AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ ‘ਤੇ ਭਾਰੀ ਸੁਰੱਖਿਆ, ਰਸਤਾ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਖਨੌਰੀ ਬਾਰਡਰ 'ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਕੂਚ ਤੋਂ ਪਹਿਲਾਂ ਬਾਰਡਰ 'ਤੇ ਤਣਾਅ ਵਧਣ ਦੀ ਸਥਿਤੀ ਬਣੀ ਹੋਈ ਹੈ।

ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ 'ਤੇ ਭਾਰੀ ਸੁਰੱਖਿਆ, ਰਸਤਾ ਕੀਤਾ ਸੀਲ
ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ ‘ਤੇ ਭਾਰੀ ਸੁਰੱਖਿਆ, ਰਸਤਾ ਕੀਤਾ ਸੀਲ
kulveer-singh
| Updated On: 16 Aug 2026 09:51 AM IST
Share

ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਪੰਜਾਬ-ਹਰਿਆਣਾ ਦੇ ਦਾਤਾ ਸਿੰਘ ਵਾਲਾ-ਖਨੌਰੀ ਬਾਰਡਰ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਰਿਆਣਾ ਪੁਲਿਸ ਨੇ ਦਿੱਲੀ ਵੱਲ ਜਾਣ ਵਾਲੇ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਦਾਤਾ ਸਿੰਘ ਵਾਲਾ ਨੇੜੇ ਮੁੜ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨਾਂ ਨੂੰ ਹਰਿਆਣਾ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਨੇ ਮੋਰਚਾ ਸੰਭਾਲ ਲਿਆ ਹੈ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਖਨੌਰੀ ਬਾਰਡਰ ‘ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਕੂਚ ਤੋਂ ਪਹਿਲਾਂ ਬਾਰਡਰ ‘ਤੇ ਤਣਾਅ ਵਧਣ ਦੀ ਸਥਿਤੀ ਬਣੀ ਹੋਈ ਹੈ।

228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪੈਦਲ ਯਾਤਰਾ’

ਪੰਜਾਬ-ਹਰਿਆਣਾ ਦੇ ਦਾਤਾ ਸਿੰਘ ਵਾਲਾ-ਖਨੌਰੀ ਬਾਰਡਰ ਤੋਂ ਦਿੱਲੀ ਦੇ ਜੰਤਰ-ਮੰਤਰ ਤੱਕ ਕਰੀਬ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪੈਦਲ ਯਾਤਰਾ’ ਸ਼ੁਰੂ ਹੋਵੇਗੀ। ਕਿਸਾਨ ਆਗੂ ਅਭਿਮਨਿਊ ਕੋਹਾੜ ਦੇ ਮੁਤਾਬਕ, ਪੈਦਲ ਯਾਤਰਾ 29 ਅਗਸਤ ਨੂੰ ਜੰਤਰ-ਮੰਤਰ ਪਹੁੰਚੇਗੀ, ਜਿੱਥੇ ਵੱਡੀ ਕਿਸਾਨ ਮਹਾਂਪੰਚਾਇਤ ਹੋਵੇਗੀ।

ਇਸ ਪੈਦਲ ਯਾਤਰਾ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਟਰੈਕਟਰ-ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। 51 ਕਿਸਾਨ ਪੂਰੇ 228 ਕਿਲੋਮੀਟਰ ਪੈਦਲ ਚੱਲਣਗੇ, ਜਦਕਿ ਕਰੀਬ 200 ਸਹਿਯੋਗੀ ਕਿਸਾਨ ਅਤੇ ਸਹਾਇਕ ਵਾਹਨ ਉਨ੍ਹਾਂ ਦੇ ਨਾਲ ਰਹਿਣਗੇ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਯਾਤਰਾ ਸ਼ਾਂਤੀਪੂਰਨ ਅਤੇ ਅਨੁਸ਼ਾਸਿਤ ਢੰਗ ਨਾਲ ਕੱਢੀ ਜਾਵੇਗੀ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਜੁੜੇ ਮੁੱਦੇ, ਕਰਜ਼ੇ ਤੇ ਪੈਨਸ਼ਨ ਸਮੇਤ ਲੰਬਿਤ ਮੰਗਾਂ ਸ਼ਾਮਲ ਹਨ। ਇਸ ਦੇ ਨਾਲ ਹੀ ਕਿਸਾਨ ਸੰਗਠਨ ਕੇਂਦਰ ਸਰਕਾਰ ਨਾਲ ਲੰਬਿਤ ਮੁੱਦਿਆਂ ‘ਤੇ ਗੱਲਬਾਤ ਨਾ ਹੋਣ ਦਾ ਮੁੱਦਾ ਵੀ ਚੁੱਕ ਰਹੇ ਹਨ।

ਕਿਸਾਨ ਪੰਚਾਇਤ ਨਾਲ ਖ਼ਤਮ ਹੋਵੇਗੀ ਯਾਤਰਾ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਮੁਤਾਬਕ, 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪੈਦਲ ਯਾਤਰਾ’ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਦਾਤਾ ਸਿੰਘ ਵਾਲਾ ਪਿੰਡ ਤੋਂ ਸ਼ੁਰੂ ਹੋ ਕੇ 29 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਪੰਚਾਇਤ ਨਾਲ ਸਮਾਪਤ ਹੋਵੇਗੀ।

51 ਕਿਸਾਨ ਪੈਦਲ ਤੈਅ ਕਰਨਗੇ 228 ਕਿਲੋਮੀਟਰ ਦੀ ਦੂਰੀ

ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ 51 ਕਿਸਾਨ ਪੂਰੀ 228 ਕਿਲੋਮੀਟਰ ਦੀ ਦੂਰੀ ਪੈਦਲ ਤੈਅ ਕਰਨਗੇ। ਹਰਿਆਣਾ ਦੇ ਨਰਵਾਣਾ, ਜੀਂਦ ਅਤੇ ਸਿੰਘੂ ਬਾਰਡਰ ਵਰਗੇ ਮੁੱਖ ਸਥਾਨਾਂ ਤੋਂ ਲੰਘਦੇ ਹੋਏ ਰਸਤੇ ਵਿੱਚ 200 ਤੋਂ ਵੱਧ ਸਮਰਥਕ ਵੀ ਉਨ੍ਹਾਂ ਨਾਲ ਜੁੜਦੇ ਜਾਣਗੇ।

ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗੀ ਪੈਦਲ ਯਾਤਰਾ

ਕਿਸਾਨਾਂ ਅਤੇ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਹੈ ਕਿ ਇਹ ਪੈਦਲ ਯਾਤਰਾ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗੀ ਅਤੇ ਇਸ ਨਾਲ ਆਮ ਲੋਕਾਂ ਜਾਂ ਟ੍ਰੈਫਿਕ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ। ਇਹ ਮਾਰਚ ਸਿਰਫ਼ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਦਾ ਯਤਨ ਨਹੀਂ ਹੈ, ਸਗੋਂ ਪਿਛਲੇ ਪ੍ਰਦਰਸ਼ਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਮ ਨੂੰ ਸ਼ਰਧਾਂਜਲੀ ਵੀ ਹੈ।

ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਦਾਤਾ ਸਿੰਘ ਵਾਲਾ ਨੇੜੇ ਮੁੜ ਬੈਰੀਕੇਡਿੰਗ ਕਰਕੇ ਹਰਿਆਣਾ ਵੱਲ ਜਾਣ ਵਾਲੇ ਰਸਤੇ ਬੰਦ ਕੀਤੇ ਜਾਣ ਕਾਰਨ ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਕਿਸਾਨਾਂ ਦੇ ਪੈਦਲ ਮਾਰਚ ਤੋਂ ਬਾਅਦ ਖਨੌਰੀ ਬਾਰਡਰ ‘ਤੇ ਹਾਲਾਤ ਕੀ ਰੁਖ ਅਖ਼ਤਿਆਰ ਕਰਦੇ ਹਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...