AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੱਗਾ ਸਿੰਘ ਮਾਮਲੇ ‘ਚ ਵੱਡਾ ਖੁਲਾਸਾ, ਰੇਪ ਤੇ NDPS ਸਣੇ 9 ਕੇਸ ਦਰਜ, SSP ਸੰਗਰੂਰ ਨੇ ਕੀਤੀ ਪ੍ਰੈੱਸ ਕਾਨਫਰੰਸ

ਜੱਗਾ ਸਿੰਘ ਮਾਮਲੇ ਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਮੁਤਾਬਕ ਪਹਿਲਾਂ ਹੀ 9 ਕੇਸ ਦਰਜ ਹੋ ਚੁੱਕੇ ਹਨ। ਜੱਗਾ ਸਿੰਘ ਖਿਲਾਫ ਰੇਪ ਤੇ NDPS ਸਣੇ 9 ਕੇਸ ਦਰਜ ਕੀਤੇ ਗਏ ਹਨ। ਜੱਗਾ ਸਿੰਘ ਖਿਲਾਫ ਇਸ ਸਾਲ ਵੀ ਕੇਸ ਦਰਜ ਹੋਇਆ ਸੀ।

ਜੱਗਾ ਸਿੰਘ ਮਾਮਲੇ 'ਚ ਵੱਡਾ ਖੁਲਾਸਾ, ਰੇਪ ਤੇ NDPS ਸਣੇ 9 ਕੇਸ ਦਰਜ, SSP ਸੰਗਰੂਰ ਨੇ ਕੀਤੀ ਪ੍ਰੈੱਸ ਕਾਨਫਰੰਸ
tv9-punjabi
| Updated On: 21 Sep 2026 15:38 PM IST
Share

ਸੁਨਾਮ ਦੇ ਪਿੰਡ ਨਮੋਲ ਵਿੱਚ ਨਸ਼ਿਆਂ ਖਿਲਾਫ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਨ ਵਾਲੇ ਜੱਗਾ ਸਿੰਘ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਸ ਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਦੇ ਸਰਪੰਚ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਸੰਗਰੂਰ ਦੇ ਐਸਐਸਪੀ ਨੇ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਵਿੱਚ ਅਹਿਮ ਖੁਲਾਸੇ ਕੀਤੇ।

ਐਸਐਸਪੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਜੱਗਾ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਕੱਲ੍ਹ ਡੀਸੀ ਦਫ਼ਤਰ ਵਿੱਚ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜੱਗਾ ਸਿੰਘ ਖਿਲਾਪ 9 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਸ ਨੂੰ ਚਾਰ ਮਾਮਲਿਆਂ ਵਿੱਚ ਮੁਲਜ਼ਮ ਠਹਿਰਾਇਆ ਗਿਆ ਹੈ। ਜਿਨ੍ਹਾਂ ਵਿੱਚ ਐਕਸਾਈਜ਼ ਅਤੇ ਐਨਡੀਪੀਐਸ ਕੇਸ ਸ਼ਾਮਲ ਹਨ। ਉਹ ਚਾਰ ਹੋਰ ਮਾਮਲਿਆਂ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਜਿਸ ਵਿੱਚ ਇੱਕ ਬਲਾਤਕਾਰ ਦਾ ਕੇਸ ਵੀ ਸ਼ਾਮਲ ਹੈ।

12 ਸਤੰਬਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਹਮਣੇ ਆਇਆ ਸੀ। ਜਿਸ ਵਿੱਚ ਉਸ ਨੇ ਪੁਲਿਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਖੁਦਕੁਸ਼ੀ ਕਰ ਲਵੇਗਾ। ਇਸ ਸਬੰਧ ਵਿੱਚ 12 ਸਤੰਬਰ ਨੂੰ ਇੱਕ ਕੇਸ ਵੀ ਦਰਜ ਕੀਤਾ ਗਿਆ ਸੀ। ਪੰਚਾਇਤ ਦਾ ਇਲਜ਼ਾਮ ਹੈ ਕਿ ਜੱਗਾ ਸਿੰਘ ਨੂੰ ਰਾਜਨੀਤਿਕ ਤੌਰ ‘ਤੇ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿੰਡ ਵਿੱਚ ਨਸ਼ਿਆਂ ਖਿਲਾਫ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਰੋਕਦਾ ਹੈ। ਜੱਗਾ ਸਿੰਘ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਨੂੰ ਰਾਜਨੀਤਿਕ ਤੌਰ ‘ਤੇ ਭੜਕਾਇਆ ਜਾ ਰਿਹਾ ਹੈ। ਇਸ ਮਾਮਲੇ ਦੇ ਆਲੇ-ਦੁਆਲੇ ਦੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣੋ ਕੀ ਵੱਲੋਂ ਅਮਨ ਅਰੋੜਾ

ਪਿੰਡ ਦੀਆਂ ਦੋਵਾਂ ਪੰਚਾਇਤਾਂ ਅਤੇ ਹੋਰ ਨੁਮਾਇੰਦਿਆਂ ਨੇ ਸਾਂਝੇ ਤੌਰ ‘ਤੇ ਨਸ਼ਿਆਂ ਖਿਲਾਫ ਇੱਕ ਮਤਾ ਪਾਸ ਕੀਤਾ ਸੀ। ਜੱਗਾ ਸਿੰਘ ਨਾਂ ਦੇ ਇੱਕ ਵਿਅਕਤੀ ਨੇ ਜਿਸਦਾ ਪਹਿਲਾਂ ਹੀ ਨਸ਼ਿਆਂ ਨਾਲ ਸਬੰਧ ਰਿਹਾ ਹੈ। ਜਾਣ-ਬੁੱਝ ਕੇ ਪਹਿਲਾਂ ਪੰਚਾਇਤ ਨੁਮਾਇੰਦਿਆਂ ਨਾਲ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਬਾਅਦ ਵਿੱਚ ਆਪਣੀ ਜਾਨ ਦੇਣ ਦੀ ਧਮਕੀ ਦਿੱਤੀ। ਡੀ.ਸੀ. ਦਫ਼ਤਰ ਦੇ ਬਾਹਰ ਜ਼ਹਿਰ ਖਾਣ ਦੀ ਸ਼ਰਮਨਾਕ ਹਰਕਤ ਤੋਂ ਬਾਅਦ, ਉਸ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ਅਤੇ ਤੁਰੰਤ ਰਾਜਿੰਦਰਾ ਹਸਪਤਾਲ, ਪਟਿਆਲਾ ਲਿਜਾਇਆ ਗਿਆ।

ਜੱਗਾ ਸਿੰਘ ਦੇ ਇਲਜ਼ਾਮ

ਹਸਪਤਾਲ ਵਿੱਚ ਇਲਾਜ ਅਧੀਨ ਪੀੜਤ ਜੱਗਾ ਸਿੰਘ ਨੇ ਦੱਸਿਆ ਕਿ ਉਸ ਨੇ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਇੱਕ ਵੀਡੀਓ ਪੋਸਟ ਕੀਤੀ ਸੀ। ਉਸ ਨੇ ਇਹ ਵੀ ਮੰਨਿਆ ਕਿ ਉਹ ਪਹਿਲਾਂ ਖੁਦ ਵੀ ਨਸ਼ੇ ਦਾ ਆਦੀ ਸੀ। ਪੀੜਤ ਦਾ ਦੋਸ਼ ਹੈ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਪਿੰਡ ਦੇ ਮੁਖੀ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਬੇਰਹਿਮੀ ਨਾਲ ਤੰਗ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਉਸ ਦੇ ਘਰ ਵਿੱਚ ਦਾਖਲ ਹੋਏ, ਭੰਨਤੋੜ ਕੀਤੀ। ਉਸ ‘ਤੇ ਹਮਲਾ ਕੀਤਾ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸਬੂਤ ਨਸ਼ਟ ਕਰਨ ਲਈ, ਦੋਸ਼ੀ ਨੇ ਘਰ ਦੇ ਸੀਸੀਟੀਵੀ ਕੈਮਰੇ ਤੋੜ ਦਿੱਤੇ ਅਤੇ ਡੀਵੀਆਰ ਲੈ ਗਏ।

ਪਿੰਡ ਵਾਸੀਆਂ ਦਾ ਦਾਅਵਾ: ਇਲਜ਼ਾਮ ਬੇਬੁਨਿਆਦ

ਨਮੋਲ ਪਿੰਡ ਦੇ ਲੋਕਾਂ ਨੇ ਪੀੜਤ ਦੇ ਇਲਜ਼ਾਮ ਦਾ ਖੰਡਨ ਕਰਦੇ ਹੋਏ ਦਾਅਵਾ ਕੀਤਾ ਕਿ ਜੱਗਾ ਸਿੰਘ ਖੁਦ ਨਸ਼ੇੜੀ ਅਤੇ ਨਸ਼ਾ ਵੇਚਣ ਵਾਲਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਪੰਚ ਖਿਲਾਫ ਸਾਰੇ ਇਲਜ਼ਾਮ ਬੇਬੁਨਿਆਦ ਹਨ ਅਤੇ ਪਿੰਡ ਵਿੱਚ ਨਸ਼ਾ ਖਤਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਕੇਸ ਦਰਜ ਕਰਨਾ ਪੂਰੀ ਤਰ੍ਹਾਂ ਗੈਰ-ਵਾਜਬ ਹੈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...