ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਡੱਲੇਵਾਲ ਦਾ ਮਰਨ ਵਰਤ ਜਾਰੀ, ਕਿਸਾਨਾਂ ਨੇ ਖੁਦ ਸੰਭਾਲਿਆ ਸੁਰੱਖਿਆ ਦਾ ਮੋਰਚਾ, ਬਾਰਡਰ ਤੇ ਵੱਡੀ ਗਿਣਤੀ ਚ ਪਹੁੰਚੇ ਲੋਕ

ਸ਼ਨੀਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ ਨੇ 6 ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਿਸਾਨ ਆਗੂ ਪੀ.ਟੀ.ਜ਼ੋਨ ਕੇਰਲਾ ਅਤੇ ਪੰਜਾਬ ਤੋਂ ਗੁਰਮਨੀਤ ਸਿੰਘ ਮਾਂਗਟ ਨੇ ਕੀਤੀ। ਕਿਸਾਨਾਂ ਨੇ ਕਿਹਾ ਕਿ 6 ਦਸੰਬਰ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੀਆਂ ਜਥੇਬੰਦੀਆਂ ਵਿੱਚ ਸਹਿਮਤੀ ਬਣ ਗਈ ਹੈ।

ਡੱਲੇਵਾਲ ਦਾ ਮਰਨ ਵਰਤ ਜਾਰੀ, ਕਿਸਾਨਾਂ ਨੇ ਖੁਦ ਸੰਭਾਲਿਆ ਸੁਰੱਖਿਆ ਦਾ ਮੋਰਚਾ, ਬਾਰਡਰ ਤੇ ਵੱਡੀ ਗਿਣਤੀ ਚ ਪਹੁੰਚੇ ਲੋਕ
ਜਗਜੀਤ ਸਿੰਘ ਡੱਲੇਵਾਲ (ਪੁਰਾਣੀ ਤਸਵੀਰ)
Follow Us
tv9-punjabi
| Updated On: 01 Dec 2024 23:46 PM

ਪੰਜਾਬ ਹਰਿਆਣਾ ਦੀ ਸਰਹੱਦ ਖਨੌਰੀ ਬਾਰਡਰ ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸ ਨਜ਼ਰ ਆ ਰਹੇ ਹਨ। ਹੁਣ ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਲਿਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਜੋ ਡੱਲੇਵਾਲ ਨੇੜੇ 4 ਘੰਟੇ ਦੀ ਸ਼ਿਫਟ ਵਿੱਚ ਪਹਿਰਾ ਦੇ ਰਹੇ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ 26 ਨਵੰਬਰ ਨੂੰ ਪੰਜਾਬ ਪੁਲੀਸ ਨੇ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਸੀ। ਉਸ ਸਮੇਂ ਉਹਨਾਂ ਦਾ ਭਾਰ 86.800 ਕਿਲੋਗ੍ਰਾਮ ਦੇ ਕਰੀਬ ਸੀ। ਉਥੋਂ ਵਾਪਸ ਆਉਣ ਤੋਂ ਬਾਅਦ ਉਹਨਾਂ ਦਾ ਭਾਰ ਕਰੀਬ 4 ਕਿਲੋ ਘਟ ਗਿਆ ਹੈ। ਭੁੱਖ ਹੜਤਾਲ ਤੇ ਬੈਠੇ ਡੱਲੇਵਾਲ ਲਈ ਮੂਹਰਲੇ ਪਾਸੇ ਨਵੀਂ ਸਟੇਜ ਬਣਾਈ ਗਈ ਹੈ। ਅੱਜ ਤੋਂ ਉਹ ਇੱਥੇ ਬੈਠ ਕੇ ਆਪਣਾ ਵਰਤ ਜਾਰੀ ਰੱਖਣਗੇ। ਸਟੇਜ ਦੇ ਆਲੇ-ਦੁਆਲੇ ਕਿਸਾਨਾਂ ਦੀ ਡਿਊਟੀ ਵੀ ਲਗਾਈ ਗਈ ਹੈ।

ਅਗਲੀ ਰਣਨੀਤੀ ਦਾ ਹੋਵੇਗਾ ਐਲਾਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਕਿਸਾਨ ਸੰਯੁਕਤ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰੇਗੀ। ਇਸ ਵਿੱਚ ਆਉਣ ਵਾਲੇ ਦਿਨਾਂ ਦੀ ਰਣਨੀਤੀ ਦੱਸੀ ਜਾਵੇਗੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਰੇ ਕਿਸਾਨ ਸੁਰੱਖਿਅਤ ਹਨ। ਹੁਣ ਕਿਸੇ ਨੂੰ ਵੀ ਜਗਜੀਤ ਸਿੰਘ ਡੱਲੇਵਾਲ ਤੱਕ ਨਹੀਂ ਪਹੁੰਚਣ ਦਿੱਤਾ ਜਾਵੇਗਾ।

6 ਸੂਬਿਆਂ ਦੇ ਕਿਸਾਨ ਆਗੂਆਂ ਨੇ ਕੀਤੀ ਮੁਲਾਕਾਤ

ਇੱਕ ਦਿਨ ਪਹਿਲਾਂ ਸ਼ਨੀਵਾਰ ਨੂੰ ਕਿਸਾਨ ਮਜ਼ਦੂਰ ਮੋਰਚਾ ਨੇ 6 ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਿਸਾਨ ਆਗੂ ਪੀ.ਟੀ.ਜ਼ੋਨ ਕੇਰਲਾ ਅਤੇ ਪੰਜਾਬ ਤੋਂ ਗੁਰਮਨੀਤ ਸਿੰਘ ਮਾਂਗਟ ਨੇ ਕੀਤੀ। ਕਿਸਾਨਾਂ ਨੇ ਕਿਹਾ ਕਿ 6 ਦਸੰਬਰ ਦੇ ਦਿੱਲੀ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੀਆਂ ਜਥੇਬੰਦੀਆਂ ਵਿੱਚ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਲੰਗਰਾਂ ਦੇ ਪ੍ਰਬੰਧਾਂ, ਸੁਰੱਖਿਆ ਪ੍ਰਬੰਧਾਂ ਅਤੇ ਵਲੰਟੀਅਰਾਂ ਦੀ ਗਿਣਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...