Drug Case ਦੇ ਦੋਸ਼ੀ ਜਗਦੀਸ਼ ਭੋਲਾ ਨੂੰ ਮਿਲੀ ਇਕ ਦਿਨ ਦੀ ਜਮਾਨਤ
Base of Bail: ਜਗਦੀਸ਼ ਭੋਲਾ ਨੇ ਆਪਣੀ ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਭੋਲੇ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਬਹੁ ਕਰੋੜੀ ਡਰੱਗ ਮਾਮਲੇ ਵਿੱਚ ਮੁਹਾਲੀ ਦੀ ਕੋਰਟ ਕਰੇਗੀ ਸੁਣਵਾਈ, ਮਾਮਲੇ ਵਿੱਚ ਮੁਲਜ਼ਮ ਹੈ ਬਰਖਾਸਤ DSP ਜਗਦੀਸ਼ ਭੋਲਾ
ਚੰਡੀਗੜ੍ਹ ਨਿਊਜ। ਹਾਈਕੋਰਟ ਨੇ ਡਰੱਗਜ਼ ਕੇਸ ਵਿੱਚ ਮੁਲਜ਼ਮ ਜਗਦੀਸ਼ ਭੋਲਾ ( Jagdish Bhola) ਨੂੰ ਇੱਕ ਦਿਨ ਦੀ ਜ਼ਮਾਨਤ ਦਿੱਤੀ ਹੈ। ਹਾਈਕੋਰਟ ਨੇ ਇਹ ਰਾਹਤ ਭੋਲਾ ਦੀ ਮਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਹਾਈਕੋਰਟ ਦੇ ਹੁਕਮਾਂ ਅਨੁਸਾਰ ਜਗਦੀਸ਼ ਭੋਲਾ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਉਹ ਆਪਣੀ ਮਾਂ ਨੂੰ ਮਿਲ ਸਕੇਗਾ ਪਰ ਪੁਲਿਸ ਉਸ ਤੇ ਨਜ਼ਰ ਰੱਖੇਗੀ। ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।