ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਆਸਾਰ, ਡੀਜੀਪੀ ਨੇ ਖਨੌਰੀ ਸਰਹੱਦ ਤੇ ਡੱਲੇਵਾਲ ਨਾਲ ਮੁਲਾਕਾਤ

Updated On: 

15 Dec 2024 12:22 PM

ਸ਼ੰਭੂ-ਖਨੌਰੀ ਸਰਹੱਦ 'ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਵੱਲ ਹਰਿਆਣਾ ਦੇ ਕਿਸਾਨਾਂ ਦਾ ਵੀ ਝੁਕਾਅ ਆਉਣ ਲੱਗਾ ਹੈ। ਬੀਕੇਯੂ ਆਗੂ ਗੁਰਨਾਮ ਚੜੂਨੀ ਵੀ ਖਨੌਰੀ ਸਰਹੱਦ ਵਿਖੇ ਡੱਲੇਵਾਲ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ।

ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਆਸਾਰ, ਡੀਜੀਪੀ ਨੇ ਖਨੌਰੀ ਸਰਹੱਦ ਤੇ ਡੱਲੇਵਾਲ ਨਾਲ ਮੁਲਾਕਾਤ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ। Pic Credit: PTI/Social Media

Follow Us On

ਸ਼ੰਭੂ-ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।

ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ।

ਹਰਿਆਣਾ ਦੇ ਕਿਸਾਨ ਵੀ ਹੋਣਗੇ ਸ਼ਾਮਿਲ

ਦੂਜੇ ਪਾਸੇ ਸ਼ੰਭੂ-ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਵੱਲ ਹਰਿਆਣਾ ਦੇ ਕਿਸਾਨਾਂ ਦਾ ਵੀ ਝੁਕਾਅ ਆਉਣ ਲੱਗਾ ਹੈ। ਬੀਕੇਯੂ ਆਗੂ ਗੁਰਨਾਮ ਚੜੂਨੀ ਵੀ ਖਨੌਰੀ ਸਰਹੱਦ ਵਿਖੇ ਡੱਲੇਵਾਲ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ।

ਜਦੋਂ ਕਿ ਡੱਲੇਵਾਲ ਨੇ ਮਰਨ ਵਰਤ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ ‘ਤੇ ਮੰਜੇ ‘ਤੇ ਲੇਟਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।

ਸੁਪਰੀਮ ਕੋਰਟ ਨੇ ਕੀਤੀ ਸੀ ਟਿੱਪਣੀ

ਦਰਅਸਲ ਕੁੱਝ ਦਿਨ ਪਹਿਲਾਂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਇਸ ਕਰਕੇ ਉਹਨਾਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਪਰ ਕਿਸਾਨਾਂ ਦਾ ਅੰਦੋਲਨ ਸਾਂਤ ਚੱਲ ਰਿਹਾ ਹੈ। ਇਸ ਕਰਕੇ ਉਹਨਾਂ ਉੱਪਰ ਕਿਸੇ ਪ੍ਰਕਾਰ ਦੀ ਕੋਈ ਸਖ਼ਤੀ ਨਾ ਕੀਤੀ ਜਾਵੇ।

Exit mobile version