Kisan Protest: ਡੱਲੇਵਾਲ ਨੂੰ ਮਿਲੇ ਜਲੰਧਰ ਦੇ ਸੰਸਦ ਮੈਂਬਰ ਚੰਨੀ, ਬੋਲੇ- ਰਾਹੁਲ ਗਾਂਧੀ…
Jagjeet Dallewal: ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ 'ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ। ਜਿਸ ਵਿੱਚ ਐਮ.ਐਸ.ਏ.ਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ।
ਜਲੰਧਰ ਦੇ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨ ਅੰਦੋਲਨ ਵਿੱਚ ਮਰਨ ਵਰਤ ‘ਤੇ ਬੈਠੇ ਹਨ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇਹ ਮੀਟਿੰਗ ਖਨੌਰੀ ਸਰਹੱਦ ਵਿਖੇ ਕੀਤੀ।
ਚੰਨੀ ਨੇ ਡੱਲੇਵਾਲ ਨੂੰ ਕਿਹਾ- ਰਾਹੁਲ ਗਾਂਧੀ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਮੈਂ ਸੰਸਦੀ ਸਥਾਈ ਕਮੇਟੀ ਦੀ ਰਿਪੋਰਟ ਵੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਦੇ ਨਾਲ-ਨਾਲ ਕਿਸਾਨ ਅਤੇ ਮਜ਼ਦੂਰ ਹਿਤੈਸ਼ੀ ਸਿਫਾਰਸ਼ਾਂ ਸ਼ਾਮਲ ਹਨ।
Met S. Jagjit Singh Dallewal Ji at the Khanauri border, where he is selflessly risking his life for the farmers of our country.
Conveyed the concern expressed by Shri @RahulGandhi Ji regarding his health and well-being. Additionally, I presented the report of the Parliamentary pic.twitter.com/dxbJ52g8AW
— Charanjit Singh Channi (@CHARANJITCHANNI) December 21, 2024
ਇਹ ਵੀ ਪੜ੍ਹੋ
ਡੱਲੇਵਾਲ ਦੀ ਹਾਲਤ ਬਹੁਤ ਗੰਭੀਰ- ਚੰਨੀ
ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਖੇਤੀਬਾੜੀ ਕਮੇਟੀ ਦਾ ਚੇਅਰਮੈਨ ਹਾਂ। ਅੱਜ ਮੈਂ ਡੱਲੇਵਾਲ ਨੂੰ ਕਿਸਾਨਾਂ ‘ਤੇ ਮੇਰੇ ਵੱਲੋਂ ਬਣਾਈ ਰਿਪੋਰਟ ਦਿਖਾਉਣ ਆਇਆ ਹਾਂ। ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ। ਜਿਸ ਵਿੱਚ ਐਮ.ਐਸ.ਏ.ਪੀ ਅਤੇ ਕਿਸਾਨਾਂ ਦੇ ਮਸਲਿਆਂ ਸਮੇਤ ਕਈ ਮੰਗਾਂ ਹਨ। ਚੰਨੀ ਨੇ ਕਿਹਾ- ਡੱਲੇਵਾਲ ਦੀ ਸਿਹਤ ਬਹੁਤ ਗੰਭੀਰ ਹੈ, ਇਸ ਲਈ ਮੈਂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਆਇਆ ਹਾਂ।
ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅੱਗੇ ਕਿਸਾਨਾਂ ਦੀਆਂ ਮੰਗਾਂ ਰੱਖੀਆਂ ਹਨ। ਉਹਨਾਂ ਨੇ ਕਿਹਾ ਕਿ ਮੈਂ ਡੱਲੇਵਾਲ ਸਾਹਿਬ ਨੂੰ ਇਹ ਦੱਸਣ ਆਇਆ ਹਾਂ ਕਿ ਕਿਰਪਾ ਕਰਕੇ ਆਪਣੀ ਸਿਹਤ ਦਾ ਖਿਆਲ ਰੱਖੋ, ਕਿਸਾਨਾਂ ਅਤੇ ਸਮਾਜ ਨੂੰ ਤੁਹਾਡੀ ਬਹੁਤ ਲੋੜ ਹੈ। ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਡੱਲੇਵਾਲ ਸਾਹਿਬ ਦੀ ਲੋੜ ਹੈ। ਇਸ ਲਈ, ਤੁਹਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਿਸਾਨ ਮਜ਼ਬੂਤ ਹੋ ਸਕਣ।
24 ਨੂੰ SKM ਦੀ ਬੈਠਕ
24 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਮੋਰਚੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 21 ਦਸੰਬਰ ਨੂੰ ਖਨੌਰੀ ਬਾਰਡਰ ਤੇ ਵੀ ਸੰਯੁਕਤ ਮੋਰਚੇ ਦੇ ਆਗੂਆਂ ਨੇ ਮੀਟਿੰਗ ਕੀਤੀ ਸੀ।