ਜਲੰਧਰ: ਭਗਵਾਨਪੁਰੀਆ ਦੇ ਗੈਂਗਸਟਰਾਂ ਤੋਂ 6 ਪਿਸਤੌਲਾਂ ਬਰਾਮਦ, ਐਨਕਾਊਂਟਰ ‘ਚ ਗ੍ਰਿਫ਼ਤਾਰ ਹੋਏ ਸਨ 3 ਬਦਮਾਸ਼

Updated On: 

28 Oct 2025 10:19 AM IST

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨਕਰਨ ਸਿੰਘ ਦਿਓਲ, ਸਿਮਰਨਜੀਤ ਸਿੰਘ ਤੇ ਜੈਵਰੀ ਸਿੰਘ ਤੋਂ ਹਥਿਆਰ ਬਰਾਮਦ ਕੀਤੇ ਹਨ। ਤਿੰਨਾਂ ਦਾ ਜਦੋਂ ਐਨਕਾਊਂਟਰ ਕੀਤਾ ਗਿਆ ਸੀ ਤਾਂ ਉਨ੍ਹਾਂ ਤੋਂ 2 ਪਿਸਤੌਲ ਬਰਾਮਦ ਕੀਤੇ ਗਏ ਸਨ। ਹੁਣ ਤੱਕ ਮੁਲਜ਼ਮਾਂ ਤੋਂ ਕੁੱਲ 8 ਪਿਸਤੌਲਾਂ ਬਰਾਮਦ ਹੋ ਚੁੱਕੀਆਂ ਹਨ।

ਜਲੰਧਰ: ਭਗਵਾਨਪੁਰੀਆ ਦੇ ਗੈਂਗਸਟਰਾਂ ਤੋਂ 6 ਪਿਸਤੌਲਾਂ ਬਰਾਮਦ, ਐਨਕਾਊਂਟਰ ਚ ਗ੍ਰਿਫ਼ਤਾਰ ਹੋਏ ਸਨ 3 ਬਦਮਾਸ਼
Follow Us On

ਪੰਜਾਬ ‘ਚ ਸੰਗਠਿਤ ਅਪਰਾਧ ਤੇ ਹਥਿਆਰ ਤਸਕਰੀ ਨੈੱਟਵਰਕ ਦੇ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ 6 ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਮਾਮਲੇ ‘ਚ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੁਲਿਸ ਨੇ 3 ਮੁਲਜ਼ਮਾਂ ਨੂੰ ਬੀਤੀ ਦਿਨੀਂ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛ-ਗਿੱਛ ਤੋਂ ਬਾਅਦ ਇਹ ਬਰਾਮਦਗੀ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਨਕਰਨ ਸਿੰਘ ਦਿਓਲ, ਸਿਮਰਨਜੀਤ ਸਿੰਘ ਤੇ ਜੈਵੀਰ ਸਿੰਘ ਤੋਂ ਹਥਿਆਰ ਬਰਾਮਦ ਕੀਤੇ ਹਨ। ਤਿੰਨਾਂ ਦਾ ਜਦੋਂ ਐਨਕਾਊਂਟਰ ਕੀਤਾ ਗਿਆ ਸੀ ਤਾਂ ਉਨ੍ਹਾਂ ਤੋਂ 2 ਪਿਸਤੌਲ ਬਰਾਮਦ ਕੀਤੇ ਗਏ ਸਨ। ਹੁਣ ਤੱਕ ਮੁਲਜ਼ਮਾਂ ਤੋਂ ਕੁੱਲ 8 ਪਿਸਤੌਲਾਂ ਬਰਾਮਦ ਹੋ ਚੁੱਕੀਆਂ ਹਨ।

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੱਗੂ ਭਗਵਾਨਪੁਰੀਆਂ ਦੇ ਨਜ਼ਦੀਕੀ ਸਾਥੀ ਸਨ ਤੇ ਉਨ੍ਹਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। ਮੁਲਜ਼ਮ ਇਨ੍ਹਾਂ ਹਥਿਆਰਾਂ ਦੀ ਸਪਲਾਈ ਪੰਜਾਬ ‘ਚ ਐਕਟਿਵ ਅਪਰਾਧਿਕ ਗਿਰੋਹਾਂ ਨੂੰ ਕਰਦੇ ਸਨ।

ਇਸ ਸਬੰਧ ‘ਚ ਥਾਣਾ ਰਾਮਾ ਮੰਡੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਅੱਗੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਸਪਲਾਈ ਨੈੱਟਵਰਕ ਦੇ ਫਾਰਵਡ ਤੇ ਬੈਕਵਰਡ ਲਿੰਕ ਦਾ ਪੂਰੀ ਤਰ੍ਹਾਂ ਪਤਾ ਲਗਾਇਆ ਜਾ ਸਕੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਸੰਗਠਿਤ ਅਪਰਾਧ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।