AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੈਂਗਸਟਰ ਜੱਗੂ ਦੀ ਮਾਸੀ ਬਣੀ ਬਲਾਕ ਸੰਮਤੀ ਦੀ ਚੇਅਰਪਰਸਨ, ਜੇਲ੍ਹ ‘ਚ ਬੈਠੀ ਨੇ ਜਿੱਤੀ ਚੋਣ

ਇਸ ਚੋਣ 'ਚ ਭਗਵਾਨਪੁਰ ਪਿੰਡ ਦੀ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਨੂੰ ਜੇਤੂ ਐਲਾਨਿਆ ਗਿਆ। ਕੁੱਲ 19 ਵੋਟ ਪਾਏ ਜਾਣੇ ਸਨ, ਜਿਨ੍ਹਾਂ 'ਚੋਂ 11 ਵੋਟਾਂ ਆਜ਼ਾਦ ਬਲਾਕ ਸੰਮਤੀ ਉਮੀਦਵਾਰ ਰਾਜਵਿੰਦਰ ਕੌਰ ਨੂੰ ਮਿਲਿਆ ਤੇ 6 ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮਿਲਿਆ। ਇਸ ਤਰ੍ਹਾਂ ਜੱਗੂ ਦੀ ਮਾਸੀ ਪੰਜ ਵੋਟਾਂ ਨਾਲ ਜੇਤੂ ਐਲਾਨੀ ਗਈ।

ਗੈਂਗਸਟਰ ਜੱਗੂ ਦੀ ਮਾਸੀ ਬਣੀ ਬਲਾਕ ਸੰਮਤੀ ਦੀ ਚੇਅਰਪਰਸਨ, ਜੇਲ੍ਹ 'ਚ ਬੈਠੀ ਨੇ ਜਿੱਤੀ ਚੋਣ
ਗੈਂਗਸਟਰ ਜੱਗੂ ਦੀ ਮਾਸੀ ਬਣੀ ਬਲਾਕ ਸੰਮਤੀ ਦੀ ਚੇਅਰਪਰਸਨ
avtar-singh
| Published: 18 Mar 2026 10:38 AM IST

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਚੇਅਰਪਰਸਨ ਚੁਣੀ ਗਈ ਹੈ। ਦੱਸ ਦੇਈਏ ਕਿ ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ‘ਤੇ ਵੋਟਿੰਗ ਪ੍ਰਕਿਰਿਆ ਹੋਈ। ਬਲਾਕ ਸੰਮਤੀ ਦੇ ਚੇਅਰਪਰਸਨ ਲਈ ਹੋਈ ਚੋਣ ‘ਚ ਰਾਜਵਿੰਦਰ ਕੌਰ ਭਗਵਾਨਪੁਰਾ ਨੇ ਪੰਜ ਵੋਟਾਂ ਨਾਲ ਜਿੱਤ ਹਾਸਲ ਕੀਤੀ।

ਜੱਗੂ ਦੀ ਮਾਸੀ ਰਾਜਵਿੰਦਰ ਕੌਰ ਕਿਸੇ ਮਾਮਲੇ ‘ਚ ਜੁਡੀਸ਼ੀਅਲ ਕਸਟਡੀ ‘ਚ ਹਨ ਤੇ ਅਦਾਲਤ ਦੇ ਹੁਕਮਾਂ ‘ਤੇ ਭਾਰੀ ਪੁਲਿਸ ਫੋਰਸ ਦੀ ਨਿਗਰਨੀ ‘ਚ ਲਿਆਂਦਾ ਗਿਆ ਸੀ। ਹਾਈ ਕੋਰਟ ਦੇ ਹੁਕਮਾਂ ਦੇ ਮੁਕਾਤਬ ਬੈਲਟ ਪੇਪਰ ਤੇ ਸੀਸੀਟੀਵੀ ਕੈਮਰਿਆਂ ਦੀ ਦੇਖਰੇਖ ‘ਚ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੇ ਚੇਅਰਪਰਸਨ ਦੀ ਚੋਣ ਐਸਡੀਐਮ ਦਫ਼ਤਰ ਵਿਖੇ ਕਰਵਾਈ ਗਈ।

ਇਸ ਚੋਣ ‘ਚ ਭਗਵਾਨਪੁਰ ਪਿੰਡ ਦੀ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਨੂੰ ਜੇਤੂ ਐਲਾਨਿਆ ਗਿਆ। ਕੁੱਲ 19 ਵੋਟ ਪਾਏ ਜਾਣੇ ਸਨ, ਜਿਨ੍ਹਾਂ ‘ਚੋਂ 11 ਵੋਟਾਂ ਆਜ਼ਾਦ ਬਲਾਕ ਸੰਮਤੀ ਉਮੀਦਵਾਰ ਰਾਜਵਿੰਦਰ ਕੌਰ ਨੂੰ ਮਿਲਿਆ ਤੇ 6 ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮਿਲਿਆ। ਇਸ ਤਰ੍ਹਾਂ ਜੱਗੂ ਦੀ ਮਾਸੀ ਪੰਜ ਵੋਟਾਂ ਨਾਲ ਜੇਤੂ ਐਲਾਨੀ ਗਈ।

ਰਾਜਵਿੰਦਰ ਕੌਰ ਦੇ ਵਕੀਲ ਕਰਨਜੀਤ ਸਿੰਘ ਨੇ ਦੱਸਿਆ ਕਿ 10 ਬਲਾਕ ਸੰਮਤੀ ਮੈਬਰਾਂ ਨੇ ਹਾਈ ਕੋਰਟ ‘ਚ ਇੱਕ ਪਟੀਸ਼ਨ ਪਾਈ ਸੀ। ਉਨ੍ਹਾਂ ਨੂੰ ਸ਼ੱਕ ਸੀ ਕਿ ਚੋਣ ‘ਚ ਧਾਂਦਲੀ ਹੋ ਸਕਦੀ ਹੈ। ਕੋਰਟ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਚੋਣ ਨਿਰਪੱਖ ਤਰੀਕੇ ਨਾਲ ਕਰਵਾਏ ਜਾਣ।

ਇਸ ਹੁਕਮ ਮੁਤਾਬਕ ਚੋਣ ਪ੍ਰਕਿਰਿਆ ਕੈਮਰਿਆਂ ਦੀ ਨਿਗਰਾਨੀ ਦੇ ਬੈਲਟ ਪੇਪਰ ਰਾਹੀਂ ਪੂਰੀ ਕੀਤੀ ਗਈ। ਇਸ ਵਿਚਕਾਰ, ਡੇਰਾ ਬਾਬਾ ਨਾਨਕ ਦੇ ਐਸਡੀਐਮ ਆਦਿਤਿਆ ਸ਼ਰਮਾ ਨੇ ਦੱਸਿਆ ਕਿ ਚੋਣ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੀ ਪੂਰਾ ਹੋਇਆ। ਇਹ ਪੂਰੀ ਪ੍ਰਕਿਰਿਆ ਗੁਰਦਾਸਪੁਰ ਦੇ ਡੀਸੀ ਦੀ ਮੌਜੂਦਗੀ ‘ਚ ਪੂਰੀ ਕੀਤੀ ਗਈ।

Follow Us
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...