ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਜੱਗੂ ਭਗਵਨਾਪੁਰੀਆ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Updated On: 

30 Oct 2025 11:07 AM IST

ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ। ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ,ਜਿਸ ਤੋਂ ਬਾਅਦ ਪੁਲਿਸ ਉਸਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਵਿਰੁੱਧ 100 ਤੋਂ ਵੱਧ ਮਾਮਲੇ ਦਰਜ ਹਨ।

ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਜੱਗੂ ਭਗਵਨਾਪੁਰੀਆ, ਅਦਾਲਤ ਚ ਕੀਤਾ ਜਾਵੇਗਾ ਪੇਸ਼

ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ ਜੱਗੂ ਭਗਵਨਾਪੁਰੀਆ, ਅਦਾਲਤ 'ਚ ਕੀਤਾ ਜਾਵੇਗਾ ਪੇਸ਼

Follow Us On

ਜੂਨ ਮਹੀਨੇ ਹੋਏ ਮਾਂ ਦੇ ਕਤਲ ਤੋਂ ਬਾਅਦ ਜੱਗੂ ਭਗਵਾਨਪੁਰੀਆ ਪੰਜਾਬ ਵਾਪਸ ਪਰਤਿਆ ਹੈ। ਪੰਜਾਬ ਪੁਲਿਸ ਦੇਰ ਰਾਤ ਕਰੀਬ 1 ਵਜੇ ਉਸ ਨੂੰ ਅੰਮ੍ਰਿਤਸਰ ਏਅਪੋਰਟ ਲੈ ਕੇ ਪਹੁੰਚੀ। ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਬਟਾਲਾ ‘ਚ ਹਾਲ ਹੀ ‘ਚ ਹੋਈ ਗੋਲੀਬਾਰੀ ‘ਚ ਮਾਰੇ ਗਏ ਵਿਅਕਤੀ ਗੋਰਾ ਬਰਿਆਰ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਜੱਗੂ ਭਗਵਾਨਪੁਰੀਆ ਨੂੰ ਬਟਾਲਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ। ਜੱਗੂ ਭਗਵਾਨਪੁਰੀਆ ਵਿਰੁੱਧ 100 ਤੋਂ ਵੱਧ ਮਾਮਲੇ ਦਰਜ ਹਨ।

ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕਤਲ

26 ਜੂਨ ਦੀ ਰਾਤ ਨੂੰ, ਦੋ ਬਾਈਕ ਸਵਾਰ ਹਮਲਾਵਰਾਂ ਨੇ ਬਟਾਲਾ ਦੇ ਅਰਬਨ ਅਸਟੇਟ ਖੇਤਰ ਵਿਖੇ ਜੱਗੂ ਦੀ ਮਾਂ ਹਰਜੀਤ ਕੌਰ (52) ਤੇ ਉਸ ਦੇ ਨਜ਼ਦੀਕੀ ਕਰਨਵੀਰ ਸਿੰਘ (29) ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਰਾਤ 9:07 ਵਜੇ ਦੇ ਕਰੀਬ ਵਾਪਰੀ ਸੀ। ਕਰਨਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਰਜੀਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਇਸ ਘਟਨਾ ਨੂੰ ਅੰਦਰੂਨੀ ਗੈਂਗ ਵਾਰ ਨਾਲ ਜੋੜਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਘਨਸ਼ਿਆਮਪੁਰੀਆ ਗੈਂਗ ਅਤੇ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਵਿਅਕਤੀਆਂ, ਡੋਨੀ ਬਲ, ਪ੍ਰਭੂ ਦਾਸੂਵਾਲ ਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ ‘ਤੇ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਪੋਸਟ ਕੀਤੀ ਸੀ ਤੇ ਦਾਅਵਾ ਕੀਤਾ ਕਿ ਇਹ ਉਨ੍ਹਾਂ ਦੇ ਸਾਥੀ ਗੋਰੇ ਬਰਿਆਰ ਦੇ ਕਤਲ ਦਾ ਬਦਲਾ ਸੀ।

ਜੱਗੂ ਭਗਵਾਨਪੁਰੀਆ ਦੇ ਸਾਥੀ ਦਾ ਦਿਨ-ਦਿਹਾੜੇ ਕਤਲ

5 ਜੁਲਾਈ ਨੂੰ, ਅਣਪਛਾਤੇ ਹਮਲਾਵਰਾਂ ਨੇ ਅੰਮ੍ਰਿਤਸਰ ਦੇ ਚੰਨਣਕੇ ਪਿੰਡ ‘ਚ ਦੁਪਹਿਰ ਵੇਲੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਜੁਗਰਾਜ ਸਿੰਘ ਉਰਫ਼ ਤੋਤਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜੁਗਰਾਜ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਇੱਕ ਬਦਨਾਮ ਗੈਂਗਸਟਰ ਜਗਰੂਪ ਸਿੰਘ ਰੂਪਾ ਦਾ ਭਰਾ ਸੀ।

ਹਮਲਾਵਰਾਂ ਨੇ ਜੁਗਰਾਜ ‘ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ, ਗੋਪੀ ਘਨਸ਼ਿਆਮਪੁਰੀਆ ਗੈਂਗ ਨੇ ਸੋਸ਼ਲ ਮੀਡੀਆ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ। ਦੱਸਿਆ ਜਾ ਰਿਹਾ ਹੈ ਕਿ ਘਣਸ਼ਿਆਮਪੁਰੀਆ ਗੈਂਗ ਇਸ ਸਮੇਂ ਬੰਬੀਹਾ ਗੈਂਗ ਦੇ ਸਹਿਯੋਗ ਨਾਲ ਸਰਗਰਮ ਹੈ ਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਲੋਕਾਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਿਹਾ ਹੈ।

ਕੌਣ ਹੈ ਜੱਗੂ ਭਗਵਾਨਪੁਰੀਆ?

ਜੱਗੂ ਗੁਰਦਾਸਪੁਰ ਦੇ ਭਗਵਾਨਪੁਰ ਪਿੰਡ ਦਾ ਰਹਿਣ ਵਾਲਾ ਹੈ। ਉਹ 2014 ‘ਚ ਧਿਆਨਪੁਰ ਪਿੰਡ ‘ਚ ਹੋਏ ਕਤਲ ਤੋਂ ਬਾਅਦ ਸੁਰਖੀਆਂ ‘ਚ ਆਇਆ ਸੀ। ਇਸ ਤੋਂ ਬਾਅਦ 2015 ‘ਚ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ 23 ਮਾਰਚ, 2023 ਨੂੰ ਅਸਾਮ ਦੀ ਸਿਲਚਰ ਕੇਂਦਰੀ ਜੇਲ੍ਹ ਭੇਜਿਆ ਗਿਆ।

ਜੱਗੂ ਖਿਲਾਫ਼ ਪੰਜਾਬ ਤੇ ਹੋਰ ਰਾਜਾਂ ‘ਚ 128 ਤੋਂ ਵੱਧ ਮਾਮਲੇ ਦਰਜ ਹਨ। ਉਸ ਨੇ ਉੱਤਰੀ ਭਾਰਤ ‘ਚ ਸਭ ਤੋਂ ਵੱਡਾ ਹਥਿਆਰਾਂ ਦਾ ਨੈੱਟਵਰਕ ਬਣਾਇਆ। ਇਸ ਦੇ ਨਾਲ ਉਸ ਨੇ ਫਿਰੌਤੀ ਮੰਗ ਕੇ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਾਫ਼ੀ ਮੁਨਾਫ਼ਾ ਕਮਾਉਣਾ ਸ਼ੁਰੂ ਕੀਤਾ।

ਇਨ੍ਹਾਂ ਵੱਡੇ ਮਾਮਲਿਆਂ ‘ਚ ਜੱਗੂ ਦਾ ਨਾਮ ਆਇਆ ਸਾਹਮਣੇ

3 ਅਗਸਤ, 2021 ਨੂੰ, ਉਸ ਨੇ ਇੱਕ ਹਸਪਤਾਲ ‘ਚ ਪੰਜਾਬ ਦੇ ਬਦਨਾਮ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀ ਮਾਰ ਕੇ ਕਤਲ।

29 ਮਈ, 2022 ਨੂੰ, ਉਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲਾਰੈਂਸ ਗੈਂਗ ਨੂੰ ਸ਼ੂਟਰ, ਹਥਿਆਰ ਤੇ ਵਾਹਨ ਮੁਹੱਈਆ ਕਰਵਾਏ।