Jagjeet Dallewal: ਕੇਂਦਰ ਦੇ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਚੜਾਇਆ ਗਿਆ ਗਲੂਕੋਜ਼, 14 ਫਰਬਰੀ ਨੂੰ ਹੋਵੇਗੀ ਮੀਟਿੰਗ
ਸੱਦੇ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇੱਕ ਮੀਟਿੰਗ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਹੋਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ 'ਤੇ ਹਨ।
ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ‘ਤੇ ਹਨ। ਇਸ ਮੁਲਾਕਾਤ ਵਿੱਚ ਉਹਨਾਂ ਨੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਲਈ ਮਨਾਇਆ ਅਤੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ।
ਅੱਜ ਡੱਲੇਵਾਲ ਦਾ ਮਰਨ ਵਰਤ 55ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ। ਕੇਂਦਰ ਵੱਲੋਂ ਆਏ ਸੱਦੇ ਤੋਂ ਬਾਅਦ ਡੱਲੇਵਾਲ ਨੂੰ ਡਾਕਟਰਾਂ ਦੀ ਟੀਮ ਨੇ ਗਲੂਕੋਜ਼ ਲਗਾਇਆ। ਕੇਂਦਰ ਵੱਲੋਂ ਆਏ ਸੱਦੇ ਵਿੱਚ ਕਿਹਾ ਗਿਆ ਹੈ ਕਿ ਉਮੀਦ ਹੈ ਕਿ ਡੱਲੇਵਾਲ ਜਲਦੀ ਹੀ ਆਪਣਾ ਵਰਤ ਖਤਮ ਕਰਨਗੇ ਅਤੇ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਚੰਡੀਗੜ੍ਹ ਵਿੱਚ ਹੋਵੇਗੀ ਮੀਟਿੰਗ
ਸੱਦੇ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇੱਕ ਮੀਟਿੰਗ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਹੋਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਖੇਤੀਬਾੜੀ ਸਕੱਤਰ ਪ੍ਰਿਯਰੰਜਨ ਨੇ ਕਿਹਾ ਕਿ ਕੇਂਦਰ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਜੋ ਮਰਨ ਵਰਤ ‘ਤੇ ਹਨ। ਅਸੀਂ ਇੱਥੇ ਇੱਕ ਹੱਲ ਲੱਭਣ ਆਏ ਹਾਂ। ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ, ਪਰ ਉਹਨਾਂ ਨੇ ਇਨਕਾਰ ਕਰ ਦਿੱਤਾ।
ਡੱਲੇਵਾਲ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਪਹਿਲਾਂ ਉਨ੍ਹਾਂ 121 ਕਿਸਾਨਾਂ ਨਾਲ ਗੱਲ ਕੀਤੀ ਜਾਵੇ ਜੋ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਤੇ ਬੈਠੇ ਹੋਏ ਹਨ।
ਡੱਲੇਵਾਲ ਤੇ ਪਾਇਆ ਜਾ ਰਿਹਾ ਦਬਾਅ
ਕਿਸਾਨ ਆਗੂ ਕਾਕਾ ਸਿੰਘ ਕੋਕੜਾ ਨੇ ਦਾਅਵਾ ਕੀਤਾ ਹੈ ਕਿ ਡੱਲੇਵਾਲ ਤੇ ਕੁੱਝ ਖਾ ਲੈਣ ਅਤੇ ਭੁੱਖ ਹੜਤਾਲ ਖ਼ਤਮ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਭੁੱਖ ਹੜਤਾਲ ਤੇ ਬੈਠੇ 121 ਕਿਸਾਨਾਂ ਨੇ ਕਿਹਾ ਕਿ ਅਸੀਂ ਡੱਲੇਵਾਲ ਨਾਲ ਹਾਂ ਅਤੇ ਉਹਨਾਂ ਨਾਲ ਹੀ ਮਰਨ ਵਰਤ ਖ਼ਤਮ ਕੀਤਾ ਜਾਵੇਗਾ। ਕਿਸਾਨ ਡੱਲੇਵਾਲ ਨੂੰ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਹਨ। ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ 14 ਫਰਵਰੀ ਤੱਕ ਡਾਕਟਰੀ ਸਹਾਇਤਾ ‘ਤੇ ਜ਼ਿੰਦਾ ਰਹਿਣਾ ਮੁਸ਼ਕਿਲ ਹੈ।
ਇਹ ਵੀ ਪੜ੍ਹੋ
26 ਨੂੰ ਹੋਵੇਗਾ ਟਰੈਕਟਰ ਮਾਰਚ
ਕੇਂਦਰ ਵੱਲੋਂ ਸੱਦਾ ਆਉਣ ਤੋਂ ਬਾਅਦ ਹੁਣ ਸਭ ਦੀ ਨਜ਼ਰ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਤੇ ਰਹੇਗਾ। ਹਾਲਾਂਕਿ ਸਰਵਣ ਸਿੰਘ ਪੰਧੇਰ ਨੇ ਇਸ ਤੋਂ ਪਹਿਲਾਂ ਦਿੱਲੀ ਕੂਚ ਦਾ ਵੀ ਐਲਾਨ ਕੀਤਾ ਸੀ।