AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ISI ਵੱਲੋਂ ਪੈਟਰੋਲ ਬੰਬਾਂ ਦੀ ਰਚੀ ਜਾ ਰਹੀ ਸਾਜ਼ਿਸ਼, ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਖੁਫ਼ੀਆ ਏਜੰਸੀਆਂ ਅਲਰਟ

ਸੁਰੱਖਿਆ ਏਜੰਸੀਆਂ ਮੁਤਾਬਕ ਪੈਟਰੋਲ ਬੰਬ ਘੱਟ ਖ਼ਰਚੇ 'ਚ ਤਿਆਰ ਹੋ ਜਾਂਦੇ ਹਨ ਤੇ ਆਸਾਨੀ ਨਾਲ ਵਰਤੇ ਜਾ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਆਈਐਸਆਈ ਵੱਲੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੇ ਆਰਡੀਐਕਸ ਅਧਾਰਿਤ ਆਈਈਡੀ, ਟਿਫ਼ਨ ਬੰਬ, ਹੈਂਡ ਗ੍ਰਨੇਡ, ਆਟੋਮੈਟਿਕ ਹਥਿਆਰ ਤੇ ਛੋਟੇ ਹਥਿਆਰ ਵੀ ਪੰਜਾਬ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ISI ਵੱਲੋਂ ਪੈਟਰੋਲ ਬੰਬਾਂ ਦੀ ਰਚੀ ਜਾ ਰਹੀ ਸਾਜ਼ਿਸ਼, ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਖੁਫ਼ੀਆ ਏਜੰਸੀਆਂ ਅਲਰਟ
tv9-punjabi
| Updated On: 29 Jul 2026 14:54 PM IST
Share

15 ਅਗਸਤ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ‘ਚ ਸੁਰੱਖਿਆ ਏਜੰਸੀਆਂ ਨੇ ਹਾਈ ਅਲਰਟ ਜਾਰੀ ਕੀਤਾ ਹੈ। ਖ਼ੁਫ਼ੀਆ ਏਜੰਸੀਆਂ ਦੇ ਇਨਪੁੱਟ ਮੁਤਾਬਕ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ (ISI) ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਆਪਣੀ ਰਣਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਸ ਵਾਰ ਪੈਟਰੋਲ ਬੰਬਾਂ ਨੂੰ ਨਵੇਂ ਹਥਿਆਰ ਵਜੋਂ ਵਰਤਣ ਦੀ ਯੋਜਨਾ ਬਣਾਈ ਗਈ ਹੈ। ਖ਼ੁਫ਼ੀਆ ਰਿਪੋਰਟਾਂ ਅਨੁਸਾਰ 15 ਅਗਸਤ ਤੇ ਉਸ ਤੋਂ ਪਹਿਲਾਂ ਦੇ ਹਫ਼ਤਿਆਂ ਦੌਰਾਨ ਅਜਿਹੇ ਹਮਲੇ ਕੀਤੇ ਜਾ ਸਕਦੇ ਹਨ।

ਪੈਟਰੋਲ ਬੰਬਾਂ ਨਾਲ ਦਹਿਸ਼ਤ ਫੈਲਾਉਣ ਦੀ ਤਿਆਰੀ

ਸੁਰੱਖਿਆ ਏਜੰਸੀਆਂ ਮੁਤਾਬਕ ਪੈਟਰੋਲ ਬੰਬ ਘੱਟ ਖ਼ਰਚੇ ‘ਚ ਤਿਆਰ ਹੋ ਜਾਂਦੇ ਹਨ ਤੇ ਆਸਾਨੀ ਨਾਲ ਵਰਤੇ ਜਾ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਆਈਐਸਆਈ ਵੱਲੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੇ ਆਰਡੀਐਕਸ ਅਧਾਰਿਤ ਆਈਈਡੀ, ਟਿਫ਼ਨ ਬੰਬ, ਹੈਂਡ ਗ੍ਰਨੇਡ, ਆਟੋਮੈਟਿਕ ਹਥਿਆਰ ਤੇ ਛੋਟੇ ਹਥਿਆਰ ਵੀ ਪੰਜਾਬ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੀਤੀ ਦਿਨੀਂ ਸੰਗਰੂਰ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਦੋ ਪੈਟਰੋਲ ਬੰਬ ਸੁੱਟਿਆ ਗਿਆ ਸੀ, ਜਿਸ ਕਾਰਨ ਹਲਕੀ ਅੱਗ ਲੱਗੀ। ਪੰਜਾਬ ਪੁਲਿਸ ਦੇ ਅਨੁਸਾਰ ਇਹ ਹਮਲਾ ਪਾਕਿਸਤਾਨ ‘ਚ ਬੈਠੇ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ‘ਤੇ ਅਤੇ ਆਈਐਸਆਈ ਦੇ ਇਸ਼ਾਰੇ ‘ਤੇ ਕਰਵਾਇਆ ਗਿਆ।

‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਬਦਲੀ ਰਣਨੀਤੀ

ਖ਼ੁਫ਼ੀਆ ਏਜੰਸੀਆਂ ਦਾ ਮੰਨਣਾ ਹੈ ਕਿ 2025 ‘ਚ ਹੋਏ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਆਈਐਸਆਈ ਨੇ ਆਪਣੀ ਰਣਨੀਤੀ ਹੋਰ ਤੇਜ਼ ਕਰ ਦਿੱਤੀ ਹੈ। ਹਾਲ ਹੀ ‘ਚ ਬੇਨਕਾਬ ਹੋਏ ਅੱਤਵਾਦੀ ਮਾਡਿਊਲਾਂ, ਜਾਸੂਸੀ ਮਾਮਲਿਆਂ ਤੇ ਸਰਹੱਦ ਪਾਰ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਤੇ ਨਸ਼ਿਆਂ ਤੋਂ ਇਹ ਸੰਕੇਤ ਮਿਲੇ ਹਨ।

ਸੁਰੱਖਿਆ ਏਜੰਸੀਆਂ ਮੁਤਾਬਕ ਇਸ ਵਾਰ ਅੱਤਵਾਦੀਆਂ ਦੇ ਨਿਸ਼ਾਨੇ ਸਿਰਫ਼ ਪੁਲਿਸ, ਕੇਂਦਰੀ ਸੁਰੱਖਿਆ ਬਲਾਂ ਜਾਂ ਫ਼ੌਜੀ ਠਿਕਾਣਿਆਂ ਤੱਕ ਸੀਮਤ ਨਹੀਂ ਹਨ। ਪੁਲਿਸ ਮੁਲਾਜ਼ਮਾਂ, ਸਾਬਕਾ ਪੁਲਿਸ ਅਧਿਕਾਰੀਆਂ, ਸਿਆਸੀ ਪਾਰਟੀਆਂ ਦੇ ਦਫ਼ਤਰਾਂ, ਰੇਲਵੇ ਢਾਂਚੇ ਤੇ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਵੀ ਹਮਲੇ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

2026 ਦੌਰਾਨ 10 ਅੱਤਵਾਦੀ ਮਾਡਿਊਲ ਬੇਨਕਾਬ

ਪੰਜਾਬ ਪੁਲਿਸ ਨੇ ਇਸ ਸਾਲ 27 ਜੁਲਾਈ ਤੱਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ 10 ਅੱਤਵਾਦੀ ਮਾਡਿਊਲਾਂ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ 137 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 7 ਆਟੋਮੈਟਿਕ ਰਾਈਫ਼ਲਾਂ, 76 ਪਿਸਤੌਲ ਤੇ ਰਿਵਾਲਵਰ, 12 ਆਰਡੀਐਕਸ ਅਧਾਰਿਤ ਆਈਈਡੀ, 3.756 ਕਿਲੋਗ੍ਰਾਮ ਆਰਡੀਐਕਸ, 49 ਹੈਂਡ ਗ੍ਰਨੇਡ, ਇੱਕ ਆਰਪੀਜੀ ਲਾਂਚਰ ਤੇ 183 ਡਰੋਨ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲੇ ਸੋਲਰ ਐਨਰਜੀ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰਿਆਂ ਨਾਲ ਜੁੜੇ 6 ਜਾਸੂਸੀ ਮਾਮਲੇ ਵੀ ਬੇਨਕਾਬ ਕੀਤੇ ਗਏ ਹਨ।

ਬੱਬਰ ਖ਼ਾਲਸਾ ਨਾਲ ਜੁੜੇ ਮਾਡਿਊਲ ਦਾ ਪਰਦਾਫਾਸ਼

26 ਜੁਲਾਈ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਤੇ ਜਲੰਧਰ ਦਿਹਾਤੀ ਪੁਲਿਸ ਨੇ ਆਈਐਸਆਈ ਦੀ ਹਮਾਇਤ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ। ਇਸ ਮਾਮਲੇ ‘ਚ ਮੁੱਖ ਮੁਲਜ਼ਮ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ 1.3 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਨਾਲ ਭਰਿਆ ਆਈਈਡੀ ਬਰਾਮਦ ਕੀਤਾ ਗਿਆ। ਪੁਲਿਸ ਵਿਦੇਸ਼ੀ ਹੈਂਡਲਰਾਂ ਤੇ ਸਥਾਨਕ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

ਜਾਂਚ ਦੇ ਘੇਰੇ ‘ਚ ਸ਼ਹਿਜ਼ਾਦ ਭੱਟੀ

ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ‘ਚ ਬੈਠਾ ਗੈਂਗਸਟਰ ਤੋਂ ਅੱਤਵਾਦੀ ਬਣਿਆ ਸ਼ਹਿਜ਼ਾਦ ਭੱਟੀ ਆਈਐਸਆਈ ਦੇ ਇਸ਼ਾਰਿਆਂ ‘ਤੇ ਪੰਜਾਬ ‘ਚ ਨੌਜਵਾਨਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਭਰਤੀ ਕਰ ਰਿਹਾ ਹੈ। ਉਹ ਸੋਸ਼ਲ ਮੀਡੀਆ ਤੇ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਪੁਲਿਸ ਥਾਣਿਆਂ, ਸਿਆਸੀ ਆਗੂਆਂ ਤੇ ਜਨਤਕ ਥਾਵਾਂ ਦੀ ਰੇਕੀ ਕਰਵਾ ਕੇ ਡਰੋਨਾਂ ਰਾਹੀਂ ਹਥਿਆਰ ਤੇ ਵਿਸਫੋਟਕ ਸਪਲਾਈ ਦੀਆਂ ਸਾਜ਼ਿਸ਼ਾਂ ‘ਚ ਸ਼ਾਮਲ ਹੈ।

ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਸੂਬੇ ਭਰ ‘ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਅੱਤਵਾਦੀ ਨੈੱਟਵਰਕਾਂ, ਸਰਹੱਦ ਪਾਰ ਤੋਂ ਹੋ ਰਹੀ ਤਸਕਰੀ ਰੋਕਣ ਤੇ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਲਗਾਤਾਰ ਕਾਰਵਾਈ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ‘ਚ ਅਮਨ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...