AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੱਜ ਤੋਂ ਸ਼ੁਰੂ ਹੋਵੇਗੀ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪੈਦਲ ਯਾਤਰਾ’, 29 ਅਗਸਤ ਨੂੰ ਪਹੁੰਚੇਗੀ ਜੰਤਰ-ਮੰਤਰ

ਸੰਯੁਕਤ ਕਿਸਾਨ ਮੋਰਚਾ ਨੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਹੈ ਕਿ ਇਹ ਪਦਯਾਤਰਾ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗੀ ਅਤੇ ਇਸ ਨਾਲ ਆਮ ਲੋਕਾਂ ਜਾਂ ਟ੍ਰੈਫਿਕ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ।

ਅੱਜ ਤੋਂ ਸ਼ੁਰੂ ਹੋਵੇਗੀ 228 ਕਿਲੋਮੀਟਰ ਲੰਬੀ 'ਕਿਸਾਨ ਬਚਾਓ ਪੈਦਲ ਯਾਤਰਾ', 29 ਅਗਸਤ ਨੂੰ ਪਹੁੰਚੇਗੀ ਜੰਤਰ-ਮੰਤਰ
ਅੱਜ ਤੋਂ ਸ਼ੁਰੂ ਹੋਵੇਗੀ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪੈਦਲ ਯਾਤਰਾ’
mohit-malhotra
| Updated On: 16 Aug 2026 07:38 AM IST
Share

ਪੰਜਾਬ-ਹਰਿਆਣਾ ਦੇ ਦਾਤਾ ਸਿੰਘ ਵਾਲਾ-ਖਨੌਰੀ ਬਾਰਡਰ ਤੋਂ ਦਿੱਲੀ ਦੇ ਜੰਤਰ-ਮੰਤਰ ਤੱਕ ਕਰੀਬ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪਦਯਾਤਰਾ’ ਅੱਜ ਸ਼ੁਰੂ ਹੋਵੇਗੀ। ਕਿਸਾਨ ਆਗੂ ਅਭਿਮਨਿਊ ਕੋਹਾੜ ਦੇ ਮੁਤਾਬਕ, ਪਦਯਾਤਰਾ 29 ਅਗਸਤ ਨੂੰ ਜੰਤਰ-ਮੰਤਰ ਪਹੁੰਚੇਗੀ, ਜਿੱਥੇ ਵੱਡੀ ਕਿਸਾਨ ਮਹਾਂਪੰਚਾਇਤ ਹੋਵੇਗੀ। ਇਸ ਪਦਯਾਤਰਾ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਟਰੈਕਟਰ-ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। 51 ਕਿਸਾਨ ਪੂਰੇ 228 ਕਿਲੋਮੀਟਰ ਪੈਦਲ ਚੱਲਣਗੇ, ਜਦਕਿ ਕਰੀਬ 200 ਸਹਿਯੋਗੀ ਕਿਸਾਨ ਤੇ ਸਹਾਇਕ ਵਾਹਨ ਉਨ੍ਹਾਂ ਦੇ ਨਾਲ ਰਹਿਣਗੇ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਯਾਤਰਾ ਸ਼ਾਂਤੀਪੂਰਨ ਤੇ ਅਨੁਸ਼ਾਸਿਤ ਢੰਗ ਨਾਲ ਕੱਢੀ ਜਾਵੇਗੀ।

ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ‘ਚ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਜੁੜੇ ਮੁੱਦੇ, ਕਰਜ਼ੇ ਤੇ ਪੈਨਸ਼ਨ ਸਮੇਤ ਲੰਬਿਤ ਮੰਗਾਂ ਸ਼ਾਮਲ ਹਨ। ਇਸ ਦੇ ਨਾਲ ਹੀ ਕਿਸਾਨ ਸੰਗਠਨ ਕੇਂਦਰ ਸਰਕਾਰ ਨਾਲ ਲੰਬਿਤ ਮੁੱਦਿਆਂ ਤੇ ਗੱਲਬਾਤ ਨਾ ਹੋਣ ਦਾ ਮੁੱਦਾ ਵੀ ਚੁੱਕ ਰਹੇ ਹਨ।

ਕਿਸਾਨ ਪੰਚਾਇਤ ਨਾਲ ਖ਼ਤਮ ਹੋਵੇਗੀ ਯਾਤਰਾ

ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਦੱਸਿਆ ਕਿ ਅੱਜ ਤੋਂ 228 ਕਿਲੋਮੀਟਰ ਲੰਬੀ ‘ਕਿਸਾਨ ਬਚਾਓ ਪਦਯਾਤਰਾ’ ਸ਼ੁਰੂ ਹੋਣ ਜਾ ਰਹੀ ਹੈ। ਇਹ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਦਾਤਾ ਸਿੰਘ ਵਾਲਾ ਪਿੰਡ ਤੋਂ ਸ਼ੁਰੂ ਹੋ ਕੇ 29 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਿਸਾਨ ਪੰਚਾਇਤ ਨਾਲ ਸਮਾਪਤ ਹੋਵੇਗੀ।

51 ਕਿਸਾਨ 228 ਕਿਲੋਮੀਟਰ ਦੀ ਦੂਰੀ ਪੈਦਲ ਤੈਅ ਕਰਨਗੇ

ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ‘ਚ 51 ਕਿਸਾਨ ਪੂਰੀ 228 ਕਿਲੋਮੀਟਰ ਦੀ ਦੂਰੀ ਪੈਦਲ ਤੈਅ ਕਰਨਗੇ। ਹਰਿਆਣਾ ਦੇ ਨਰਵਾਣਾ, ਜੀਂਦ ਤੇ ਸਿੰਘੂ ਬਾਰਡਰ ਵਰਗੇ ਮੁੱਖ ਸਥਾਨਾਂ ਤੋਂ ਲੰਘਦੇ ਹੋਏ ਰਸਤੇ ‘ਚ 200 ਤੋਂ ਵੱਧ ਸਮਰਥਕ ਵੀ ਉਨ੍ਹਾਂ ਨਾਲ ਜੁੜਦੇ ਜਾਣਗੇ, ਜਿਸ ਤੋਂ ਬਾਅਦ ਉਹ ਦਿੱਲੀ ਪਹੁੰਚਣਗੇ।

ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗੀ ਪਦਯਾਤਰਾ

ਕਿਸਾਨਾਂ ਤੇ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਹੈ ਕਿ ਇਹ ਪਦਯਾਤਰਾ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੇਗੀ ਤੇ ਇਸ ਨਾਲ ਆਮ ਲੋਕਾਂ ਜਾਂ ਟ੍ਰੈਫਿਕ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ। ਇਹ ਮਾਰਚ ਸਿਰਫ਼ ਬਦਲਾਅ ਦੀ ਮੰਗ ਨਹੀਂ ਹੈ, ਸਗੋਂ ਇਹ ਕਿਸਾਨ ਸ਼ੁਭਮ ਨੂੰ ਸੱਚੀ ਸ਼ਰਧਾਂਜਲੀ ਵੀ ਹੈ, ਜਿਸ ਨੇ ਪਹਿਲਾਂ ਹੋਏ ਇੱਕ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...