Divisional Commissioner: ਵਾਤਾਵਰਣ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਮੁਕਤੀ ਲਈ ਕੰਮ ਕਰਨਾ ਜ਼ਰੂਰੀ-ਗੈਂਦ
Review meeting: ਡਵੀਜ਼ਨਲ ਕਮਿਸ਼ਨਰ ਫਰੀਦਕੋਟ ਨੇ ਬਠਿੰਡਾ ਦਾ ਦੌਰਾ ਕੀਤਾ। ਉਨ੍ਹਾਂ ਨੇ ਕੋਟਸ਼ਮੀਰ ਵਿਖੇ ਕੰਪੋਸਟਿੰਗ ਪਿਟਸ ਤੇ ਐਮਆਰਐਫ਼ ਸ਼ੈੱਡ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਵਾਤਾਵਰਣ ਕਮੇਟੀ ਨਾਲ ਰੀਵਿਊ ਮੀਟਿੰਗ ਵੀ ਕੀਤੀ।
ਬਠਿੰਡਾ। ਫਰੀਦਕੋਟ ਮੰਡਲ ਦੇ ਡਵੀਜ਼ਨ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਸਾਫ ਵਾਤਾਵਰਣ ਬਣਾਉਣ ਅਤੇ ਪ੍ਰਦੁਸ਼ਣ ਨੂੰ ਘੱਟ ਕਰਨ ਦੇ ਲਈ ਅਧਿਕਾਰੀਆਂ ਨੂੰ ਕੰਮ ਕਰਨ ਦੀ ਜ਼ਰੂਰਤ ਹੈ। ਦਰਅਸਲ ਫਰੀਦਕੋਟ (Faridkot) ਡਵੀਜਨਲ ਕਮਿਸ਼ਨਰ ਚੰਦਰ ਗੈਂਦ ਬਠਿੰਡਾ ਦਾ ਦੌਰਾ ਕਰਨ ਆਏ ਸਨ ਤੇ ਇਸ ਦੌਰਾਨ ਜ਼ਿਲ੍ਹਾ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਉਨ੍ਹਾਂ ਨੇ ਮੀਟਿੰਗ ਵੀ ਕੀਤੀ।
ਇਸ ਤੋਂ ਇਲਾਵਾ ਚੰਦਰ ਗੈਂਦ ਨੇ ਕੋਟਸ਼ਮੀਰ ਵਿਖੇ ਕੰਪੋਸਟਿੰਗ ਪਿਟਸ ਤੇ ਐਮਆਰਐਫ਼ ਸ਼ੈੱਡ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਵਾਤਾਵਰਣ ਕਮੇਟੀ ਨਾਲ ਰੀਵਿਊ ਬੈਠਕ ਵੀ ਕੀਤੀ। ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਜਰੂਰੀ ਆਦੇਸ਼ ਜਾਰੀ ਕੀਤੇ।
ਡੀਸੀ ਨੇ ਵਾਤਾਵਰਣ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ
ਡੀਸੀ (DC) ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਵਾਤਾਵਰਣ ਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਤੇ ਪਾਣੀ ਦੀ ਸ਼ੁੱਧਤਾ ਦੇ ਨਾਲ-ਨਾਲ ਸਾਫ਼-ਸਫ਼ਾਈ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਨਿਰੰਤਰ ਡੋਰ-ਟੂ-ਡੋਰ ਜਾ ਕੇ ਕੂੜਾ ਕਰਕਟ ਨੂੰ ਲਗਾਤਾਰ ਚੁਕਵਾਇਆ ਜਾ ਰਿਹਾ ਹੈ।
‘ਸਪੀਕਰਾਂ ਦੀ ਆਵਾਜ਼ ਘੱਟ ਕਰਵਾਉਣ ਦੇ ਨਿਰਦੇਸ਼’
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਵਿਦਿਆਰਥੀਆਂ (Students) ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਧਾਰਮਿਕ ਸਥਾਨਾਂ ਵਿਖੇ ਸਪੀਕਰਾਂ ਦੀ ਆਵਾਜ਼ ਨੂੰ ਘੱਟ ਕਰਨ ਲਈ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਅਕ ਸਥਾਨਾਂ ਅਤੇ ਹਸਪਤਾਲਾਂ ਦੇ ਨੇੜੇ ਸ਼ੋਰ ਪ੍ਰਦੂਸ਼ਣ ਘੱਟ ਕਰਨ ਲਈ ਜਾਗਰੂਕਤਾ ਸਾਇਨ ਬੋਰਡ ਲਗਾਉਣ ਲਈ ਵੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਐਸਪੀਐਚ ਸ਼੍ਰੀ ਜੀਐਸ ਸੰਘਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਗੁਰਮੀਤ ਸਿੰਘ ਮੌਜੂਦ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ