ਪੰਜਾਬ ‘ਚ ISI ਸਪਾਂਸਰਡ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਇੱਕ ਮੁਲਜ਼ਮ ਗ੍ਰਿਫਤਾਰ; ਗ੍ਰਨੇਡ ਬਰਾਮਦ
ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ਾਂ 'ਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਜਲੰਧਰ ਦੇ ਆਦਮਪੁਰ ਨੇੜੇ ਇੱਕ ਡੀਐਲਬੀ ਤੋਂ ਕਥਿਤ ਤੌਰ 'ਤੇ ਗ੍ਰਨੇਡ ਪ੍ਰਾਪਤ ਕੀਤਾ ਸੀ। ਪੁਲਿਸ ਹੁਣ ਗ੍ਰਨੇਡ ਦੇ ਉਦੇਸ਼ ਤੇ ਇਸ ਦੀ ਵਰਤੋਂ ਕਰਕੇ ਹਮਲੇ ਦੀ ਯੋਜਨਾ ਦੀ ਜਾਂਚ ਕਰ ਰਹੀ ਹੈ।
ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਕਾਰਵਾਈ ‘ਚ, ਕਾਊਂਟਰ ਇੰਟੈਲੀਜੈਂਸ ਜਲੰਧਰ ਤੇ ਐਸਬੀਐਸ ਨਗਰ ਪੁਲਿਸ ਨੇ ਸਾਂਝੇ ਤੌਰ ‘ਤੇ ਇੱਕ ISI ਸਪਾਂਸਰਡ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਸ ਦੇ ਕਬਜ਼ੇ ‘ਚੋਂ ਇੱਕ 86-P ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਪੁਲਿਸ ਦੇ ਅਨੁਸਾਰ, ਇਸ ਕਾਰਵਾਈ ਨੇ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ਾਂ ‘ਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ, ਜਲੰਧਰ ਦੇ ਆਦਮਪੁਰ ਨੇੜੇ ਇੱਕ ਡੀਐਲਬੀ ਤੋਂ ਕਥਿਤ ਤੌਰ ‘ਤੇ ਗ੍ਰਨੇਡ ਪ੍ਰਾਪਤ ਕੀਤਾ ਸੀ। ਪੁਲਿਸ ਹੁਣ ਗ੍ਰਨੇਡ ਦੇ ਉਦੇਸ਼ ਤੇ ਇਸ ਦੀ ਵਰਤੋਂ ਕਰਕੇ ਹਮਲੇ ਦੀ ਯੋਜਨਾ ਦੀ ਜਾਂਚ ਕਰ ਰਹੀ ਹੈ।
ਐਸਬੀਐਸ ਨਗਰ ਦੇ ਸਦਰ ਨਵਾਂਸ਼ਹਿਰ ਪੁਲਿਸ ਸਟੇਸ਼ਨ ‘ਚ ਬੀਐਨਐਸ ਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
In a major breakthrough against cross-border terror networks, Counter Intelligence #Jalandhar, in a joint operation with SBS Nagar Police, busts an #ISI-sponsored #BKI terror module operated by foreign-based handlers with the arrest of a key operative and recovers an 86-P hand pic.twitter.com/b8XZ4yQT1S
— DGP Punjab Police (@DGPPunjabPolice) August 10, 2026
ਇਹ ਵੀ ਪੜ੍ਹੋ
ਪੁਲਿਸ ਜਾਂਚ ਜਾਰੀ ਹੈ ਤੇ ਇਸ ਪਿੱਛੇ ਪੂਰੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ‘ਤੇ ਕੇਂਦ੍ਰਿਤ ਹੈ। ਇਸ ‘ਚ ਵਿਦੇਸ਼ਾਂ ਤੋਂ ਕੰਮ ਕਰਨ ਵਾਲੇ ਹੈਂਡਲਰਾਂ, ਸਥਾਨਕ ਸਾਥੀਆਂ ਦੀ ਪਛਾਣ ਕਰਨਾ ਤੇ ਅੱਤਵਾਦੀ ਮਾਡਿਊਲ ਦੇ ਲਿੰਕਸ ਦਾ ਪਤਾ ਲਗਾਉਣਾ ਸ਼ਾਮਲ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ‘ਚ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਰੋਕਣ ਤੇ ਸ਼ਾਂਤੀ, ਸੁਰੱਖਿਆ ਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਕਾਰਵਾਈਆਂ ਜਾਰੀ ਰਹਿਣਗੀਆਂ।


