Credit War: ਸੁੱਖਾ ਦੁਨੇਕੇ ਨੂੰ ਕਿਸਨੇ ਮਾਰਿਆ ? ਲਾਰੈਂਸ ਤੋਂ ਬਾਅਦ ਹੁਣ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਜ਼ਿੰਮੇਵਾਰੀ
ਕੈਨੇਡਾ 'ਚ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਹੁਣ ਜੱਗੂ ਭਗਵਾਨਪੁਰੀਆ ਗੈਂਗ ਨੇ ਵੀ ਫੇਸਬੁੱਕ 'ਤੇ ਪੋਸਟ ਪਾ ਕੇ ਸੁੱਖਾ ਦੁੱਨੇਕੇ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਸੁੱਖਾ ਦਾ ਕਤਲ ਕਿਸ ਗੈਂਗ ਨੇ ਕਰਵਾਇਆ?

ਕੈਨੇਡਾ ‘ਚ ਗੈਂਗਸਟਰ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਕਤਲ ਕੇਸ ‘ਚ ਹੁਣ ਹੁਣ ਜੱਗੂ ਭਗਵਾਨਪੁਰੀਆ ਗੈਂਗ ਦੀ ਐਂਟਰੀ ਹੋ ਗਈ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਹੁਣ ਜੱਗੂ ਭਗਵਾਨਪੁਰੀਆ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਵੀ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੱਸ ਦੇਈਏ ਕਿ ਬੀਤੇ ਬੁੱਧਵਾਰ ਸੁੱਖਾ ਦੁੱਨੇਕੇ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਉਸ ‘ਤੇ ਕਰੀਬ 15 ਗੋਲੀਆਂ ਚਲਾਈਆਂ ਸਨ। ਸੁੱਖਾ ਤੋਂ ਪਹਿਲਾਂ ਹਰਦੀਪ ਸਿੰਘ ਨਿੱਝਰ ਦਾ ਵੀ ਕੈਨੇਡਾ ਵਿੱਚ ਕਤਲ ਹੋਇਆ ਸੀ। ਨਿੱਝਰ ਦੇ ਕਤਲ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ।
ਹੁਣ ਜੱਗੂ ਭਗਵਾਨਪੁਰੀਆ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਅਤੇ ਲਿਖਿਆ ਹੈ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਸੁੱਖਾ ਦੁੱਨੇਕੇ ਦੇ ਕਤਲ ਲਈ ਮੈਂ ਜ਼ਿੰਮੇਵਾਰ ਹਾਂ। ਸਾਡੇ ਭਰਾਵਾਂ ਨੇ ਇਹ ਕੰਮ ਕੀਤਾ ਹੈ। ਅਸੀਂ ਆਪਣੇ ਭਰਾ ਸੰਦੀਪ ਨੰਗਲ ਅੰਬੀਆ ਦੇ ਕਤਲ ਦਾ ਬਦਲਾ ਲੈ ਲਿਆ ਹੈ।
ਪੋਸਟ ‘ਚ ਅੱਗੇ ਲਿਖਿਆ ਹੈ, ”ਸਾਡੇ ਭਰਾ ਦਾ ਕਤਲ ਸੁੱਖਾ ਦੁੱਨੇਕੇ ਦੇ ਕਹਿਣ ‘ਤੇ ਕੀਤਾ ਗਿਆ ਸੀ। ਅੱਜ ਅਸੀਂ ਸਾਰਿਆਂ ਦੇ ਭੁਲੇਖੇ ਦੂਰ ਕਰ ਦਿੱਤੇ ਹਨ। ਹੋਰ ਜੋ ਸਾਡੇ ਵਿਰੋਧੀ ਹਨ, ਉਹ ਵੀ ਤਿਆਰ ਰਹਿਣ। ਕੋਈ ਨਹੀਂ ਜਾਣਦਾ ਕਿ ਕਿਸ ਦੀ ਮੌਤ ਕਿੱਥੇ ਆ ਜਾਵੇ।
ਲਾਰੇਂਸ ਬਿਸ਼ਨੋਈ ਗੈਂਗ ਨੇ ਵੀ ਐਫਬੀ ਤੇ ਪਾਈ ਸੀ ਪੋਸਟ
ਜੱਗੂ ਭਗਵਾਨਪੁਰੀਆ ਗੈਂਗ ਤੋਂ ਪਹਿਲਾਂ ਲਾਰੈਂਸ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ ਸੀ, ਹਾਂ ਜੀ ਸਤਿ ਸ਼੍ਰੀ ਕਾਲ, ਰਾਮ ਰਾਮ ਸਾਰਿਆਂ ਨੂੰ। ਇਹ ਸੁੱਖਾ ਦੁੱਨੇਕੇ ਜੋ ਬੰਬੀਹਾ ਗਰੁੱਪ ਦੇ ਇੰਚਾਰਜ ਬਣਿਆ ਫਿਰਦਾ ਸੀ, ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲੈਂਦਾ ਹੈ। ਇਸ ਹੈਰੋਇਨ ਦੇ ਆਦੀ ਨਸ਼ੇੜੀ ਨੇ ਸਿਰਫ਼ ਪੈਸਿਆਂ ਲਈ ਕਈ ਘਰ ਤਬਾਹ ਕਰ ਦਿੱਤੇ ਸਨ। ਸਾਡੇ ਭਰਾ ਗੁਰਲਾਲ ਬਰਾੜ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਇਸਦਾ ਹੱਥ ਸੀ।
ਲਾਰੈਂਸ ਗੈਂਗ ਨੇ ਅੱਗੇ ਲਿਖਿਆ, ਉਸ ਨੇ ਸੰਦੀਪ ਨੰਗਲ ਅੰਬੀਆ ਦਾ ਕਤਲ ਵੀ ਕਰਵਾਇਆ ਸੀ। ਉਸਨੂੰ ਉਸਦੇ ਪਾਪਾਂ ਦੀ ਸਜ਼ਾ ਮਿਲੀ। ਸਿਰਫ ਇੱਕ ਗੱਲ ਕਹਿਣੀ ਹੈ, ਜਿਹੜੀਆਂ ਦੁੱਕੀਆਂ-ਤਿੱਕੀਆਂ ਅਜੇ ਬਚੀਆਂ ਹੋਈਆਂ ਹਨ, ਉਹ ਜਿੱਥੇ ਚਾਹੇ ਭੱਜ ਲੈਣ, ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਚਲੇ ਜਾਣ, ਇਹ ਨਾ ਸੋਚਣ ਕਿ ਸਾਡੇ ਨਾਲ ਦੁਸ਼ਮਣੀ ਰੱਖ ਕੇ ਤੁਸੀਂ ਬਚ ਜਾਵੋਗੇ, ਸਮਾਂ ਜ਼ਰੂਰ ਲੱਗ ਸਕਦਾ ਹੈ ਜਿਆਦਾ ਜਾਂ ਘੱਟ, ਪਰ “ਹਰੇਕ ਨੂੰ ਉਸਦੇ ਕੰਮਾਂ ਦੀ ਸਜ਼ਾ ਮਿਲੇਗੀ।”
ਇਹ ਵੀ ਪੜ੍ਹੋ
2017 ਵਿੱਚ ਕੈਨੇਡਾ ਸ਼ਿਫਟ ਹੋ ਗਿਆ ਸੀ ਸੁੱਖਾ ਦੁੱਨੇਕੇ
ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਬੰਬੀਹਾ ਗਿਰੋਹ ਨਾਲ ਸਬੰਧਤ ਸੀ। ਉਸ ਨੇ ਸਾਲ 2017 ਵਿੱਚ ਹੀ ਭਾਰਤ ਛੱਡ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ਕੈਨੇਡਾ ਵਿੱਚ ਸ਼ਰਨ ਲਈ ਸੀ। ਉਹ ਮੋਸਟ ਵਾਂਟੇਡ ਅਪਰਾਧੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਇਸ ਤੇ 18 ਕੇਸ ਦਰਜ ਹਨ। ਦੱਸ ਦੇਈਏ ਕਿ NIA ਖਾਲਿਸਤਾਨ ਪੱਖੀ ਸੰਗਠਨਾਂ ‘ਤੇ ਸ਼ਿਕੰਜਾ ਕੱਸ ਰਹੀ ਹੈ।