਏਜੰਟ ਗ੍ਰਿਫ਼ਤਾਰ, ਸਰਹੱਦ ਪਾਰ ਭੇਜਦਾ ਸੀ ਲੋਕੇਸ਼ਨ
File Photo
tv9-punjabi
| Published: 27 Nov 2026 17:07 PM IST
Share

ਬਠਿੰਡਾ ਕੈਂਟ ਦੇ ਫ਼ੌਜੀ ਟਿਕਾਣਿਆਂ ਦੀ ਰੇਕੀ ਕਰਕੇ ਉਨ੍ਹਾਂ ਦੀ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਦੇ ਗੰਭੀਰ ਦੋਸ਼ ਹੇਠ ਸੁਰੱਖਿਆ ਏਜੰਸੀਆਂ ਨੇ ਇੱਕ ISI ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਅਤੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਅਨੁਸਾਰ, ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ISI ਹੈਂਡਲਰਾਂ ਦੇ ਇਸ਼ਾਰੇ ‘ਤੇ ਸੰਵੇਦਨਸ਼ੀਲ ਫ਼ੌਜੀ ਅਦਾਰਿਆਂ ਦੀ ਰੇਕੀ ਕਰਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜਖਰਾਵਾਂ ਦੇ ਵਸਨੀਕ ਸਤਨਾਮ ਸਿੰਘ ਉਰਫ਼ ਸੱਤੂ ਵਜੋਂ ਹੋਈ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮ ਫ਼ੌਜੀ ਟਿਕਾਣਿਆਂ ਦੀ ਲੋਕੇਸ਼ਨ ਅਤੇ ਹੋਰ ਅਹਿਮ ਗੁਪਤ ਜਾਣਕਾਰੀਆਂ ਇਕੱਠੀਆਂ ਕਰਕੇ ਸਰਹੱਦ ਪਾਰ ਭੇਜਦਾ ਸੀ। ਹੁਣ ਜਾਂਚ ਏਜੰਸੀਆਂ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਮੁਲਜ਼ਮ ਨੇ ਕਿਹੜੇ-ਕਿਹੜੇ ਫ਼ੌਜੀ ਅਦਾਰਿਆਂ ਦੀ ਜਾਣਕਾਰੀ ਇਕੱਠੀ ਕੀਤੀ ਸੀ ਅਤੇ ਇਹ ਸੂਚਨਾਵਾਂ ਕਿਸ ਮਾਧਿਅਮ ਰਾਹੀਂ ਪਾਕਿਸਤਾਨ ਪਹੁੰਚਾਈਆਂ ਗਈਆਂ ਸਨ।

ਇਹ ਸਾਂਝਾ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ ਬਠਿੰਡਾ, ਮਿਲਟਰੀ ਇੰਟੈਲੀਜੈਂਸ ਯੂਨਿਟ ਬਠਿੰਡਾ ਅਤੇ ਸਥਾਨਕ ਪੁਲਿਸ ਵੱਲੋਂ ਮਿਲ ਕੇ ਚਲਾਇਆ ਗਿਆ। ਇਸ ਮਾਮਲੇ ਵਿੱਚ ਥਾਣਾ ਸਿਵਲ ਲਾਈਨਜ਼ ਬਠਿੰਡਾ ਵਿਖੇ 25 ਨਵੰਬਰ 2026 ਨੂੰ ਐੱਫ.ਆਈ.ਆਰ. ਨੰਬਰ 0346 ਦਰਜ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 113(3), 152 ਅਤੇ ਆਫ਼ੀਸ਼ੀਅਲ ਸੀਕ੍ਰੇਟਸ ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

3 ਪੁਰਾਣੇ ਅਪਰਾਧਿਕ ਮਾਮਲਿਆਂ ਵਿੱਚ ਵੀ ਸੀ ਲੋੜੀਂਦਾ

ਜਾਂਚ ਦੌਰਾਨ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ, ਉਸ ਖ਼ਿਲਾਫ਼ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਹੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਸਾਲ 2022 ਵਿੱਚ ਥਾਣਾ ਸਦਰ ਫਿਰੋਜ਼ਪੁਰ ਵਿਖੇ ਦਰਜ ਹੋਇਆ ਕੇਸ, ਸਾਲ 2026 ਵਿੱਚ ਆਰਮਜ਼ ਐਕਟ ਤਹਿਤ ਦਰਜ ਮਾਮਲਾ ਅਤੇ ਥਾਣਾ ਆਰਿਫ਼ ਕੇ ਵਿੱਚ 6.25 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ ਜੁੜਿਆ NDPS ਐਕਟ ਦਾ ਕੇਸ ਸ਼ਾਮਲ ਹੈ।

ਪੁਲਿਸ ਮੁਤਾਬਕ, ਮੁਲਜ਼ਮ ਆਰਮਜ਼ ਐਕਟ ਅਤੇ ਹੈਰੋਇਨ ਬਰਾਮਦਗੀ ਦੇ ਇਨ੍ਹਾਂ ਮਾਮਲਿਆਂ ਵਿੱਚ ਵੀ ਪੁਲਿਸ ਨੂੰ ਲੋੜੀਂਦਾ ਸੀ। ਆਰਮਜ਼ ਐਕਟ ਵਾਲੇ ਕੇਸ ਵਿੱਚ ਡਰੋਨ ਅਤੇ ਜ਼ਿੰਦਾ ਕਾਰਤੂਸਾਂ ਦੀ ਬਰਾਮਦਗੀ ਦਾ ਪਹਿਲੂ ਵੀ ਸਾਹਮਣੇ ਆਇਆ ਹੈ। ਸੁਰੱਖਿਆ ਏਜੰਸੀਆਂ ਹੁਣ ਉਸ ਦੇ ਪੁਰਾਣੇ ਅਪਰਾਧਿਕ ਮਾਮਲਿਆਂ ਅਤੇ ਇਸ ਕਥਿਤ ਜਾਸੂਸੀ ਨੈੱਟਵਰਕ ਵਿਚਾਲੇ ਕਿਸੇ ਆਪਸੀ ਸਬੰਧ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।

ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਮੁਲਜ਼ਮ ਦੇ ਪਾਕਿਸਤਾਨੀ ਸੰਪਰਕਾਂ, ਫ਼ੌਜੀ ਟਿਕਾਣਿਆਂ ਦੀ ਕੀਤੀ ਗਈ ਰੇਕੀ ਅਤੇ ਸਰਹੱਦ ਪਾਰ ਭੇਜੀਆਂ ਗਈਆਂ ਸੂਚਨਾਵਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਦੇਸ਼ ਵਿਰੋਧੀ ਗਤੀਵਿਧੀ ਵਿੱਚ ਮੁਲਜ਼ਮ ਇਕੱਲਾ ਸ਼ਾਮਲ ਸੀ ਜਾਂ ਇਸ ਦੇ ਪਿੱਛੇ ਕੋਈ ਵੱਡਾ ਜਾਸੂਸੀ ਨੈੱਟਵਰਕ ਕੰਮ ਕਰ ਰਿਹਾ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...